NSA ਡੋਭਾਲ ਨੇ ਇਜ਼ਰਾਈਲ ਦੇ PM ਨੇਤਨਯਾਹੂ ਨਾਲ ਕੀਤੀ ਮੁਲਾਕਾਤ, ਗਾਜ਼ਾ ''ਚ ਜੰਗ-ਮਨੁੱਖੀ ਸਹਾਇਤਾ ''ਤੇ ਕੀਤੀ ਚਰਚਾ
Tuesday, Mar 12, 2024 - 03:53 PM (IST)
ਯੇਰੂਸ਼ਲਮ (ਭਾਸ਼ਾ)- ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨ.ਐੱਸ.ਏ.) ਅਜੀਤ ਡੋਭਾਲ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਮੁਲਾਕਾਤ ਕੀਤੀ ਅਤੇ ਗੰਭੀਰ ਖੁਰਾਕ ਸੰਕਟ ਦਾ ਸਾਹਮਣਾ ਕਰ ਰਹੇ ਗਾਜ਼ਾ ਨੂੰ ਮਨੁੱਖੀ ਸਹਾਇਤਾ ਦੀ ਸਪਲਾਈ ਦੀ ਸਮੱਸਿਆ ਨੂੰ ਹੱਲ ਕਰਨ ਦੀ ਫੌਰੀ ਲੋੜ ਅਤੇ ਖੇਤਰੀ ਵਿਕਾਸ ਬਾਰੇ ਚਰਚਾ ਕੀਤੀ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦੇ ਅਧਿਕਾਰਤ ਹੈਂਡਲ ਤੋਂ 'ਐਕਸ' 'ਤੇ ਸ਼ੇਅਰ ਕੀਤੀ ਗਈ ਪੋਸਟ ਵਿਚ ਲਿਖਿਆ ਗਿਆ, "ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਅੱਜ ਭਾਰਤੀ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਗਾਜ਼ਾ ਪੱਟੀ ਵਿੱਚ ਚੱਲ ਰਹੇ ਯੁੱਧ ਨਾਲ ਸਬੰਧਤ ਤਾਜ਼ਾ ਘਟਨਾਕ੍ਰਮ ਬਾਰੇ ਜਾਣਕਾਰੀ ਦਿੱਤੀ।"
ਇਹ ਵੀ ਪੜ੍ਹੋ: ਚੋਣ ਸਰਗਰਮੀਆਂ ਦਰਮਿਆਨ ਅਮਰੀਕਾ 'ਚ 'TikTok' ਦੀ ਰਾਜਨੀਤੀ, ਐਪ ਬੈਨ 'ਤੇ ਟਰੰਪ ਦਾ ਯੂ-ਟਰਨ
ਹਮਾਸ ਦੀ ਅਗਵਾਈ ਵਾਲੇ ਅੱਤਵਾਦੀਆਂ ਨੇ 7 ਅਕਤੂਬਰ 2023 ਨੂੰ ਦੱਖਣੀ ਇਜ਼ਰਾਈਲ 'ਤੇ ਹਮਲਾ ਕੀਤਾ ਸੀ, ਜਿਸ ਵਿਚ ਲਗਭਗ 1,200 ਲੋਕ ਮਾਰੇ ਗਏ ਸਨ ਅਤੇ 250 ਨੂੰ ਬੰਧਕ ਬਣਾ ਲਿਆ ਗਿਆ ਸੀ। ਅੰਦਾਜ਼ਾ ਹੈ ਕਿ ਕਰੀਬ 100 ਬੰਧਕ ਅਜੇ ਵੀ ਹਮਾਸ ਦੀ ਕੈਦ ਵਿਚ ਹਨ। ਹਮਾਸ ਦੇ ਹਮਲੇ ਤੋਂ ਬਾਅਦ ਇਜ਼ਰਾਈਲ ਨੇ ਵੀ ਜਵਾਬੀ ਕਾਰਵਾਈ ਕੀਤੀ ਜਿਸ ਕਾਰਨ ਜੰਗ ਸ਼ੁਰੂ ਹੋ ਗਈ। ਗਾਜ਼ਾ ਵਿੱਚ ਇਜ਼ਰਾਈਲੀ ਹਮਲਿਆਂ ਵਿੱਚ 30,000 ਤੋਂ ਵੱਧ ਫਲਸਤੀਨੀਆਂ ਦੇ ਮਾਰੇ ਜਾਣ ਦਾ ਅਨੁਮਾਨ ਹੈ।
ਨੇਤਨਯਾਹੂ ਨੇ ਕਿਹਾ, ''ਦੋਵਾਂ ਪੱਖਾਂ ਨੇ ਬੰਧਕਾਂ ਨੂੰ ਆਜ਼ਾਦ ਕਰਵਾਉਣ ਦੀਆਂ ਕੋਸ਼ਿਸ਼ਾਂ ਅਤੇ ਮਨੁੱਖੀ ਸਹਾਇਤਾ ਦੇ ਮੁੱਦੇ 'ਤੇ ਵੀ ਚਰਚਾ ਕੀਤੀ।'' ਇਜ਼ਰਾਈਲ-ਹਮਾਸ ਸੰਘਰਸ਼ ਕਾਰਨ ਪੈਦਾ ਹੋਇਆ ਮਨੁਖੀ ਸੰਕਟ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ। ਸੰਯੁਕਤ ਰਾਸ਼ਟਰ ਨੇ ਕਿਹਾ ਹੈ ਕਿ ਗਾਜ਼ਾ ਪੱਟੀ ਵਿੱਚ ਘੱਟੋ-ਘੱਟ 5,76,000 ਲੋਕ ਯਾਨੀ ਕੁੱਲ ਆਬਾਦੀ ਦਾ ਇੱਕ ਚੌਥਾਈ ਹਿੱਸਾ ਭੋਜਨ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਡੋਭਾਲ ਨੇ ਆਪਣੇ ਇਜ਼ਰਾਈਲੀ ਹਮਰੁਤਬਾ ਤਾਜਿਕ ਹਾਨੇਗਬੀ ਨਾਲ ਵੀ ਮੁਲਾਕਾਤ ਕੀਤੀ, ਜੋ ਨੇਤਨਯਾਹੂ ਨਾਲ ਮੁਲਾਕਾਤ ਦੌਰਾਨ ਵੀ ਮੌਜੂਦ ਸਨ।
ਇਹ ਵੀ ਪੜ੍ਹੋ: 3 ਮੰਜ਼ਿਲਾ ਇਮਾਰਤ ਡਿੱਗਣ ਕਾਰਨ ਇੱਕੋ ਪਰਿਵਾਰ ਦੇ 7 ਜੀਆਂ ਸਣੇ 9 ਲੋਕਾਂ ਦੀ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।