NSA ਅਜੀਤ ਡੋਭਾਲ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ

Friday, Feb 10, 2023 - 06:00 AM (IST)

NSA ਅਜੀਤ ਡੋਭਾਲ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ

ਨਵੀਂ ਦਿੱਲੀ (ਭਾਸ਼ਾ)– ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨ. ਐੱਸ. ਏ.) ਅਜੀਤ ਡੋਭਾਲ ਨੇ ਟਵੀਟ ਕਰ ਕੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮਾਸਕੋ ਵਿਚ ਵੀਰਵਾਰ ਨੂੰ ਮੁਲਾਕਾਤ ਕੀਤੀ। ਟਵੀਟ ਵਿਚ ਕਿਹਾ ਗਿਆ ਕਿ ਇਸ ਮੁਲਾਕਾਤ ਦੌਰਾਨ ਵੱਖ-ਵੱਖ ਦੋ-ਪੱਖੀ ਅਤੇ ਖੇਤਰੀ ਮੁੱਦਿਆਂ ’ਤੇ ਚਰਚਾ ਕੀਤੀ ਗਈ।

ਇਹ ਖ਼ਬਰ ਵੀ ਪੜ੍ਹੋ - ਇੰਸਟਾਗ੍ਰਾਮ ਜ਼ਰੀਏ ਹੋਈ ਦੋਸਤੀ ਨੇ ਬਰਬਾਦ ਕਰ ਦਿੱਤੀ ਜ਼ਿੰਦਗੀ, ਨਾਬਾਲਗਾ ਨਾਲ ਜੋ ਹੋਇਆ ਜਾਣ ਹੋ ਜਾਵੋਗੇ ਹੈਰਾਨ

ਭਾਰਤ-ਰੂਸ ਰਣਨੀਤਕ ਭਾਈਵਾਲੀ ਨੂੰ ਲਾਗੂ ਕਰਨ ਦੀ ਦਿਸ਼ਾ ਵਿਚ ਕੰਮ ਕਰਦੇ ਰਹਿਣ ’ਤੇ ਸਹਿਮਤੀ ਬਣੀ। ਡੋਭਾਲ ਬੁੱਧਵਾਰ ਨੂੰ 2 ਦਿਨਾਂ ਰੂਸ ਯਾਤਰਾ ’ਤੇ ਗਏ ਸਨ। ਮਾਸਕੋ ’ਚ ਭਾਰਤੀ ਦੂਤਘਰ ਨੇ ਜਾਣਕਾਰੀ ਦਿੱਤੀ ਕਿ ਡੋਭਾਲ ਨੇ ਲਸ਼ਕਰ-ਏ-ਤੋਇਬਾ, ਜੈਸ਼-ਏ-ਮੁਹੰਮਦ ਅਤੇ ਦਾਏਸ਼ ਵਰਗੇ ਅੱਤਵਾਦੀ ਸੰਗਠਨਾਂ ਨਾਲ ਨਜਿੱਠਣ ਲਈ ਦੋਵਾਂ ਦੇਸ਼ਾਂ ਦੇ ਖੁਫੀਆ ਅਤੇ ਸੁਰੱਖਿਆ ਗਠਜੋੜ ’ਤੇ ਜ਼ੋਰ ਦਿੱਤਾ।

ਇਹ ਖ਼ਬਰ ਵੀ ਪੜ੍ਹੋ - ਕੈਨੇਡਾ ਤੋਂ ਮੁੜ ਆਈ ਮੰਦਭਾਗੀ ਖ਼ਬਰ, 2 ਮਹੀਨੇ ਪਹਿਲਾਂ ਗਏ ਨੌਜਵਾਨ ਦੀ ਹੋਈ ਮੌਤ

ਅਜੀਤ ਡੋਭਾਲ ਅਫਗਾਨਿਸਤਾਨ ’ਤੇ ਸੁਰੱਖਿਆ ਪ੍ਰੀਸ਼ਦਾਂ ਦੇ ਸਕੱਤਰਾਂ ਦੀ ਪੰਜਵੀਂ ਬੈਠਕ ’ਚ ਸ਼ਾਮਲ ਹੋਣ ਮਾਸਕੋ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਅਫਗਾਨਿਸਤਾਨ ਦੇ ਲੋਕਾਂ ਦੀ ਭਲਾਈ ਅਤੇ ਮਨੁੱਖੀ ਜ਼ਰੂਰਤਾਂ ਭਾਰਤ ਦੀ ਪਹਿਲ ਹਨ ਪਰ ਅੱਤਵਾਦ ਵੱਡਾ ਖਤਰਾ ਬਣ ਗਿਆ ਹੈ। ਅਸੀਂ ਨਹੀਂ ਚਾਹੁੰਦੇ ਕਿ ਕੋਈ ਵੀ ਦੇਸ਼ ਅਫਗਾਨਿਸਤਾਨ ਦੇ ਰਸਤੇ ਅੱਤਵਾਦ ਫੈਲਾਏ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News