ਓਡੀਸ਼ਾ ਦੇ ਗੰਜਮ ''ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 3 ਹੋਈ
Saturday, Aug 31, 2024 - 02:40 PM (IST)
ਬ੍ਰਹਮਾਪੁਰ - ਓਡੀਸ਼ਾ ਦੇ ਗੰਜਮ ਜ਼ਿਲ੍ਹੇ 'ਚ ਜ਼ਹਿਰੀਲੀ ਸ਼ਰਾਬ ਕਾਰਨ ਵਾਪਰੀ ਦੁਰਘਟਨਾ 'ਚ ਸ਼ਨੀਵਾਰ ਨੂੰ ਹਸਪਤਾਲ 'ਚ ਇਲਾਜ ਦੌਰਾਨ ਇਕ ਹੋਰ ਵਿਅਕਤੀ ਦੀ ਮੌਤ ਹੋ ਗਈ। ਇਸ ਨਾਲ ਇਸ ਘਟਨਾ ਵਿੱਚ ਮਰਨ ਵਾਲਿਆਂ ਦੀ ਗਿਣਤੀ ਤਿੰਨ ਹੋ ਗਈ ਹੈ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਮ੍ਰਿਤਕ ਦੀ ਪਛਾਣ ਲਕਸ਼ਮਣ ਬੇਹਰਾ ਵਜੋਂ ਹੋਈ ਹੈ, ਜਿਸ ਨੂੰ ਐਮਕੇਸੀਜੀ ਮੈਡੀਕਲ ਕਾਲਜ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਵਿੱਚ ਦਾਖਲ ਕਰਵਾਇਆ ਗਿਆ ਸੀ।
ਇਹ ਵੀ ਪੜ੍ਹੋ - ਕਿਸਾਨ ਅੰਦੋਲਨ 'ਚ ਪੁੱਜੀ ਵਿਨੇਸ਼ ਫੋਗਾਟ, ਕਿਹਾ- ਤੁਹਾਡੀ ਧੀ ਤੁਹਾਡੇ ਨਾਲ ਹੈ
ਦੱਸ ਦੇਈਏ ਕਿ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਲਕਸ਼ਮਣ ਸਮੇਤ 15 ਲੋਕਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਪਹਿਲਾਂ ਇਸ ਘਟਨਾ ਵਿਚ ਜੂਰੂ ਬੇਹਰਾ ਅਤੇ ਲੋਕਨਾਥ ਬੇਹਰਾ ਦੀ ਮੌਤ ਹੋ ਗਈ ਸੀ। ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਚਾਰ ਹੋਰ ਲੋਕ ਅਜੇ ਵੀ ਇਲਾਜ ਅਧੀਨ ਹਨ। 19 ਅਗਸਤ ਨੂੰ ਮੌੜਪੁਰ ਨੇੜੇ ਵਿਕ ਰਹੀ ਨਕਲੀ ਸ਼ਰਾਬ ਪੀਣ ਨਾਲ ਚਿਕਿਟੀ ਦੇ ਕਈ ਪਿੰਡਾਂ ਦੇ ਕਰੀਬ 20 ਲੋਕ ਬੀਮਾਰ ਹੋ ਗਏ ਸਨ। ਇਸ ਦੌਰਾਨ ਪੁਲਸ ਅਤੇ ਆਬਕਾਰੀ ਵਿਭਾਗ ਨੇ ਨਾਜਾਇਜ਼ ਸ਼ਰਾਬ ਦੀ ਤਸਕਰੀ ਦੇ ਮਾਮਲੇ ਵਿੱਚ ਕੁੱਲ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਬਾ ਸਰਕਾਰ ਨੇ ਮਾਲ ਡਿਵੀਜ਼ਨਲ ਕਮਿਸ਼ਨਰ ਨੂੰ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ - ਵੱਡਾ ਹਾਦਸਾ! ਹੈਲੀਕਾਪਟਰ ਤੋਂ ਡਿੱਗਾ ਹੈਲੀਕਾਪਟਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8