ਪੈਗੰਬਰ ਮੁਹੰਮਦ ਬਾਰੇ ਇਤਰਾਜ਼ਯੋਗ ਟਿੱਪਣੀ, ਲੋਕਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ

Saturday, Sep 21, 2024 - 03:22 PM (IST)

ਪੈਗੰਬਰ ਮੁਹੰਮਦ ਬਾਰੇ ਇਤਰਾਜ਼ਯੋਗ ਟਿੱਪਣੀ, ਲੋਕਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ

ਸੰਤ ਕਬੀਰ ਨਗਰ- ਸੋਸ਼ਲ ਮੀਡੀਆ ਪਲੇਟਫਾਰਮ 'ਤੇ ਪੈਗੰਬਰ ਮੁਹੰਮਦ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਲਈ ਇਕ ਸ਼ਖ਼ਸ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਵਧੀਕ ਪੁਲਸ ਸੁਪਰਡੈਂਟ ਸੁਨੀਲ ਕੁਮਾਰ ਸਿੰਘ ਨੇ ਦੱਸਿਆ ਕਿ ਇਸ ਟਿੱਪਣੀ ਤੋਂ ਬਾਅਦ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਸ਼ੁੱਕਰਵਾਰ ਨੂੰ ਬਖੀਰਾ ਇਲਾਕੇ ਦੇ ਲੇਦੁਆ-ਮਹੂਆ ਅਤੇ ਦੁਰਗਜੋਤ ਰੋਡ 'ਤੇ ਪ੍ਰਦਰਸ਼ਨ ਕੀਤਾ।

ਸਥਾਨਕ ਪੁਲਸ ਸਟੇਸ਼ਨ ਇੰਚਾਰਜ ਸ਼ਿਆਮ ਮੋਹਨ ਮੁਤਾਬਕ ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਦੋਸ਼ੀ ਸੁਨੀਲ ਉਰਫ ਸੋਨੂੰ ਫਿਲਹਾਲ ਪੁਣੇ 'ਚ ਰਹਿ ਰਿਹਾ ਹੈ। ਸੁਨੀਲ ਨੇ ਦਾਅਵਾ ਕੀਤਾ ਹੈ ਕਿ ਉਸ ਦਾ 'ਇੰਸਟਾਗ੍ਰਾਮ' ਖਾਤਾ ਹੈਕ ਕਰ ਲਿਆ ਗਿਆ ਹੈ ਅਤੇ ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਉਹ ਵਿਵਾਦਿਤ ਟਿੱਪਣੀ ਲਈ ਜ਼ਿੰਮੇਵਾਰ ਹੈ।  ਪੁਲਸ ਮੁਤਾਬਕ ਸੁਨੀਲ ਉਰਫ ਸੋਨੂੰ ਵਿਰੁੱਧ ਭਾਰਤੀ ਨਿਆਂ ਸੰਹਿਤਾ ਦੀ ਧਾਰਾ 197 (ਰਾਸ਼ਟਰੀ ਏਕਤਾ ਨੂੰ ਪ੍ਰਭਾਵਿਤ ਕਰਨ ਵਾਲੇ ਦੋਸ਼) ਤਹਿਤ FIR ਦਰਜ ਕੀਤੀ ਗਈ ਹੈ।


author

Tanu

Content Editor

Related News