''India ਨੂੰ ਬਣਾਇਆ ਜਾਵੇ UNSC ਦਾ ਸਥਾਈ ਮੈਂਬਰ'' ; ਨਿਊਜ਼ੀਲੈਂਡ ਨੇ ਭਾਰਤੀ ਦਾਅਵੇ ਦਾ ਕੀਤਾ ਸਮਰਥਨ

Monday, Jul 13, 2026 - 03:01 PM (IST)

''India ਨੂੰ ਬਣਾਇਆ ਜਾਵੇ UNSC ਦਾ ਸਥਾਈ ਮੈਂਬਰ'' ; ਨਿਊਜ਼ੀਲੈਂਡ ਨੇ ਭਾਰਤੀ ਦਾਅਵੇ ਦਾ ਕੀਤਾ ਸਮਰਥਨ

ਇੰਟਰਨੈਸ਼ਨਲ ਡੈਸਕ- ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਲਗਾਤਾਰ ਗੂੜ੍ਹੇ ਹੁੰਦੇ ਜਾ ਰਹੇ ਸਬੰਧਾਂ ਦੇ ਤਹਿਤ, ਨਿਊਜ਼ੀਲੈਂਡ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UNSC) 'ਚ ਸਥਾਈ ਮੈਂਬਰਸ਼ਿਪ ਲਈ ਭਾਰਤ ਦੇ ਦਾਅਵੇ ਦਾ ਇੱਕ ਵਾਰ ਫਿਰ ਤੋਂ ਮਜ਼ਬੂਤੀ ਨਾਲ ਸਮਰਥਨ ਕੀਤਾ ਹੈ। ਇਹ ਸਮਰਥਨ ਆਕਲੈਂਡ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਨਿਊਜ਼ੀਲੈਂਡ ਦੇ ਹਮਰੁਤਬਾ ਕ੍ਰਿਸਟੋਫਰ ਲਕਸਨ ਵਿਚਾਲੇ ਹੋਈ ਉੱਚ-ਪੱਧਰੀ ਬੈਠਕ ਦੌਰਾਨ ਸਾਹਮਣੇ ਆਇਆ।

ਦੋਵਾਂ ਦੇਸ਼ਾਂ ਨੇ ਕਿਹਾ ਕਿ ਮੌਜੂਦਾ ਭੂ-ਰਾਜਨੀਤਿਕ ਹਾਲਾਤਾਂ ਨੂੰ ਦੇਖਦੇ ਹੋਏ ਸੰਯੁਕਤ ਰਾਸ਼ਟਰ ਅਤੇ ਸੁਰੱਖਿਆ ਪ੍ਰੀਸ਼ਦ ਵਿੱਚ ਤੁਰੰਤ ਸੁਧਾਰਾਂ ਦੀ ਲੋੜ ਹੈ। ਨਿਊਜ਼ੀਲੈਂਡ ਨੇ ਭਾਰਤ ਦੀ ਸਥਾਈ ਸੀਟ ਦੀ ਦਾਅਵੇਦਾਰੀ ਦਾ ਸਮਰਥਨ ਕਰਨ ਦੇ ਨਾਲ-ਨਾਲ ਅੰਤਰਰਾਸ਼ਟਰੀ ਮੰਚਾਂ 'ਤੇ ਇੱਕ-ਦੂਜੇ ਦੀ ਮੈਂਬਰਸ਼ਿਪ ਦਾ ਸਮਰਥਨ ਕਰਨ ਦੀ ਗੱਲ ਵੀ ਕਹੀ ਹੈ।

ਇਹ ਵੀ ਪੜ੍ਹੋ- ਬਹਿਰੀਨ 'ਤੇ ਹੋ ਗਿਆ ਹਮਲਾ ! ਪੂਰੇ ਦੇਸ਼ 'ਚ ਕਈ ਥਾਈਂ ਹੋਏ ਧਮਾਕੇ, ਸਾਈਰਨ ਵਜਾ ਕੇ ਲੋਕਾਂ ਨੂੰ ਕੀਤਾ ਗਿਆ Alert

ਮਿਡਲ ਈਸਟ ਅਤੇ ਯੂਕ੍ਰੇਨ ਵਿੱਚ ਚੱਲ ਰਹੀਆਂ ਜੰਗਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਦੋਵਾਂ ਨੇਤਾਵਾਂ ਨੇ ਸੰਜਮ ਤੇ ਗੱਲਬਾਤ ਰਾਹੀਂ ਮਸਲੇ ਦਾ ਹੱਲ ਕਰਨ ਦੀ ਅਪੀਲ ਕੀਤੀ। ਇਸ ਤੋਂ ਇਲਾਵਾ, ਗਲੋਬਲ ਸਪਲਾਈ ਚੇਨ ਨੂੰ ਬਹਾਲ ਰੱਖਣ ਲਈ 'ਹੋਰਮੁਜ਼' ਸਣੇ ਸਾਰੇ ਪ੍ਰਮੁੱਖ ਸਮੁੰਦਰੀ ਲਾਂਘਿਆਂ ਨੂੰ ਸੁਰੱਖਿਅਤ ਰੱਖਣ 'ਤੇ ਜ਼ੋਰ ਦਿੱਤਾ।

ਇਸ ਤੋਂ ਇਲਾਵਾ ਦੋਵਾਂ ਦੇਸ਼ਾਂ ਨੇ ਸਰਹੱਦ ਪਾਰਲੇ ਅੱਤਵਾਦ ਸਮੇਤ ਹਰ ਤਰ੍ਹਾਂ ਦੇ ਅੱਤਵਾਦ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਬੈਠਕ ਦੌਰਾਨ ਵਿਸ਼ੇਸ਼ ਤੌਰ 'ਤੇ ਅਪ੍ਰੈਲ 2025 ਵਿੱਚ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦਾ ਜ਼ਿਕਰ ਕਰਦਿਆਂ ਇਸ ਦੀ ਨਿੰਦਾ ਕੀਤੀ ਗਈ ਅਤੇ ਦੋਸ਼ੀਆਂ ਨੂੰ ਜਲਦ ਇਨਸਾਫ਼ ਦੇ ਕਟਹਿਰੇ ਵਿੱਚ ਲਿਆਉਣ ਦੀ ਮੰਗ ਕੀਤੀ ਗਈ।

ਇਹ ਵੀ ਪੜ੍ਹੋ- ਵਿਆਹ ਤੋਂ ਆਉਂਦੇ 13 ਲੋਕਾਂ ਦੀ ਹਾਈਵੇ 'ਤੇ ਨਿਕਲੀ ਜਾਨ ! ਟਰੱਕਾਂ ਦੀ ਟੱਕਰ ਮਗਰੋਂ ਕੁਲੋਨ 'ਚ ਵਿਛ ਗਈਆਂ ਲਾਸ਼ਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News