ਦੇਸ਼ ’ਚ ਇਲਾਜ ਅਧੀਨ ਕੋਰੋਨਾ ਮਰੀਜ਼ਾਂ ਦੀ ਗਿਣਤੀ 188 ਦਿਨਾਂ ਬਾਅਦ ਸਭ ਤੋਂ ਘੱਟ
Friday, Sep 24, 2021 - 12:36 PM (IST)
ਨਵੀਂ ਦਿੱਲੀ- ਦੇਸ਼ ’ਚ ਕੋਰੋਨਾ ਦੇ 31,382 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ’ਚ ਪੀੜਤਾਂ ਦੀ ਗਿਣਤੀ ਵੱਧ ਕੇ 3,35,94,803 ਹੋ ਗਈ ਹੈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 3,00,162 ਰਹਿ ਗਈ ਹੈ, ਜੋ 188 ਦਿਨਾਂ ਬਾਅਦ ਸਭ ਤੋਂ ਘੱਟ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ੁੱਕਰਵਾਰ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਸੰਕਰਮਣ ਨਾਲ 318 ਲੋਕਾਂ ਦੀ ਮੌਤ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 4,46,368 ਹੋ ਗਈ। ਦੇਸ਼ ’ਚ ਹੁਣ 3,00,162 ਲੋਕਾਂ ਦਾ ਕੋਰੋਨਾ ਵਾਇਰਸ ਸੰਕਰਮਣ ਦਾ ਇਲਾਜ ਚੱਲ ਰਿਹਾ ਹੈ, ਜੋ ਕੁੱਲ ਮਾਮਲਿਆਂ ਦਾ 0.89 ਫੀਸਦੀ ਹੈ। ਇਹ ਦਰ ਮਾਰਚ 2020 ਦੇ ਬਾਅਦ ਤੋਂ ਸਭ ਤੋਂ ਘੱਟ ਹੈ। ਪਿਛਲੇ 24 ਘੰਟਿਆਂ ’ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ’ਚ ਕੁੱਲ 1,478 ਦੀ ਕਮੀ ਦਰਜ ਕੀਤੀ ਗਈ। ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 97.78 ਫੀਸਦੀ ਹੈ, ਜੋ ਮਾਰਚ 2020 ਦੇ ਬਾਅਦ ਤੋਂ ਸਭ ਤੋਂ ਵੱਧ ਹੈ।
ਅੰਕੜਿਆਂ ਅਨੁਸਾਰ, ਦੇਸ਼ ’ਚ ਹੁਣ ਕੁੱਲ 55,99,32,709 ਨਮੂਨਿਆਂ ਦੀ ਕੋਰੋਨਾ ਸੰਬੰਧੀ ਜਾਂਚ ਕੀਤੀ ਗਈਹੈ, ਜਿਨ੍ਹਾਂ ’ਚੋਂ 15,65,696 ਨਮੂਨਿਆਂ ਦੀ ਜਾਂਚ ਵੀਰਵਾਰ ਨੂੰ ਕੀਤੀ ਗਈ। ਰੋਜ਼ਾਨਾ ਮਾਮਲਿਆਂ ਦੀ ਦਰ 2 ਫੀਸਦੀ ਹੈ, ਜੋ ਪਿਛਲੇ 25 ਦਿਨਾਂ ਤੋਂ ਬਾਅਦ 3 ਫੀਸਦੀ ਤੋਂ ਘੱਟ ਹੈ। ਉੱਥੇ ਹੀ ਹਫ਼ਤਾਵਾਰ ਸੰਕਰਮਣ ਦਰ 2.07 ਫੀਸਦੀ ਹੈ, ਜੋ ਪਿਛਲੇ 91 ਦਿਨਾਂ ਤੋਂ 3 ਫੀਸਦੀ ਘੱਟ ਬਣੀ ਹੋਈ ਹੈ। ਹੁਣ ਤੱਕ ਕੁੱਲ 3,28,48,273 ਲੋਕ ਸੰਕਰਮਣ ਤੋਂ ਠੀਕ ਹੋ ਚੁਕੇ ਹਨ, ਜਦੋਂ ਕਿ ਮੌਤ ਦਰ 1.33 ਫੀਸਦੀ ਹੈ। ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ 84.15 ਕਰੋੜ ਤੋਂ ਵੱਧ ਖ਼ੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ। ਮੰਤਰਾਲਾ ਨੇ ਆਪਣੀ ਵੈੱਬਸਾਈਟ ’ਤੇ ਦੱਸਿਆ ਕਿ ਉਸ ਦੇ ਅੰਕੜਿਆਂ ਦਾ ਭਾਰਤੀ ਆਯੂਰਵਿਗਿਆਨ ਖੋਜ ਪ੍ਰੀਸ਼ਦ (ਆਈ.ਸੀ.ਐੱਮ.ਆਰ.) ਦੇ ਅੰਕੜਿਆਂ ਨਾਲ ਮਿਲਾਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ‘5 ਸੂਬਿਆਂ ’ਚ ਜਨਵਰੀ 2022 ਤੱਕ ਸਾਰੇ ਬਾਲਗਾਂ ਨੂੰ ਲੱਗੇਗੀ ਕੋਵਿਡ ਵੈਕਸੀਨ’
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ