ਆਸਮਾਨ ਤੋਂ ਡਿੱਗੀ ਵਸਤੂ ਕਾਰਨ ਹੋਇਆ ਤੇਜ਼ ਧਮਾਕਾ, ਇਲਾਕੇ ''ਚ ਦਹਿਸ਼ਤ ਦਾ ਮਾਹੌਲ

Thursday, Aug 08, 2024 - 05:00 PM (IST)

ਰਾਜਸਥਾਨ- ਰਾਜਸਥਾਨ ਦੇ ਜੈਸਲਮੇਰ 'ਚ ਵੀਰਵਾਰ ਦੁਪਹਿਰ ਨੂੰ ਜ਼ਬਰਦਸਤ ਧਮਾਕਾ ਹੋਇਆ, ਜਿਸ ਨਾਲ ਪੂਰੇ ਇਲਾਕੇ 'ਚ ਦਹਿਸ਼ਤ ਫੈਲ ਗਈ। ਧਮਾਕੇ ਦੀ ਆਵਾਜ਼ ਇੰਨੀ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ 40 ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ। ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਧਮਾਕੇ ਦੀ ਆਵਾਜ਼ ਅਤੇ ਉਸ ਤੋਂ ਬਾਅਦ ਅਸਮਾਨ ਤੋਂ ਡਿੱਗਣ ਵਾਲੀ ਵਸਤੂ ਬਾਰੇ ਠੋਸ ਜਾਣਕਾਰੀ ਅਜੇ ਉਪਲਬਧ ਨਹੀਂ ਹੈ।

ਧਮਾਕੇ ਅਤੇ ਡਿੱਗੀ ਵਸਤੂ ਬਾਰੇ ਨਹੀਂ ਕੋਈ ਜਾਣਕਾਰੀ

ਇਹ ਧਮਾਕਾ ਜੈਸਲਮੇਰ ਦੇ ਸਦਰ ਥਾਣਾ ਖੇਤਰ 'ਚ ਸਥਿਤ ਕਿਟਾ ਅਤੇ ਬੜੌਦਾਗਾਂਵ ਵਿਚਕਾਰ ਹੋਇਆ। ਧਮਾਕੇ ਤੋਂ ਬਾਅਦ ਅਸਮਾਨ ਤੋਂ ਕੋਈ ਚੀਜ਼ ਡਿੱਗਣ ਦੀ ਸੂਚਨਾ ਮਿਲੀ ਹੈ ਪਰ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਉਹ ਚੀਜ਼ ਕੀ ਹੈ। ਸ਼ੁਰੂਆਤੀ ਰਿਪੋਰਟਾਂ ਦੇ ਅਨੁਸਾਰ ਵਸਤੂ ਇੱਕ ਡਰੋਨ ਜਾਪਦੀ ਹੈ ਪਰ ਇਸਦੀ ਪੁਸ਼ਟੀ ਹੋਣੀ ਬਾਕੀ ਹੈ।

ਪੁਲਸ ਅਤੇ ਸੁਰੱਖਿਆ ਬਲਾਂ ਦੀ ਪ੍ਰਤੀਕਿਰਿਆ

ਸੂਚਨਾ ਮਿਲਦੇ ਹੀ ਪੁਲਸ ਅਤੇ ਸੁਰੱਖਿਆ ਬਲ ਮੌਕੇ 'ਤੇ ਪਹੁੰਚ ਗਏ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਇਲਾਕੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਅਧਿਕਾਰੀਆਂ ਮੁਤਾਬਕ ਧਮਾਕੇ ਦੇ ਕਾਰਨਾਂ ਅਤੇ ਡਿੱਗਣ ਵਾਲੀ ਵਸਤੂ ਬਾਰੇ ਅਜੇ ਤੱਕ ਉਨ੍ਹਾਂ ਨੂੰ ਕੋਈ ਠੋਸ ਜਾਣਕਾਰੀ ਨਹੀਂ ਮਿਲੀ ਹੈ। ਜਾਂਚ ਜਾਰੀ ਹੈ ਅਤੇ ਕਾਰਨਾਂ ਨੂੰ ਸਪੱਸ਼ਟ ਕਰਨ ਲਈ ਮਾਹਿਰਾਂ ਦੀ ਰਾਏ ਲਈ ਜਾ ਰਹੀ ਹੈ।

ਸਥਾਨਕ ਲੋਕਾਂ ਦੀਆਂ ਪ੍ਰਤੀਕਿਰਿਆਵਾਂ

ਸਥਾਨਕ ਲੋਕਾਂ ਨੇ ਦੱਸਿਆ ਕਿ ਧਮਾਕੇ ਦੀ ਆਵਾਜ਼ ਬਹੁਤ ਤੇਜ਼ ਸੀ ਅਤੇ ਇਸ ਨਾਲ ਇਲਾਕੇ 'ਚ ਡਰ ਦਾ ਮਾਹੌਲ ਬਣ ਗਿਆ। ਅਸਮਾਨ ਤੋਂ ਡਿੱਗਣ ਵਾਲੀ ਵਸਤੂ ਨੂੰ ਲੈ ਕੇ ਲੋਕਾਂ ਵਿਚ ਕਈ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਪਰ ਅਧਿਕਾਰਤ ਪੁਸ਼ਟੀ ਦੀ ਉਡੀਕ ਕੀਤੀ ਜਾ ਰਹੀ ਹੈ। ਸਥਾਨਕ ਪ੍ਰਸ਼ਾਸਨ ਅਤੇ ਪੁਲਸ ਦੀਆਂ ਟੀਮਾਂ ਪੂਰੇ ਇਲਾਕੇ ਦੀ ਸੁਰੱਖਿਆ ਕਰ ਰਹੀਆਂ ਹਨ ਅਤੇ ਸਥਿਤੀ 'ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ।


Tanu

Content Editor

Related News