ਭਾਰਤ ''ਚ 1300 ਪਾਰ ਹੋਈ ਕੋਰੋਨਾ ਮਰੀਜ਼ਾਂ ਦੀ ਗਿਣਤੀ, 38 ਲੋਕਾਂ ਦੀ ਹੋਈ ਮੌਤ

Monday, Mar 30, 2020 - 11:38 PM (IST)

ਭਾਰਤ ''ਚ 1300 ਪਾਰ ਹੋਈ ਕੋਰੋਨਾ ਮਰੀਜ਼ਾਂ ਦੀ ਗਿਣਤੀ, 38 ਲੋਕਾਂ ਦੀ ਹੋਈ ਮੌਤ

ਨਵੀਂ ਦਿੱਲੀ — ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ 'ਕੋਵਿਡ-19' ਦੇ 200 ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੁਲ ਪੀੜਤਾਂ ਦੀ ਗਿਣਤੀ ਵਧ ਕੇ 1311 ਹੋ ਗਈ ਹੈ। ਅਤੇ 11 ਮਰੀਜ਼ਾਂ ਦੀ ਮੌਤ ਹੋ ਜਾਣ ਨਾਲ ਇਸ ਵਾਇਰਸ ਦੀ ਚਪੇਟ 'ਚ ਆ ਕੇ ਮਰਨ ਵਾਲਿਆਂ ਦਾ ਅੰਕੜਾ 38 ਤਕ ਪਹੁੰਚ ਗਿਆ ਹੈ। ਕੋਰੋਨਾ ਵਾਇਰਸ ਦੇ ਕਲ 106 ਨਵੇਂ ਮਾਮਲੇ ਸਾਹਮਣੇ ਆਏ ਸਨ ਅਤੇ 6 ਮਰੀਜ਼ਾਂ ਦੀ ਮੌਤ ਹੋਈ ਸੀ ਜਿਸ ਤੋਂ ਲੱਗਦਾ ਹੈ ਕਿ ਲਾਕਡਾਊਨ ਅਤੇ ਸੋਸ਼ਲ ਡਿਸਟੈਂਸਿੰਗ ਦਾ ਸਖਤੀ ਨਾਲ ਪਾਲਣ ਕਰਨ 'ਚ ਕੁਝ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ। ਹੁਣ ਤਕ ਕੋਰੋਨਾ ਵਾਇਰਸ ਤੋਂ ਪੀੜਤ 99 ਮਰੀਜ਼ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।


author

Inder Prajapati

Content Editor

Related News