ਅਮਰਨਾਥ ਯਾਤਰਾ ''ਚ ਸ਼ਰਧਾਲੂਆਂ ਦੀ ਗਿਣਤੀ ਵਧੀ, ਜੰਮੂ ਤੋਂ 2,300 ਤੋਂ ਵੱਧ ਸ਼ਰਧਾਲੂਆਂ ਦਾ ਜਥਾ ਰਵਾਨਾ
Saturday, Jul 26, 2025 - 11:28 AM (IST)

ਨੈਸ਼ਨਲ ਡੈਸਕ: ਦੱਖਣੀ ਕਸ਼ਮੀਰ ਹਿਮਾਲਿਆ 'ਚ 3,880 ਮੀਟਰ ਦੀ ਉਚਾਈ 'ਤੇ ਸਥਿਤ ਪਵਿੱਤਰ ਅਮਰਨਾਥ ਗੁਫਾ ਮੰਦਰ 'ਚ ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਸ਼ਨੀਵਾਰ ਨੂੰ ਬੇਸ ਕੈਂਪ ਤੋਂ 2,300 ਤੋਂ ਵੱਧ ਸ਼ਰਧਾਲੂਆਂ ਦਾ ਇੱਕ ਨਵਾਂ ਜਥਾ ਰਵਾਨਾ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ 3 ਜੁਲਾਈ ਨੂੰ 38 ਦਿਨਾਂ ਦੀ ਯਾਤਰਾ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ 3.60 ਲੱਖ ਤੋਂ ਵੱਧ ਸ਼ਰਧਾਲੂ ਦਰਸ਼ਨ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੁਦਰਤੀ ਤੌਰ 'ਤੇ ਬਣੇ ਬਰਫ਼ ਦੇ ਸ਼ਿਵਲਿੰਗ ਦੇ ਪਿਘਲਣ ਕਾਰਨ ਪਿਛਲੇ ਕੁਝ ਦਿਨਾਂ 'ਚ ਮੰਦਰ 'ਚ ਆਉਣ ਵਾਲੇ ਲੋਕਾਂ ਦੀ ਗਿਣਤੀ ਘਟਣੀ ਸ਼ੁਰੂ ਹੋ ਗਈ ਹੈ।
ਇਹ ਵੀ ਪੜ੍ਹੋ...ਹੁਣ ਕਿਰਾਏਦਾਰਾਂ ਨੂੰ ਵੀ ਮੁਫ਼ਤ ਮਿਲੇਗੀ 125 ਯੂਨਿਟ ਬਿਜਲੀ ! ਬਸ ਪਵੇਗਾ ਇਹ ਕੰਮ ਕਰਨਾ
ਅਧਿਕਾਰੀਆਂ ਨੇ ਦੱਸਿਆ ਕਿ 34 ਵਾਹਨਾਂ 'ਚ 741 ਸ਼ਰਧਾਲੂਆਂ ਨੂੰ ਲੈ ਕੇ ਪਹਿਲਾ ਕਾਫਲਾ ਗੰਦਰਬਲ ਜ਼ਿਲ੍ਹੇ 'ਚ 14 ਕਿਲੋਮੀਟਰ ਲੰਬੇ ਬਾਲਟਾਲ ਰਸਤੇ ਲਈ ਰਵਾਨਾ ਹੋਇਆ, ਜਦਕਿ 58 ਵਾਹਨਾਂ ਦਾ ਦੂਜਾ ਕਾਫਲਾ ਅਨੰਤਨਾਗ ਜ਼ਿਲ੍ਹੇ ਵਿੱਚ 48 ਕਿਲੋਮੀਟਰ ਲੰਬੇ ਰਵਾਇਤੀ ਪਹਿਲਗਾਮ ਰਸਤੇ ਲਈ 1,583 ਸ਼ਰਧਾਲੂਆਂ ਨਾਲ ਰਵਾਨਾ ਹੋਇਆ। ਇਹ ਯਾਤਰਾ 9 ਅਗਸਤ ਨੂੰ ਰੱਖੜੀ ਵਾਲੇ ਦਿਨ ਸਮਾਪਤ ਹੋਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e