ਨਰਸਰੀ ਦੀ ਵਿਦਿਆਰਥਣ ਨਾਲ ਜਿਨਸੀ ਸ਼ੋਸ਼ਣ, ਸਕੂਲ ਬੱਸ ਡਰਾਈਵਰ ਗ੍ਰਿਫ਼ਤਾਰ

Monday, Aug 31, 2026 - 01:50 PM (IST)

ਨਰਸਰੀ ਦੀ ਵਿਦਿਆਰਥਣ ਨਾਲ ਜਿਨਸੀ ਸ਼ੋਸ਼ਣ, ਸਕੂਲ ਬੱਸ ਡਰਾਈਵਰ ਗ੍ਰਿਫ਼ਤਾਰ

ਨਵੀਂ ਦਿੱਲੀ (ਏਜੰਸੀ)- ਦਿੱਲੀ ਦੇ ਬਵਾਨਾ ਇਲਾਕੇ 'ਚ ਇਕ ਨਿੱਜੀ ਸਕੂਲ ਦੀ ਨਰਸਰੀ ਦੀ ਵਿਦਿਆਰਥਣ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ 'ਚ ਸਕੂਲ ਬੱਸ ਡਰਾਈਵਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਘਟਨਾ 19 ਅਗਸਤ ਨੂੰ ਉਦੋਂ ਸਾਹਮਣੇ ਆਈ, ਜਦੋਂ ਕੁੜੀ ਨੇ ਪਰਿਵਾਰ ਦੇ ਨਿੱਜੀ ਅੰਗਾਂ 'ਤੇ ਸੱਟ ਦੇ ਨਿਸ਼ਾਨ ਦੇਖੇ। ਪੁੱਛ-ਗਿੱਛ ਕਰਨ 'ਤੇ ਕੁੜੀ ਨੇ ਆਪਣੀ ਮਾਂ ਨੂੰ ਸਕੂਲ ਦੇ ਇਕ 'ਬੁਰੇ ਅੰਕਲ' ਬਾਰੇ ਦੱਸਿਆ, ਜੋ ਉਸ ਨੂੰ ਚਾਕਲੇਟ ਦਿੰਦਾ ਸੀ। 

ਪੁਲਸ ਦੱਸਿਆ ਕਿ 24 ਅਗਸਤ ਨੂੰ ਕੁੜੀ ਨੂੰ ਸਕੂਲ ਦੀਆਂ ਤਸਵੀਰਾਂ ਅਤੇ ਸੀਸੀਟੀਵੀ ਫੁਟੇਜ ਦਿਖਾਏ ਗਏ, ਜਿਸ ਦੌਰਾਨ ਉਸ ਨੇ ਦੋਸ਼ੀ ਦੀ ਪਛਾਣ ਕੀਤੀ। ਜਿਨਸੀ ਸ਼ੋਸ਼ਣ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਨਾਲ ਸੰਬੰਧਤ ਪ੍ਰਬੰਧਾਂ ਦੇ ਅਧੀਨ ਐੱਫਆਈਆਰ ਦਰਜ ਕੀਤੀ ਗਈ ਅਤੇ ਦੋਸ਼ੀ ਨੂੰ ਸਕੂਲ ਕੰਪਲੈਕਸ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਦੋਸ਼ੀ ਕਰੀਬ 8 ਮਹੀਨੇ ਤੋਂ ਸਕੂਲ ਬੱਸ ਚਲਾ ਰਿਹਾ ਸੀ ਅਤੇ ਕੁੜੀ ਦਾ ਪਿੱਛਾ ਕਰਦੇ ਹੋਏ ਬਾਥਰੂਮ ਤੱਕ ਗਿਆ, ਜਿੱਥੇ ਉਸ ਨੇ ਉਸ ਦਾ ਜਿਨਸੀ ਸ਼ੋਸ਼ਣ ਕੀਤਾ।

ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਸੰਕੇਤ ਮਿਲਦਾ ਹੈ ਕਿ ਕੁੜੀ ਦਾ ਚਾਰ ਵਾਰ ਜਿਨਸੀ ਸ਼ੋਸ਼ਣ ਕੀਤਾ ਗਿਆ ਸੀ। ਦੋਸ਼ੀ ਦਾ ਮੋਬਾਈਲ ਫੋਨ ਵੀ ਜ਼ਬਤ ਕਰ ਲਿਆ ਗਿਆ ਹੈ, ਜਿਸ 'ਚ ਛੋਟੇ ਬੱਚਿਆਂ ਨੂੰ ਚਾਕਲੇਟ ਦਿੰਦੇ ਹੋਏ ਉਸ ਦੇ ਵੀਡੀਓ ਬਰਾਮਦ ਹੋਏ ਹਨ। ਸਕੂਲ ਕੰਪਲੈਕਸ ਦੀ ਸੀਸੀਟੀਵੀ ਫੁਟੇਜ ਨੂੰ ਵੀ ਕਬਜ਼ੇ 'ਚ ਲੈ ਲਿਆ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News