ਓ. ਪੀ. ਚੌਟਾਲਾ ਦੀ ਮ੍ਰਿਤਕ ਦੇਹ ਅੰਤਿਮ ਦਰਸ਼ਨ ਲਈ ਰੱਖੀ ਗਈ, ਅੱਜ ਹੋਵੇਗਾ ਅੰਤਿਮ ਸੰਸਕਾਰ
Saturday, Dec 21, 2024 - 12:32 PM (IST)
ਚੰਡੀਗੜ੍ਹ- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਮ੍ਰਿਤਕ ਦੇਹ ਸਿਰਸਾ ਦੇ ਤੇਜਾ ਖੇੜਾ ਸਥਿਤ ਉਨ੍ਹਾਂ ਦੇ ਪਰਿਵਾਰ ਦੇ ਫਾਰਮ ਹਾਊਸ ਵਿਚ ਸ਼ਨੀਵਾਰ ਨੂੰ ਲੋਕਾਂ ਦੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ। ਇੰਡੀਅਨ ਨੈਸ਼ਨਲ ਲੋਕਦਲ (ਇਨੈਲੋ) ਦੇ ਇਕ ਨੇਤਾ ਨੇ ਇਹ ਜਾਣਕਾਰੀ ਦਿੱਤੀ। ਇਨੈਲੋ ਨੇਤਾ ਨੇ ਦੱਸਿਆ ਕਿ ਤੇਜਾ ਖੇੜਾ ਪਿੰਡ ਵਿਚ ਦੁਪਹਿਰ 3 ਵਜੇ ਸਰਕਾਰੀ ਸਨਮਾਨ ਨਾਲ ਚੌਟਾਲਾ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਸਾਬਕਾ CM ਦਾ ਦਿਹਾਂਤ, ਨਹੀਂ ਰਹੇ OP ਚੌਟਾਲਾ
ਦੱਸ ਦੇਈਏ ਚੌਟਾਲਾ ਦਾ ਸ਼ੁੱਕਰਵਾਰ ਨੂੰ ਗੁਰੂਗ੍ਰਾਮ 'ਚ ਦਿਹਾਂਤ ਹੋ ਗਿਆ ਸੀ। ਉਹ 89 ਸਾਲਾ ਦੇ ਸਨ। ਇਨੈਲੋ ਬੁਲਾਰੇ ਨੇ ਸ਼ੁੱਕਰਵਾਰ ਨੂੰ ਦੱਸਿਆ ਸੀ ਕਿ ਚੌਟਾਲਾ ਦੀ ਸਿਹਤ ਵਿਗੜਨ 'ਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੇ ਆਖ਼ਰੀ ਸਾਹ ਲਿਆ। ਚੌਟਾਲਾ ਦੇ ਅੰਤਿਮ ਸੰਸਕਾਰ ਵਿਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਸਮੇਤ ਕਈ ਮਾਣਯੋਗ ਲੋਕ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ- ਹੁਣ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦਾ ਹੋਵੇਗਾ ਮੁਫ਼ਤ ਇਲਾਜ
ਓਮ ਪ੍ਰਕਾਸ਼ ਚੌਟਾਲਾ ਦੇ ਛੋਟੇ ਪੁੱਤਰ ਅਭੈ ਸਿੰਘ ਚੌਟਾਲਾ (ਇਨੈਲੋ ਨੇਤਾ) ਅਤੇ ਵੱਡੇ ਪੁੱਤਰ ਅਜੇ ਸਿੰਘ ਚੌਟਾਲਾ (ਜਨਨਾਇਕ ਜਨਤਾ ਪਾਰਟੀ) ਮੁਖੀ ਅਤੇ ਸਾਬਕਾ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਸਮੇਤ ਪਰਿਵਾਰ ਦੇ ਹੋਰ ਮੈਂਬਰ ਤੇਜਾ ਖੇੜਾ ਪਹੁੰਚੇ। ਕਾਂਗਰਸ ਨੇਤਾ ਕੁਮਾਰੀ ਸ਼ੈਲਜਾ ਅਤੇ ਰਣਦੀਪ ਸਿੰਘ ਸੁਰਜੇਵਾਲਾ ਵੀ 5 ਵਾਰ ਮੁੱਖ ਮੰਤਰੀ ਰਹੇ ਚੌਟਾਲਾ ਨੂੰ ਸ਼ਰਧਾਂਜਲੀ ਦੇਣ ਉਨ੍ਹਾਂ ਦੇ ਫਾਰਮਹਾਊਸ ਪਹੁੰਚੇ। ਪਿੰਡ ਵਿਚ ਵੀ ਵੱਡੀ ਗਿਣਤੀ 'ਚ ਲੋਕ ਇਕੱਠੇ ਹੋਏ ਹਨ। ਹਰਿਆਣਾ ਸਰਕਾਰ ਨੇ ਸ਼ੁੱਕਰਵਾਰ ਨੂੰ ਸਾਰੇ ਦਫ਼ਤਰਾਂ ਵਿਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।