12 ਸੂਬਿਆਂ 'ਚ ਪੁਰਸ਼ਾਂ ਦੀ ਤੁਲਨਾ 'ਚ ਵੱਧ ਹਨ ਮਹਿਲਾ ਵੋਟਰ : ਚੋਣ ਕਮਿਸ਼ਨ

03/16/2024 7:56:39 PM

ਨਵੀਂ ਦਿੱਲੀ (ਭਾਸ਼ਾ)- ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਕਿਹਾ ਕਿ ਦੇਸ਼ ਦੇ 12 ਸੂਬਿਆਂ ਵਿਚ ਮਹਿਲਾ ਵੋਟਰਾਂ ਦੀ ਗਿਣਤੀ ਪੁਰਸ਼ ਵੋਟਰਾਂ ਨਾਲੋਂ ਵੱਧ ਹੈ ਅਤੇ ਦੇਸ਼ ਵਿਚ ਕੁੱਲ 47.1 ਕਰੋੜ ਔਰਤਾਂ ਵੋਟਰ ਸੂਚੀ ਵਿਚ ਦਰਜ ਹਨ। ਲੋਕ ਸਭਾ ਅਤੇ ਸੂਬਾ ਵਿਧਾਨ ਸਭਾ ਚੋਣਾਂ ਬਾਰੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਦੇਸ਼ ਵਿਚ ਲਿੰਗ ਅਨੁਪਾਤ ਪ੍ਰਤੀ 1000 ਮਰਦਾਂ ਪਿੱਛੇ 948 ਔਰਤਾਂ ਹੈ, ਜੋ ਕਿ ਚੋਣ ਚੱਕਰ ਵਿਚ ਔਰਤਾਂ ਦੀ ਭਾਗੀਦਾਰੀ ਦਾ ‘ਬਹੁਤ ਚੰਗਾ ਸੰਕੇਤ’ ਹੈ। ਉਨ੍ਹਾਂ ਕਿਹਾ,''12 ਸੂਬੇ ਅਜਿਹੇ ਹਨ ਜਿੱਥੇ ਲਿੰਗ ਅਨੁਪਾਤ 1000 ਤੋਂ ਵੱਧ ਹੈ। ਇਸ ਦਾ ਮਤਲਬ ਇਹ ਹੈ ਕਿ ਇਨ੍ਹਾਂ ਰਾਜਾਂ ਵਿਚ ਮਹਿਲਾ ਵੋਟਰਾਂ ਦੀ ਗਿਣਤੀ ਮਰਦਾਂ ਨਾਲੋਂ ਵੱਧ ਹੈ। ਲਗਭਗ 1.89 ਕਰੋੜ ਨਵੇਂ ਵੋਟਰ ਸ਼ਾਮਲ ਹੋਏ ਹਨ, ਜਿਨ੍ਹਾਂ ਵਿੱਚੋਂ 85.3 ਲੱਖ 18-19 ਸਾਲ ਦੀ ਉਮਰ ਵਰਗ ਦੀਆਂ ਮਹਿਲਾ ਵੋਟਰ ਹਨ। ਔਰਤਾਂ ਵੀ ਮੋਢੇ ਨਾਲ ਮੋਢਾ ਜੋੜ ਕੇ ਚੱਲ ਰਹੀਆਂ ਹਨ, ਇਸ ਲਈ ਇਹ ਇਕ ਬਹੁਤ ਹੀ ਸਿਹਤਮੰਦ ਸੰਕੇਤ ਹੈ ਕਿ ਔਰਤਾਂ ਵੀ ਸਾਡੀਆਂ ਚੋਣਾਂ ਵਿਚ ਬਰਾਬਰ ਹਿੱਸਾ ਲੈ ਰਹੀਆਂ ਹਨ।'' ਹਾਲਾਂਕਿ ਉਨ੍ਹਾਂ ਨੇ ਰਾਜਾਂ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ।

ਇਹ ਵੀ ਪੜ੍ਹੋ : ਵਜਿਆ ਚੋਣ ਬਿਗੁਲ, ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ

ਕੁਮਾਰ ਨੇ ਕਿਹਾ ਕਿ ਲੋਕ ਸਭਾ ਚੋਣਾਂ 19 ਅਪ੍ਰੈਲ ਤੋਂ 7 ਗੇੜਾਂ 'ਚ ਹੋਣਗੀਆਂ ਅਤੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ। ਹੋਰ ਗੇੜਾਂ ਲਈ ਵੋਟਾਂ 26 ਅਪ੍ਰੈਲ, 7 ਮਈ, 13 ਮਈ, 20 ਮਈ, 25 ਮਈ ਅਤੇ 1 ਜੂਨ ਨੂੰ ਪੈਣਗੀਆਂ। ਅਰੁਣਾਚਲ ਪ੍ਰਦੇਸ਼ ਅਤੇ ਸਿੱਕਮ ਵਿਚ 19 ਅਪ੍ਰੈਲ ਅਤੇ ਆਂਧਰਾ ਪ੍ਰਦੇਸ਼ ਵਿਚ 13 ਮਈ ਨੂੰ ਵਿਧਾਨ ਸਭਾ ਚੋਣਾਂ ਹੋਣਗੀਆਂ। 2019 ਦੀਆਂ ਲੋਕ ਸਭਾ ਚੋਣਾਂ ਵਿਚ 7 ਪੜਾਵਾਂ ਵਿੱਚ ਵੋਟਿੰਗ ਹੋਈ ਸੀ। ਇਸ ਚੋਣ ਵਿਚ ਕੁੱਲ 91.2 ਕਰੋੜ ਯੋਗ ਵੋਟਰ ਸਨ, ਜਿਨ੍ਹਾਂ ਵਿੱਚੋਂ ਲਗਭਗ 43.8 ਕਰੋੜ ਮਹਿਲਾ ਵੋਟਰ ਅਤੇ ਲਗਭਗ 47.3 ਕਰੋੜ ਪੁਰਸ਼ ਵੋਟਰ ਸਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


DIsha

Content Editor

Related News