ਕੋਰੋਨਾ ਵਾਇਰਸ ਦੀ ਚਪੇਟ 'ਚ ਆਈ ਭਾਰਤੀ ਨਰਸ

01/24/2020 12:21:43 AM

ਨਵੀਂ ਦਿੱਲੀ—ਸਾਊਦੀ ਅਰਬ ਦੇ ਹਸਪਤਾਲ 'ਚ ਕੰਮ ਕਰਨ ਵਾਲੀ ਇਕ ਭਾਰਤੀ ਨਰਸ ਕੋਰੋਨਾਵਾਇਰਸ ਦੀ ਚਪੇਟ 'ਚ ਆਈ ਹੈ। ਇਸ ਦੀ ਜਾਣਕਾਰੀ ਵੀਰਵਾਰ ਨੂੰ ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਨੇ ਟਵੀਟ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਕੇਰਲ ਦੀਆਂ ਲਗਭਗ 100 ਨਰਸਾਂ ਦੁਬਈ ਦੇ ਅੱਲ-ਹਯਾਤ ਹਸਪਤਾਲ 'ਚ ਕੰਮ ਕਰਦੀਆਂ ਹਨ।

ਸਾਰੀਆਂ ਦੀ ਜਾਂਚ ਚੱਲ ਰਹੀ ਹੈ ਅਤੇ ਇਕ ਨਰਸ ਕੋਰੋਨਾਵਾਇਰਸ ਦੀ ਚਪੇਟ 'ਚ ਪਾਈ ਗਈ ਹੈ। ਉਸ ਦਾ ਅਸੀਨ ਨੈਸ਼ਨਲ ਹਸਪਤਾਲ 'ਚ ਇਲਾਜ਼ ਚੱਲ ਰਿਹਾ ਹੈ। ਵੀਰਵਾਰ ਨੂੰ ਕੇਰਲ ਦੇ ਮੁੱਖ ਮੰਤਰੀ ਪੀ. ਵਿਜਯਨ ਨੇ ਵਿਦੇਸ਼ ਮੰਤਰਾਲਾ ਨੂੰ ਪੱਤਰ ਲਿਖ ਕੇ ਸਾਊਦੀ ਅਰਬ 'ਚ ਕੰਮ ਕਰ ਰਹੀਆਂ ਕੇਰਲ ਦੀਆਂ ਨਰਸਾਂ ਦੇ ਮਾਮਲੇ 'ਚ ਦਖਲ ਦੇਣ ਦੀ ਮੰਗ ਕੀਤੀ। ਉਨ੍ਹਾਂ ਨੇ ਲਿਖਿਆ ਕਿ ਸਾਊਦੀ ਅਰਬ ਦੇ ਅੱਲ-ਹਯਾਤ ਹਸਪਤਾਲ 'ਚ ਕੰਮ ਕਰ ਰਹੀਆਂ ਨਰਸਾਂ 'ਤੇ ਕੋਰੋਨਾਵਾਇਰਸ ਦੀ ਚਪੇਟ 'ਚ ਆਉਣ ਦਾ ਖਤਰਾ ਮੰਡਰਾ ਰਿਹਾ ਹੈ। ਉਨ੍ਹਾਂ ਦੀ ਮਦਦ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ।

ਚੀਨ 'ਚ ਹੁਣ ਤਕ 17 ਲੋਕਾਂ ਦੀ ਮੌਤ
ਇਸ ਤੋਂ ਪਹਿਲਾਂ ਚੀਨ 'ਚ ਹੁਣ ਤਕ ਕੋਰੋਨਾਵਾਇਰਸ ਦੇ ਚੱਲਦੇ 600 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 17 ਲੋਕਾਂ ਦੀ ਮੌਤ ਵੀ ਹੋ ਗਈ ਹੈ। ਵੀਰਵਾਰ ਸਵੇਰੇ ਵੁਹਾਨ ਤੋਂ ਬਾਹਰ ਜਾਣ ਵਾਲੀਆਂ ਸਾਰੀਆਂ ਉਡਾਣਾਂ ਅਤੇ ਟਰੇਨਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਚੀਨ ਦੇ ਅਧਿਕਾਰੀਆਂ ਨੇ ਹੁਆਨਗਾਂਗ ਅਤੇ ਝਝੋਓ 'ਚ ਵੀ ਯਾਤਰਾ 'ਤੇ ਰੋਕ ਲੱਗਾ ਦਿੱਤੀ ਹੈ। ਦੋਵਾਂ ਸ਼ਹਿਰਾਂ 'ਚ ਪਬਲਿਕ ਟ੍ਰਾਂਸਪੋਰਟ ਅਤੇ ਟਰੇਨਾਂ ਰੋਕ ਦਿੱਤੀਆਂ ਗਈਆਂ ਹਨ। ਲੋਕਾਂ ਨੂੰ ਬਿਨਾਂ ਕਾਰਣ ਘਰੋਂ ਬਾਹਰ ਨਿਕਲਣ ਤੋਂ ਮਨ੍ਹਾ ਕੀਤਾ ਗਿਆ ਹੈ।


Karan Kumar

Content Editor

Related News