ਦੇਸ਼ ''ਚ ਕੋਰੋਨਾ ਦਾ ਕਹਿਰ ਜਾਰੀ, ਪਿਛਲੇ 24 ਘੰਟਿਆਂ ''ਚ 3.37 ਲੱਖ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ
Saturday, Jan 22, 2022 - 12:32 PM (IST)

ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਕੋਰੋਨਾ ਵਾਇਰਸ ਸੰਕਰਮਣ ਦੇ 3,37,704 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੋਰੋਨਾ ਦੇ ਕੁੱਲ ਮਾਮਲੇ ਵੱਧ ਕੇ 3,89,03,731 ਹੋ ਗਏ ਹਨ। ਕੇਂਦਰੀ ਸਿਹਤ ਮੰਤਰਾਲਾ ਨੇ ਸ਼ਨੀਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਇਲਾਜ ਅਧੀਨ ਮਰੀਜ਼ ਵੱਧ ਕੇ 21,13,365 ਹੋ ਗਏ ਹਨ, ਜੋ ਪਿਛਲੇ 237 ਦਿਨਾਂ 'ਚ ਸਭ ਤੋਂ ਵੱਧ ਹਨ, ਜਦੋਂ ਕਿ 488 ਹੋਰ ਮਰੀਜ਼ਾਂ ਦੀ ਮੌਤ ਦੇ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 4,88,884 ਹੋ ਗਈ ਹੈ। ਮੰਤਰਾਲਾ ਨੇ ਦੱਸਿਆ ਕਿ ਸ਼ੁੱਕਰਵਾਰ ਤੋਂ ਓਮੀਕ੍ਰੋਨ ਦੇ ਮਾਮਲਿਆਂ 'ਚ 3.69 ਫੀਸਦੀ ਦਾ ਵਾਧਾ ਦਰਜ ਹੋਇਆ ਹੈ।
ਇਲਾਜ ਅਧੀਨ ਮਾਮਲੇ ਸੰਕਰਮਣ ਦੇ ਕੁੱਲ ਮਾਮਲਿਆਂ ਦਾ 5.43 ਫੀਸਦੀ ਹਨ, ਜਦੋਂ ਕਿ ਕੋਰੋਨਾ ਤੋਂ ਠੀਕ ਹੋਣ ਦੀ ਰਾਸ਼ਟਰੀ ਦਰ ਘੱਟ ਕੇ 93.31 ਫੀਸਦੀ ਹੋ ਗਈ ਹੈ। ਰੋਜ਼ਾਨਾ ਸੰਕਰਮਣ ਦਰ 17.22 ਫੀਸਦੀ ਦਰਜ ਕੀਤੀ ਗਈ, ਜਦੋਂ ਕਿ ਹਫ਼ਤਾਵਾਰ ਸੰਕਰਮਣ ਦਰ 16.65 ਫੀਸਦੀ ਰਹੀ। ਅੰਕੜਿਆਂ ਅਨੁਸਾਰ ਦੇਸ਼ 'ਚ ਹੁਣ ਤੱਕ 71.34 ਕਰੋੜ ਨਮੂਨਿਆਂ ਦੀ ਜਾਂਚ ਕੀਤੀ ਗਈ ਹੈ, ਜਿਨ੍ਹਾਂ 'ਚੋਂ 19,60,954 ਜਾਂਚ ਪਿਛਲੇ 24 ਘੰਟਿਆਂ 'ਚ ਕੀਤੀ ਗਈ। ਮੰਤਰਾਲਾ ਨੇ ਦੱਸਿਆ ਕਿ ਹੁਣ ਤੱਕ ਕੋਰੋਨਾ ਟੀਕੇ ਦੀਆਂ 161.61 ਕਰੋੜ ਖ਼ੁਰਾਕਾਂ ਦਿੱਤੀਆਂ ਗਈਆਂ ਹਨ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ