ਹਰਿਆਣਾ ''ਚ ਕੋਰੋਨਾ ਪੀੜਤਾਂ ਦੀ ਗਿਣਤੀ 1000 ਤੋਂ ਪਾਰ ਪਹੁੰਚੀ, 14 ਮੌਤਾਂ

05/21/2020 2:48:12 PM

ਚੰਡੀਗੜ੍ਹ-ਹਰਿਆਣਾ 'ਚ ਕੋਰੋਨਾ ਇਨਫੈਕਸ਼ਨ ਦੇ ਅੱਜ 12 ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਨਾਲ ਸੂਬੇ 'ਚ ਹੁਣ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ 1005 ਤਕ ਪਹੁੰਚ ਚੁੱਕੀ ਹੈ, ਜਿਨ੍ਹਾਂ 'ਚੋਂ 670 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ ਅਤੇ 14 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੂਬੇ 'ਚ ਹੁਣ ਤੱਕ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 321 ਹੈ।

ਸੂਬੇ ਦੇ ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਦੇ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਜਾਰੀ ਬੁਲੇਟਿਨ 'ਚ ਇਹ ਜਾਣਕਾਰੀ ਦਿੱਤੀ ਗਈ। ਸੂਬੇ 'ਚ ਅੱਜ ਫਰੀਦਾਬਾਦ ਤੋਂ 9, ਕਰੂਕਸ਼ੇਤਰ 2 ਅਤੇ ਮਹਿੰਦਰਗੜ੍ਹ ਤੋਂ 1 ਮਾਮਲਾ ਸਾਹਮਣੇ ਆਇਆ ਹੈ। 

ਦੱਸਣਯੋਗ ਹੈ ਕਿ ਸੂਬੇ 'ਚ ਵਿਦੇਸ਼ ਤੋਂ ਪਰਤੇ ਲੋਕਾਂ ਦਾ ਪਛਾਣ ਅੰਕੜਾ ਹੁਣ 43594 ਤੱਕ ਪਹੁੰਚ ਗਿਆ ਹੈ, ਜਿਨ੍ਹਾਂ 'ਚੋਂ 29793 ਲੋਕਾਂ ਨੇ ਕੁਆਰੰਟੀਨ ਮਿਆਦ ਪੂਰੀ ਕਰ ਲਈ ਹੈ ਅਤੇ ਬਾਕੀ 13801 ਨਿਗਰਾਨੀ 'ਚ ਹਨ। ਹੁਣ ਤੱਕ 86741 ਕੋਰੋਨਾ ਸ਼ੱਕੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ, ਜਿਨ੍ਹਾਂ 'ਚੋਂ 80799 ਨੈਗੇਟਿਵ ਅਤੇ 14 ਇਟਲੀ ਦੇ ਨਾਗਰਿਕਾਂ ਸਮੇਤ 1005 ਪਾਜ਼ੇਟਿਵ ਮਾਮਲੇ ਹਨ। 4937 ਸੈਂਪਲਾਂ ਦੀ ਰਿਪੋਰਟ ਹਾਲੇ ਆਉਣੀ ਬਾਕੀ ਹੈ।

Iqbalkaur

This news is Content Editor Iqbalkaur