ਨੂਪੁਰ ਸ਼ਰਮਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਿਆਂ ਖ਼ਿਲਾਫ਼ FIR ਦਰਜ

Tuesday, Jun 07, 2022 - 02:52 AM (IST)

ਨੂਪੁਰ ਸ਼ਰਮਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਿਆਂ ਖ਼ਿਲਾਫ਼ FIR ਦਰਜ

ਨਵੀਂ ਦਿੱਲੀ : ਦਿੱਲੀ ਪੁਲਸ ਨੇ ਭਾਰਤੀ ਜਨਤਾ ਪਾਰਟੀ ਦੀ ਸਾਬਕਾ ਬੁਲਾਰਾ ਨੂਪੁਰ ਸ਼ਰਮਾ ਵੱਲੋਂ ਪੈਗੰਬਰ ਮੁਹੰਮਦ ਖ਼ਿਲਾਫ਼ ਵਿਵਾਦਤ ਟਿੱਪਣੀ ਲਈ ਧਮਕੀਆਂ ਮਿਲਣ ਦੀ ਸ਼ਿਕਾਇਤ 'ਤੇ ਐੱਫ.ਆਈ.ਆਰ. ਦਰਜ ਕੀਤੀ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ, “ਅਸੀਂ ਐੱਫ.ਆਈ.ਆਰ. ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।” ਉਨ੍ਹਾਂ ਕਿਹਾ ਕਿ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 153 ਏ (ਧਰਮ, ਜਾਤ, ਜਨਮ ਸਥਾਨ, ਨਿਵਾਸ ਦੇ ਆਧਾਰ 'ਤੇ ਵੱਖ-ਵੱਖ ਸਮੂਹਾਂ ਦੇ ਵਿਚਾਲੇ ਦੁਸ਼ਮਣੀ ਨੂੰ ਉਤਸ਼ਾਹਿਤ ਕਰਨ), 506 (ਅਪਰਾਧਿਕ ਧਮਕੀ), 507 (ਬੇਨਾਮ ਸੰਚਾਰ ਦੁਆਰਾ ਅਪਰਾਧਿਕ ਧਮਕੀ), 509 (ਸ਼ਬਦ, ਇਸ਼ਾਰੇ ਜਾਂ ਕੰਮ, ਜਿਸ ਦਾ ਉਦੇਸ਼ ਕਿਸੇ ਔਰਤ ਦੀ ਇੱਜ਼ਤ ਨੂੰ ਠੇਸ ਪਹੁੰਚਾਉਣਾ ਹੋਵੇ) ਦੀਆਂ ਧਾਰਾਵਾਂ ਤਹਿਤ ਅਣਪਛਾਤੇ ਲੋਕਾਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪਾਰਟੀਗੇਟ ਮਾਮਲਾ: ਬ੍ਰਿਟੇਨ ਦੇ PM ਜਾਨਸਨ ਨੇ ਜਿੱਤਿਆ ਬੇਭਰੋਸਗੀ ਮਤਾ, ਪੱਖ 'ਚ ਪਈਆਂ 211 ਵੋਟਾਂ

ਪੁਲਸ ਨੇ ਦੱਸਿਆ ਕਿ ਸ਼ਰਮਾ ਵੱਲੋਂ 28 ਮਈ ਨੂੰ ਸਾਈਬਰ ਸੈੱਲ ਯੂਨਿਟ ਵਿੱਚ ਵੱਖ-ਵੱਖ ਵਿਅਕਤੀਆਂ ਖ਼ਿਲਾਫ਼ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਸਬੰਧ 'ਚ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਸ ਸ਼ਿਕਾਇਤ 'ਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀਆਂ ਉਕਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। "ਸ਼ਰਮਾ ਵੱਲੋਂ ਦੁਸ਼ਮਣੀ ਨੂੰ ਬੜ੍ਹਾਵਾ ਦੇਣ ਸਬੰਧੀ ਕੁਝ ਵਿਅਕਤੀਆਂ ਵਿਰੁੱਧ ਇਕ ਹੋਰ ਸ਼ਿਕਾਇਤ ਮਿਲੀ ਸੀ। ਸ਼ਿਕਾਇਤ ਦੀ ਜਾਂਚ ਤੋਂ ਬਾਅਦ ਮਾਮਲੇ ਵਿੱਚ ਆਈਪੀਸੀ ਦੀ ਧਾਰਾ 153 ਏ ਜੋੜ ਦਿੱਤੀ ਗਈ ਸੀ। ਟਵਿੱਟਰ ਇੰਕ ਨੂੰ ਨੋਟਿਸ ਭੇਜੇ ਗਏ ਹਨ ਅਤੇ ਇਸ ਦੇ ਜਵਾਬ ਦੀ ਉਡੀਕ ਕੀਤੀ ਜਾ ਰਹੀ ਹੈ। ਮਾਮਲੇ ਦੀ ਜਾਂਚ ਚੱਲ ਰਹੀ ਹੈ।"

ਇਹ ਵੀ ਪੜ੍ਹੋ : Apple ਨੇ ਨਵੇਂ MacBook Air, MacBook Pro, M2 ਚਿੱਪ ਤੇ ਨਵੇਂ  iPhone ਸਾਫਟਵੇਅਰ ਦਾ ਕੀਤਾ ਐਲਾਨ

ਕੁਝ ਮੁਸਲਿਮ ਦੇਸ਼ਾਂ ਵੱਲੋਂ ਪੈਗੰਬਰ ਮੁਹੰਮਦ ਦੇ ਖ਼ਿਲਾਫ਼ ਕਥਿਤ ਅਪਮਾਨਜਨਕ ਟਿੱਪਣੀਆਂ 'ਤੇ ਸਖ਼ਤ ਇਤਰਾਜ਼ ਉਠਾਏ ਜਾਣ ਤੋਂ ਬਾਅਦ ਭਾਜਪਾ ਨੇ ਐਤਵਾਰ ਨੂੰ ਆਪਣੀ ਰਾਸ਼ਟਰੀ ਬੁਲਾਰੇ ਨੂਪੁਰ ਸ਼ਰਮਾ ਨੂੰ ਮੁਅੱਤਲ ਕਰ ਦਿੱਤਾ ਅਤੇ ਦਿੱਲੀ ਸਥਿਤ ਮੀਡੀਆ ਮੁਖੀ ਨਵੀਨ ਕੁਮਾਰ ਜਿੰਦਲ ਨੂੰ ਬਰਖਾਸਤ ਕਰ ਦਿੱਤਾ, ਜਿਸ ਤੋਂ ਬਾਅਦ ਤੋਂ ਵਿਰੋਧ ਵਧ ਗਿਆ ਹੈ। ਮੁਸਲਿਮ ਸੰਗਠਨਾਂ ਦੇ ਵਿਰੋਧ ਅਤੇ ਕੁਵੈਤ, ਕਤਰ ਤੇ ਈਰਾਨ ਵਰਗੇ ਦੇਸ਼ਾਂ ਦੀ ਤਿੱਖੀ ਪ੍ਰਤੀਕਿਰਿਆ ਕਾਰਨ ਭਾਜਪਾ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਉਹ ਸਾਰੇ ਧਰਮਾਂ ਦਾ ਸਨਮਾਨ ਕਰਦੀ ਹੈ ਅਤੇ ਕਿਸੇ ਵੀ ਧਰਮ ਦੇ ਸਤਿਕਾਰਯੋਗ ਲੋਕਾਂ ਦੇ ਅਪਮਾਨ ਦੀ ਸਖ਼ਤ ਨਿੰਦਾ ਕਰਦੀ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ 'ਚ ਵੱਡੇ ਪੱਧਰ 'ਤੇ ਤਬਾਦਲੇ, ਪੜ੍ਹੋ ਲਿਸਟ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News