ਐੱਨ. ਪੀ. ਆਰ. ਨੂੰ ਲੈ ਕੇ ਕੇਂਦਰ ਦੀ ਨੀਅਤ ਸਾਫ ਨਹੀਂ : ਕਮਲਨਾਥ

Wednesday, Dec 25, 2019 - 05:14 PM (IST)

ਐੱਨ. ਪੀ. ਆਰ. ਨੂੰ ਲੈ ਕੇ ਕੇਂਦਰ ਦੀ ਨੀਅਤ ਸਾਫ ਨਹੀਂ : ਕਮਲਨਾਥ

ਭੋਪਾਲ (ਵਾਰਤਾ)— ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਨੇ ਰਾਸ਼ਟਰੀ ਜਨਸੰਖਿਆ ਰਜਿਸਟਰ (ਐੱਨ. ਪੀ. ਆਰ.) ਨੂੰ ਲੈ ਕੇ ਕੇਂਦਰ 'ਚ ਸੱਤਾਧਾਰੀ ਭਾਜਪਾ 'ਤੇ ਹਮਲਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਨੀਅਤ ਸਾਫ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਐੱਨ. ਪੀ. ਆਰ. ਤਾਂ ਕੇਂਦਰ ਦੀ ਸਾਬਕਾ ਸੰਯੁਕਤ ਪ੍ਰਗਤੀਸ਼ੀਲ ਗਠਜੋੜ (ਯੂ.ਪੀ.ਏ.) ਸਰਕਾਰ ਵੀ ਲਿਆਉਣਾ ਚਾਹੁੰਦੀ ਸੀ ਪਰ ਉਸ ਵਿਚ ਕੋਈ ਰਾਸ਼ਟਰੀ ਨਾਗਰਿਕਤਾ ਰਜਿਸਟਰ (ਐੱਨ.ਆਰ.ਸੀ.) ਨਹੀਂ ਜੁੜਿਆ ਸੀ। ਉਨ੍ਹਾਂ ਨੇ ਦੋਸ਼ ਲਾਉਂਦੇ ਹੋਏ ਕਿਹਾ ਕਿ ਕੇਂਦਰ ਦੀ ਮੌਜੂਦਾ ਸਰਕਾਰ ਵਲੋਂ ਐੱਨ. ਪੀ. ਆਰ. ਵਿਚ ਐੱਨ. ਆਰ. ਸੀ. ਜੋੜ ਕੇ ਲਿਆਂਦਾ ਜਾ ਰਿਹਾ ਹੈ, ਜਿਸ ਨਾਲ ਸਪੱਸ਼ਟ ਹੈ ਕਿ ਉਨ੍ਹਾਂ ਦੀ ਨੀਅਤ ਸਾਫ ਨਹੀਂ ਹੈ।

ਕਮਲਨਾਥ ਨੇ ਦੋਸ਼ ਲਾਇਆ ਕਿ ਭਾਜਪਾ ਧਿਆਨ ਮੋੜਨ ਦੀ ਮੁਹਿੰਮ ਚਲਾ ਰਹੀ ਹੈ। ਉਸ ਨੂੰ ਦੇਸ਼ ਦੀਆਂ ਸਮੱਸਿਆਵਾਂ ਦੀ ਕੋਈ ਚਿੰਤਾ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਦੇ ਮੰਤਰੀ ਨੇ ਖੁਦ ਕਿਹਾ ਹੈ ਕਿ ਉਹ ਪੂਰੇ ਦੇਸ਼ ਵਿਚ ਐੱਨ. ਆਰ. ਸੀ. ਲਿਆਉਣਗੇ ਪਰ ਹੁਣ ਇਸ 'ਤੇ ਸਫਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਮੱਧ ਪ੍ਰਦੇਸ਼ ਹੀ ਨਹੀਂ ਦੇਸ਼ ਦੇ ਹਰ ਨਾਗਰਿਕ ਨੂੰ ਸੰਦੇਸ਼ ਦੇਣਾ ਚਾਹੁੰਦੇ ਹਨ ਕਿ ਕੇਂਦਰ ਦੀ ਮੌਜੂਦਾ ਸਰਕਾਰ ਸਾਡੀ ਆਉਣ ਵਾਲੀ ਪੀੜ੍ਹੀ ਦੇ ਭਵਿੱਖ ਨੂੰ ਕਿਸ ਤਰ੍ਹਾਂ ਨਾਲ ਖਤਰੇ ਵਿਚ ਪਾ ਰਹੀ ਹੈ। ਉਨ੍ਹਾਂ ਨੇ ਇਸ ਦੇ ਨਾਲ ਹੀ ਕਿਹਾ ਕਿ ਜਨ ਵਿਰੋਧੀ, ਸੰਵਿਧਾਨ ਵਿਰੋਧੀ ਅਤੇ ਸਮਾਜ ਵਿਰੋਧੀ ਅਜਿਹੇ ਕਿਸੇ ਵੀ ਕਾਨੂੰਨ ਨੂੰ ਮੱਧ ਪ੍ਰਦੇਸ਼ ਵਿਚ ਲਾਗੂ ਨਹੀਂ ਕੀਤਾ ਜਾਵੇਗਾ।


author

Tanu

Content Editor

Related News