'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਕਾਰਨ ਵਧੀ ਬੇਟੀਆਂ ਦੀ ਗਿਣਤੀ : PM ਮੋਦੀ

Tuesday, Dec 21, 2021 - 04:17 PM (IST)

'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਕਾਰਨ ਵਧੀ ਬੇਟੀਆਂ ਦੀ ਗਿਣਤੀ : PM ਮੋਦੀ

ਪ੍ਰਯਾਗਰਾਜ (ਵਾਰਤਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ 'ਚ ਆਯੋਜਿਤ ਮਹਿਲਾ ਸਸ਼ਕਤੀਕਰਣ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਦਾ ਹੀ ਨਤੀਜਾ ਹੈ ਕਿ ਅੱਜ ਦੇਸ਼ ਦੇ ਕਈ ਸੂਬਿਆਂ 'ਚ ਬੇਟੀਆਂ ਦੀਆਂ ਗਿਣਤੀ 'ਚ ਵਾਧਾ ਹੋਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਿਲਾ ਸਸ਼ਕਤੀਕਰਣ ਨਾਲ ਜੁੜੀਆਂ ਵੱਖ-ਵੱਖ ਯੋਜਨਾਵਾਂ ਸ਼ੁਰੂ ਕਰਨ ਤੋਂ ਬਾਅਦ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਕਿਹਾ,''ਬੇਟੀਆਂ ਕੁਖ਼ 'ਚ ਹੀ ਨਾ ਮਾਰੀਆਂ ਜਾਣ, ਉਹ ਜਨਮ ਲੈਣ, ਇਸ ਲਈ ਅਸੀਂ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਦੇ ਮਾਧਿਅਮ ਨਾਲ ਸਮਾਜ ਦੀ ਚੇਤਨਾ ਜਗਾਉਣ ਦੀ ਕੋਸ਼ਿਸ਼ ਕੀਤੀ। ਅੱਜ ਨਤੀਜਾ ਇਹ ਹੈ ਕਿ ਦੇਸ਼ ਦੇ ਕਈ ਸੂਬਿਆਂ 'ਚ ਬੇਟੀਆਂ ਦੀ ਗਿਣਤੀ 'ਚ ਬਹੁਤ ਵਾਧਾ ਹੋਇਆ ਹੈ।''

ਇਹ ਵੀ ਪੜ੍ਹੋ : ਗੁਰਦੁਆਰਾ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਨੇ ਕੀਤੀ PM ਮੋਦੀ ਦੀ ਤਾਰੀਫ਼, ਨਿਸ਼ਾਨੇ 'ਤੇ ਕਾਂਗਰਸ

ਇਸ ਮੌਕੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੋਰੀਆ, ਕੇਂਦਰੀ ਮੰਤਰੀ ਅਨੁਪ੍ਰਿਆ ਪਟੇਲ ਅਤੇ ਪ੍ਰਯਾਗਰਾਜ ਦੀ ਸੰਸਦ ਮੈਂਬਰ ਰੀਤਾ ਬਹੁਗੁਣਾ ਜੋਸ਼ੀ ਅਤੇ ਮਥੁਰਾ ਦੀ ਸੰਸਦ ਮੈਂਬਰ ਹੇਮਾ ਮਾਲਿਨੀ ਸਮੇਤ ਕੇਂਦਰ ਅਤੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁਪਹਿਰ 1.10 ਵਜੇ ਪਰੇਡ ਗਰਾਊਂਡ 'ਚ ਆਯੋਜਨ ਸਥਾਨ 'ਤੇ ਪਹੁੰਚ ਕੇ ਉੱਤਰ ਪ੍ਰਦੇਸ਼ 'ਚ ਔਰਤਾਂ ਵਲੋਂ ਸੰਚਾਲਿਤ ਕਈ ਸਵੈਮ ਸਹਾਇਤਾ ਸਮੂਹਾਂ (ਐੱਸ.ਐੱਚ.ਜੀ.) ਦੀਆਂ ਸੰਚਾਲਕਾਂ ਨਾਲ ਗੱਲਬਾਤ ਕੀਤੀ। ਔਰਤਾਂ ਨਾਲ ਅੱਧਾ ਘੰਟੇ ਦੀ ਗੱਲਬਾਤ ਤੋਂ ਬਾਅਦ ਮੋਦੀ ਨੇ ਰਿਮੋਟ ਦਾ ਬਟਨ ਦਬਾ ਕੇ ਪ੍ਰਯਾਗਰਾਜ 'ਚ 202 202 ਪੂਰਕ ਪੋਸ਼ਣ ਨਿਰਮਾਣ ਇਕਾਈਆਂ ਦਾ ਉਦਘਾਟਨ ਕਰ ਕੇ ਔਰਤਾਂ ਵਲੋਂ ਸੰਚਾਲਿਤ 1.60 ਲੱਖ 'ਸਵੈਮ ਸਹਾਇਤ ਸਮੂਹਾਂ' ਦੇ ਬੈਂਕ ਖਾਤਿਆਂ 'ਚ 1000 ਕਰੋੜ ਰੁਪਏ ਦੀ ਰਾਸ਼ੀ ਆਨਲਾਈਨ ਟਰਾਂਸਫ਼ਰ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਰਿਮੋਟ ਦਾ ਬਟਨ ਦਬਾ ਕੇ 'ਕੰਨਿਆ ਸੁਮੰਗਲਾ ਯੋਜਨਾ' ਦੇ ਅਧੀਨ ਇਕ ਲੱਖ ਇਕ ਹਜ਼ਾਰ ਬੇਟੀਆਂ ਦੇ ਬੈਂਕ ਖਾਤਿਆਂ 'ਚ 20 ਕਰੋੜ ਰੁਪਏ ਦੀ ਰਾਸ਼ੀ ਵੀ ਆਨਲਾਈਨ ਟਰਾਂਸਫਰ ਕੀਤੀ।

ਇਹ ਵੀ ਪੜ੍ਹੋ : ਮਰਨ ਤੋਂ ਪਹਿਲਾਂ ਕੁੜੀ ਦੇ ਆਖ਼ਰੀ ਸ਼ਬਦ- ਕੁੜੀਆਂ ਸਿਰਫ਼ ਮਾਂ ਦੀ ਕੁਖ ਅਤੇ ਕਬਰ ’ਚ ਹੀ ਸੁਰੱਖਿਅਤ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

DIsha

Content Editor

Related News