ਹੁਣ 80 ਸਾਲ ਤੋਂ ਵੱਧ ਉਮਰ ਦੇ ਵੋਟਰ ਘਰ ਬੈਠੇ ਹੀ ਪਾ ਸਕਣਗੇ ਵੋਟ

Sunday, Mar 12, 2023 - 10:30 AM (IST)

ਹੁਣ 80 ਸਾਲ ਤੋਂ ਵੱਧ ਉਮਰ ਦੇ ਵੋਟਰ ਘਰ ਬੈਠੇ ਹੀ ਪਾ ਸਕਣਗੇ ਵੋਟ

ਬੈਂਗਲੁਰੂ (ਭਾਸ਼ਾ)- ਚੋਣ ਕਮਿਸ਼ਨ ਨੇ ਕਿਹਾ ਹੈ ਕਿ ਉਸ ਨੇ ਕਰਨਾਟਕ 'ਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ 'ਚ 80 ਸਾਲ ਤੋਂ ਵੱਧ ਉਮਰ ਦੇ ਅਤੇ ਅਪਾਹਜ ਵਿਅਕਤੀਆਂ ਲਈ ਘਰ ਬੈਠਿਆਂ ਹੀ ਵੋਟ ਪਾਉਣ ਦੀ ਸਹੂਲਤ ਸ਼ੁਰੂ ਕੀਤੀ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਸ਼ਨੀਵਾਰ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਚੋਣ ਕਮਿਸ਼ਨ ਪਹਿਲੀ ਵਾਰ 80 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਇਹ ਸਹੂਲਤ ਦੇ ਰਿਹਾ ਹੈ। ਸਾਡੀਆਂ ਟੀਮਾਂ ਫਾਰਮ 12-ਡੀ ਲੈ ਕੇ ਅਜਿਹੇ ਵੋਟਰਾਂ ਕੋਲ ਜਾਣਗੀਆਂ।

ਇਹ ਵੀ ਪੜ੍ਹੋ- ਹਿਮਾਚਲ 'ਚ ਐਂਟਰੀ ਹੋਵੇਗੀ ਮਹਿੰਗੀ, ਘੁੰਮਣ ਜਾਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਇਹ ਖ਼ਬਰ

ਰਾਜੀਵ ਨੇ ਕਿਹਾ ਕਿ ਉਂਝ ਅਸੀਂ 80 ਸਾਲ ਤੋਂ ਵੱਧ ਉਮਰ ਦੇ ਉਨ੍ਹਾਂ ਲੋਕਾਂ ਜੋ ਇਸ ਸਹੂਲਤ ਦਾ ਲਾਭ ਨਹੀਂ ਲੈਣਾ ਚਾਹੁੰਦੇ, ਨੂੰ ਪੋਲਿੰਗ ਬੂਥ ’ਤੇ ਆਉਣ ਲਈ ਉਤਸ਼ਾਹਿਤ ਕਰਦੇ ਹਾਂ। ਇਸ ਸਬੰਧੀ ਸੀਕ੍ਰੇਸੀ ਬਣਾਈ ਰੱਖੀ ਜਾਵੇਗੀ। ਸਾਰੀ ਪ੍ਰਕਿਰਿਆ ’ਤੇ ਨਜ਼ਰ ਰੱਖੀ ਜਾਵੇਗੀ। ਦਿਵਿਆਂਗ ਲੋਕਾਂ ਲਈ ਇਕ ਮੋਬਾਈਲ ਐਪਲੀਕੇਸ਼ਨ ‘ਸਕਸ਼ਮ’ ਲਾਂਚ ਕੀਤੀ ਗਈ ਹੈ, ਜਿਸ ਵਿਚ ਉਹ ਲਾਗਇਨ ਕਰ ਕੇ ਵੋਟ ਪਾਉਣ ਦੀ ਸਹੂਲਤ ਚੁਣ ਸਕਦੇ ਹਨ।

ਇਹ ਵੀ ਪੜ੍ਹੋ-  ਇੰਸਟਾਗ੍ਰਾਮ 'ਤੇ ਕਿਸੇ ਹੋਰ ਨਾਲ ਚੈਟ ਰਹੀ ਸੀ ਪ੍ਰੇਮਿਕਾ, ਭੜਕੇ ਪ੍ਰੇਮੀ ਨੇ ਦਿੱਤੀ ਰੂਹ ਕੰਬਾਊ ਮੌਤ

ਉਨ੍ਹਾਂ ਕਿਹਾ ਕਿ ਇਕ ਹੋਰ ਮੋਬਾਈਲ ਐਪਲੀਕੇਸ਼ਨ ‘ਸੁਵਿਧਾ’ ਵਿਕਸਿਤ ਕੀਤੀ ਗਈ ਹੈ, ਜੋ ਉਮੀਦਵਾਰਾਂ ਲਈ ਨਾਮਜ਼ਦਗੀਆਂ ਅਤੇ ਹਲਫੀਆ ਬਿਆਨ ਦਾਇਰ ਕਰਨ ਲਈ ਇਕ ਆਨਲਾਈਨ ਪੋਰਟਲ ਹੈ। ਉਮੀਦਵਾਰ ਮੀਟਿੰਗਾਂ ਅਤੇ ਰੈਲੀਆਂ ਦੀ ਇਜਾਜ਼ਤ ਲੈਣ ਲਈ ‘ਸੁਵਿਧਾ’ ਪੋਰਟਲ ਦੀ ਵਰਤੋਂ ਕਰ ਸਕਦੇ ਹਨ। ਕਰਨਾਟਕ ਵਿਧਾਨ ਸਭਾ ਚੋਣਾਂ ਦੀ ਸੰਭਾਵਿਤ ਤਰੀਕ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਇਹ 24 ਮਈ ਤੋਂ ਪਹਿਲਾਂ ਹੋਣੀਆਂ ਚਾਹੀਦੀਆਂ ਹਨ। ਉਦੋਂ ਮੌਜੂਦਾ ਵਿਧਾਨ ਸਭਾ ਦਾ ਕਾਰਜਕਾਲ ਖਤਮ ਹੋਣਾ ਹੈ।

ਇਹ ਵੀ ਪੜ੍ਹੋ- ਸਾਵਧਾਨ! ਕਈ ਦਿਨਾਂ ਤੋਂ ਹੈ ਬੁਖ਼ਾਰ ਜਾਂ ਖੰਘ, ਹੋ ਸਕਦੈ H3N2 ਵਾਇਰਸ, ਜਾਣੋ ਰੋਕਥਾਮ ਦੇ ਤਰੀਕੇ


author

Tanu

Content Editor

Related News