ਮਹਿਲਾ ਕਰਮਚਾਰੀ ਨਾਲ ਛੇੜਛਾੜ ਕਰਨ ਦੇ ਦੋਸ਼ ''ਚ ਨਰਸਿੰਗ ਅਧਿਕਾਰੀ ਗ੍ਰਿਫ਼ਤਾਰ
Wednesday, Aug 21, 2024 - 12:42 AM (IST)
ਜੈਪੁਰ — ਰਾਜਸਥਾਨ ਦੇ ਚੁਰੂ ਜ਼ਿਲ੍ਹੇ 'ਚ 'ਵਾਰਡ ਬੁਆਏ' ਦੇ ਰੂਪ 'ਚ ਕੰਮ ਕਰ ਰਹੀ ਮਹਿਲਾ ਕਰਮਚਾਰੀ ਨਾਲ ਛੇੜਛਾੜ ਕਰਨ ਦੇ ਦੋਸ਼ 'ਚ ਇਕ ਨਰਸਿੰਗ ਅਧਿਕਾਰੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੀੜਤਾ ਨੇ 17 ਅਗਸਤ ਨੂੰ ਆਪਣੇ ਘਰ 'ਚ ਜ਼ਹਿਰ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ।
ਚੁਰੂ ਦੇ ਪੁਲਸ ਸੁਪਰਡੈਂਟ ਜੈ ਯਾਦਵ ਨੇ ਦੱਸਿਆ ਕਿ ਪੀੜਤ ਔਰਤ ਦੀ ਸ਼ਿਕਾਇਤ 'ਤੇ ਨਰਸਿੰਗ ਅਧਿਕਾਰੀ ਸੁਭਾਸ਼ ਚੰਦਰ ਸਿਹਾਗ ਦੇ ਖਿਲਾਫ 18 ਅਗਸਤ ਨੂੰ ਦੁੱਧਵਾਖਾਰਾ ਥਾਣੇ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਅਤੇ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ (ਅੱਤਿਆਚਾਰ ਰੋਕਥਾਮ) ਐਕਟ ਦੀਆਂ ਸਬੰਧਤ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਮੰਗਲਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਬੇ ਦੇ ਵਧੀਕ ਮੁੱਖ ਸਕੱਤਰ ਸ਼ੁਭਰਾ ਸਿੰਘ ਨੇ ਦੱਸਿਆ ਕਿ ਮੈਡੀਕਲ ਮੰਤਰੀ ਦੀਆਂ ਹਦਾਇਤਾਂ ’ਤੇ ਵਿਭਾਗ ਨੇ ਨਰਸਿੰਗ ਅਫ਼ਸਰ ਸੁਭਾਸ਼ ਚੰਦਰ ਸਿਹਾਗ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।