ਕੋਰੋਨਾ ਦੀ ਆਫਤ : ਦੇਸ਼ ''ਚ ਇਕ ਦਿਨ ''ਚ ਰਿਕਾਰਡ 5611 ਨਵੇਂ ਕੇਸ, 140 ਮੌਤਾਂ

Wednesday, May 20, 2020 - 10:05 AM (IST)

ਕੋਰੋਨਾ ਦੀ ਆਫਤ : ਦੇਸ਼ ''ਚ ਇਕ ਦਿਨ ''ਚ ਰਿਕਾਰਡ 5611 ਨਵੇਂ ਕੇਸ, 140 ਮੌਤਾਂ

ਨਵੀਂ ਦਿੱਲੀ— ਦੇਸ਼ ਵਿਚ ਕੋਰੋਨਾ ਵਾਇਰਸ ਦੇ ਇਕ ਦਿਨ ਵਿਚ ਰਿਕਾਰਡ 5,611 ਮਾਮਲੇ ਸਾਹਮਣੇ ਆਉਣ ਨਾਲ ਕੁੱਲ ਪੀੜਤਾਂ ਦੀ ਗਿਣਤੀ 106750 'ਤੇ ਪਹੁੰਚ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਇਸ ਮਹਾਮਾਰੀ ਨਾਲ 140 ਲੋਕਾਂ ਦੀ ਮੌਤ ਹੋਈ, ਇਸ ਤਰ੍ਹਾਂ ਮ੍ਰਿਤਕਾਂ ਦਾ ਅੰਕੜਾ 3,303 ਹੋ ਗਿਆ ਹੈ। ਸਿਹਤ ਮੰਤਰਾਲਾ ਵਲੋਂ ਬੁੱਧਵਾਰ ਸਵੇਰੇ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ 'ਚ 5611 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੁੱਲ ਪੀੜਤਾਂ ਦੀ ਗਿਣਤੀ 106750 'ਤੇ ਪੁੱਜ ਗਈ ਹੈ। ਇਸ ਤੋਂ ਇਕ ਦਿਨ ਪਹਿਲਾਂ 4970 ਨਵੇਂ ਮਾਮਲੇ ਸਾਹਮਣੇ ਆਏ ਸਨ।

PunjabKesari

ਵਾਇਰਸ ਦੇ ਵੱਧਦੇ ਮਾਮਲਿਆਂ ਦੇ ਬਾਵਜੂਦ ਰਾਹਤ ਭਰੀ ਵੀ ਖ਼ਬਰ ਹੈ ਕਿ ਇਸ ਮਹਾਮਾਰੀ ਨਾਲ ਠੀਕ ਹੋਣ ਵਾਲਿਆਂ ਦੀ ਗਿਣਤੀ 'ਚ ਵੀ ਲਗਾਤਾਰ ਇਜਾਫਾ ਹੋ ਰਿਹਾ ਹੈ ਅਤੇ ਪਿਛਲੇ 24 ਘੰਟਿਆਂ ਦੌਰਾਨ 3,124 ਲੋਕ ਸਿਹਤਮੰਦ ਹੋਏ ਹਨ, ਜਿਸ ਨਾਲ ਸਿਹਤਮੰਦ ਹੋਏ ਲੋਕਾਂ ਦੀ ਕੁੱਲ ਗਿਣਤੀ 42,298 ਹੋ ਗਈ ਹੈ। ਦੇਸ਼ ਵਿਚ ਕੋਰੋਨਾ ਤੋਂ ਸਭ ਤੋਂ ਵਧੇਰੇ ਮਹਾਰਾਸ਼ਟਰ ਪ੍ਰਭਾਵਿਤ ਹੋਇਆ ਹੈ ਅਤੇ ਕੁੱਲ ਮਾਮਲਿਆਂ ਵਿਚ ਇਕ ਤਿਹਾਈ ਹਿੱਸਾ ਇੱਥੇ ਦਾ ਹੀ ਹੈ। ਮਹਾਰਾਸ਼ਟਰ ਵਿਚ ਪਿਛਲੇ 24 ਘੰਟਿਆਂ ਵਿਚ 4,083 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਇੱਥੇ ਕੁੱਲ ਪੀੜਤਾਂ ਦੀ ਗਿਣਤੀ 37,136 ਹੋ ਗਈ ਹੈ ਅਤੇ ਕੁੱਲ 1325 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 9639 ਲੋਕ ਇਸ ਵਾਇਰਸ ਤੋਂ ਠੀਕ ਹੋਏ ਹਨ।


author

Tanu

Content Editor

Related News