''ਮੈਂ ਸੰਵਿਧਾਨ ਦੀ ਸਹੁੰ ਚੁੱਕੀ ਹੈ'': ਰਾਹੁਲ ਗਾਂਧੀ ਦਾ ਚੋਣ ਕਮਿਸ਼ਨ ਨੂੰ ਜਵਾਬ
Friday, Aug 08, 2025 - 02:34 PM (IST)

ਬੈਂਗਲੁਰੂ : ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਉਨ੍ਹਾਂ ਨੂੰ ਹਲਫ਼ਨਾਮੇ 'ਤੇ ਦਸਤਖ਼ਤ ਕਰਨ ਜਾਂ ਮੁਆਫ਼ੀ ਮੰਗਣ ਲਈ ਕਹਿਣ ਤੋਂ ਬਾਅਦ ਉਨ੍ਹਾਂ ਨੇ ਸੰਸਦ ਦੇ ਅੰਦਰ ਸੰਵਿਧਾਨ ਦੀ ਸਹੁੰ ਚੁੱਕੀ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬੈਂਗਲੁਰੂ ਦੇ 'ਫ੍ਰੀਡਮ ਪਾਰਕ' ਵਿਖੇ ਆਯੋਜਿਤ 'ਵੋਟ ਅਧਿਕਾਰ ਰੈਲੀ' ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ "ਵੋਟ ਚੋਰੀ" ਲਈ ਜ਼ਿੰਮੇਵਾਰ ਅਧਿਕਾਰੀ ਇੱਕ ਨਾ ਇੱਕ ਦਿਨ ਫੜੇ ਜਾਣਗੇ, ਕਿਉਂਕਿ ਇਹ ਇੱਕ ਅਪਰਾਧਿਕ ਕਾਰਵਾਈ ਹੈ।
ਪੜ੍ਹੋ ਇਹ ਵੀ - ਛੁੱਟੀਆਂ ਹੀ ਛੁੱਟੀਆਂ! ਭਲਕੇ ਤੋਂ ਬੰਦ ਰਹਿਣਗੇ ਸਕੂਲ-ਕਾਲਜ
ਇਸ ਤੋਂ ਪਹਿਲਾਂ ਚੋਣ ਕਮਿਸ਼ਨ ਦੇ ਸੂਤਰਾਂ ਨੇ ਕਿਹਾ ਸੀ ਕਿ ਰਾਹੁਲ ਗਾਂਧੀ ਕੋਲ ਦੋ ਵਿਕਲਪ ਹਨ, ਜਾਂ ਤਾਂ ਹਲਫ਼ਨਾਮੇ 'ਤੇ ਦਸਤਖ਼ਤ ਕਰਨ ਜਾਂ ਕਮਿਸ਼ਨ 'ਤੇ ਲੱਗੇ ਬੇਤੁਕੇ ਦੋਸ਼ਾਂ ਲਈ ਮੁਆਫ਼ੀ ਮੰਗਣ। ਕਾਂਗਰਸ ਨੇਤਾ ਨੇ ਕਿਹਾ, "ਚੋਣ ਕਮਿਸ਼ਨ ਮੇਰੇ ਤੋਂ ਇੱਕ ਹਲਫ਼ਨਾਮਾ ਮੰਗਦਾ ਹੈ। ਇਹ ਕਹਿੰਦਾ ਹੈ ਕਿ ਮੈਨੂੰ ਸਹੁੰ ਚੁੱਕਣੀ ਪਵੇਗੀ। ਮੈਂ ਸੰਸਦ ਵਿੱਚ ਸੰਵਿਧਾਨ 'ਤੇ ਸਹੁੰ ਚੁੱਕੀ ਹੈ।" ਉਨ੍ਹਾਂ ਦਾਅਵਾ ਕੀਤਾ ਕਿ ਅੱਜ ਜਦੋਂ ਦੇਸ਼ ਦੇ ਲੋਕ ਵੋਟਰ ਸੂਚੀ ਦੇ ਅੰਕੜਿਆਂ ਬਾਰੇ ਸਵਾਲ ਪੁੱਛ ਰਹੇ ਹਨ, ਤਾਂ ਚੋਣ ਕਮਿਸ਼ਨ ਨੇ ਆਪਣੀ ਵੈੱਬਸਾਈਟ ਬੰਦ ਕਰ ਦਿੱਤੀ ਹੈ, ਕਿਉਂਕਿ ਕਮਿਸ਼ਨ ਜਾਣਦਾ ਹੈ ਕਿ ਜੇਕਰ ਜਨਤਾ ਸਵਾਲ ਪੁੱਛਣ ਲੱਗ ਪਈ ਤਾਂ ਇਸਦਾ ਪੂਰਾ ਢਾਂਚਾ ਢਹਿ ਜਾਵੇਗਾ।
ਪੜ੍ਹੋ ਇਹ ਵੀ- ਰੂਹ ਕੰਬਾਊ ਹਾਦਸਾ: ਡੂੰਘੀ ਖੱਡ 'ਚ ਡਿੱਗੀ ਕਾਰ, ਉੱਡੇ ਪਰਖੱਚੇ, ਜੀਜਾ-ਸਾਲਾ ਸਣੇ 6 ਦੀ ਦਰਦਨਾਕ ਮੌਤ
ਕਾਂਗਰਸ ਨੇਤਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਬਾਅਦ, ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਹੋਈਆਂ, ਵਿਰੋਧੀ ਗਠਜੋੜ ਨੇ ਮਹਾਰਾਸ਼ਟਰ ਵਿੱਚ ਲੋਕ ਸਭਾ ਚੋਣਾਂ ਜਿੱਤੀਆਂ ਪਰ ਛੇ ਮਹੀਨਿਆਂ ਬਾਅਦ, ਹੈਰਾਨੀਜਨਕ ਨਤੀਜੇ ਆਏ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਵਿੱਚ ਸਿਰਫ਼ ਪੰਜ ਮਹੀਨਿਆਂ ਵਿੱਚ ਇੱਕ ਕਰੋੜ ਨਵੇਂ ਵੋਟਰਾਂ ਨੇ ਵੋਟ ਪਾਈ ਅਤੇ ਉਨ੍ਹਾਂ ਸਾਰਿਆਂ ਨੇ ਭਾਜਪਾ ਨੂੰ ਵੋਟ ਦਿੱਤੀ।
ਪੜ੍ਹੋ ਇਹ ਵੀ - Gold High Price: ਸੋਨੇ ਦੀਆਂ ਕੀਮਤਾਂ ਨੇ ਤੋੜਿਆ ਹੁਣ ਤੱਕ ਦਾ ਸਭ ਤੋਂ ਵੱਡਾ ਰਿਕਾਰਡ, ਜਾਣੋ ਨਵਾਂ ਰੇਟ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।