ਰੱਖੜੀ ਮੌਕੇ ਔਰਤਾਂ ਨੂੰ ਵੱਡੀ ਸੌਗਾਤ, 2 ਦਿਨ ਕਰ ਸਕਣਗੀਆਂ ਬੱਸ 'ਚ ਮੁਫ਼ਤ ਸਫ਼ਰ

Wednesday, Aug 14, 2024 - 02:44 PM (IST)

ਅਯੁੱਧਿਆ- 19 ਅਗਸਤ ਨੂੰ ਰੱਖੜੀ ਦਾ ਤਿਉਹਾਰ ਹੈ। ਭੈਣਾਂ ਆਪਣੇ ਵੀਰਾਂ ਦੇ ਗੁੱਟ 'ਤੇ ਰੱਖੜੀ ਸਜਾਉਣਗੀਆਂ। ਰੱਖੜੀ ਦੇ ਤਿਉਹਾਰ ਨੂੰ ਵੇਖਦੇ ਹੋਏ ਉੱਤਰ ਪ੍ਰਦੇਸ਼ ਦੀ ਯੋਗੀ ਆਦਿਤਿਆਨਾਥ ਸਰਕਾਰ ਨੇ ਭੈਣਾਂ ਨੂੰ ਵੱਡੀ ਸੌਗਾਤ ਦਿੱਤੀ ਹੈ। ਯੂ. ਪੀ. ਸੜਕ ਟਰਾਂਸਪੋਰਟ ਨਿਗਮ ਦੀਆਂ ਬੱਸਾਂ 'ਚ ਔਰਤਾਂ ਨੂੰ 19 ਅਤੇ 20 ਅਗਸਤ ਨੂੰ ਮੁਫ਼ਤ ਯਾਤਰਾ ਦੀ ਸਹੂਲਤ ਮਿਲੇਗੀ। ਇਸ ਦੇ ਨਾਲ ਹੀ 17 ਤੋਂ 22 ਅਗਸਤ ਤੱਕ ਸਾਰੇ ਰੂਟਾਂ 'ਤੇ ਵਾਧੂ ਬੱਸਾਂ ਦਾ ਸੰਚਾਲਨ ਯਕੀਨੀ ਕੀਤਾ ਗਿਆ ਹੈ। 

ਇਹ ਵੀ ਪੜ੍ਹੋ-  CM ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਨਹੀਂ ਦਿੱਤੀ ਜ਼ਮਾਨਤ

ਅਯੁੱਧਿਆ ਡਿਪੋ ਦੇ ਮੁਖੀ ਏ. ਆਰ. ਐੱਮ. ਯੋਗੇਸ਼ ਸ਼ੁਕਲਾ ਨੇ ਦੱਸਿਆ ਕਿ ਸਰਕਾਰ ਦੇ ਨਿਰਦੇਸ਼ 'ਤੇ ਅਯੁੱਧਿਆ ਨਾਲ ਜੁੜਨ ਵਾਲੇ ਸਾਰੇ ਰੂਟਾਂ 19 ਅਤੇ 20 ਅਗਸਤ ਨੂੰ ਬੱਸਾਂ 'ਚ ਔਰਤਾਂ ਨੂੰ ਮੁਫ਼ਤ ਯਾਤਰਾ ਦਾ ਲਾਭ ਮਿਲੇਗਾ। ਇਸ ਨੂੰ ਲੈ ਕੇ ਰੋਡਵੇਜ਼ ਨੇ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਇਸ ਦੇ ਨਾਲ ਹੀ ਬੱਸ ਦੇ ਡਰਾਈਵਰ ਅਤੇ ਕੰਡਕਟਰ ਨੂੰ ਪ੍ਰੋਤਸਾਹਨ ਰਾਸ਼ੀ ਵੀ ਦਿੱਤੀ ਜਾਵੇਗੀ। ਦੱਸ ਦੇਈਏ ਕਿ ਬੀਤੇ ਕਈ ਸਾਲਾਂ ਤੋਂ ਯੋਗੀ ਸਰਕਾਰ ਰੱਖੜੀ ਮੌਕੇ ਭੈਣਾਂ ਲਈ ਮੁਫ਼ਤ ਯਾਤਰਾ ਮੁਹੱਈਆ ਕਰਾਉਂਦੀ ਆ ਰਹੀ ਹੈ। ਇਸ ਵਾਰ ਵੀ ਰੱਖੜੀ ਮੌਕੇ 19 ਅਤੇ 20 ਅਗਸਤ ਨੂੰ ਮੁਫ਼ਤ ਯਾਤਰਾ ਕਰ ਸਕਣਗੀਆਂ। 

ਇਹ ਵੀ ਪੜ੍ਹੋ- 1947 ਦੀ ਵੰਡ ਨੇ ਸਭ ਕੁਝ ਖੋਹ ਲਿਆ, ਦੇਸ਼ ਦੇ ਹੋਏ ਦੋ ਟੋਟੇ, ਵੇਖੋ ਬਟਵਾਰੇ ਨੂੰ ਬਿਆਨ ਕਰਦੀਆਂ ਤਸਵੀਰਾਂ

18 ਅਗਸਤ ਦੀ ਰਾਤ ਤੋਂ ਕਈ ਰੂਟਾਂ 'ਤੇ ਚੱਲਣੀਆਂ ਸ਼ੁਰੂ ਹੋ ਜਾਣਗੀਆਂ ਬੱਸਾਂ

ਇਸ ਦੇ ਨਾਲ ਹੀ ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ ਵੀ ਰੱਦ ਕੀਤੀਆਂ ਜਾ ਰਹੀਆਂ ਹਨ। ਡਿਪੂ ਤੋਂ 20 ਤੋਂ ਵੱਧ ਰੂਟਾਂ 'ਤੇ ਬੱਸਾਂ ਚੱਲਦੀਆਂ ਹਨ। 114 ਬੱਸਾਂ 18 ਅਗਸਤ ਦੀ ਰਾਤ ਤੋਂ ਵੱਖ-ਵੱਖ ਰੂਟਾਂ 'ਤੇ ਚੱਲਣੀਆਂ ਸ਼ੁਰੂ ਹੋ ਜਾਣਗੀਆਂ। ਸਾਰੇ ਰਸਤਿਆਂ 'ਤੇ ਕਰਮੀ ਤਾਇਨਾਤ ਕੀਤੇ ਜਾਣਗੇ ਤਾਂ ਜੋ ਔਰਤਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Tanu

Content Editor

Related News