5ਵੀਂ ਜਮਾਤ ਦੀ ਵਿਦਿਆਰਥਣ ਦੀ ਮਿਲੀ ਲਾਸ਼, ਪਰਿਵਾਰ ਨੇ ਲਗਾਇਆ ਜਬਰ ਜ਼ਿਨਾਹ ਤੇ ਕਤਲ ਦਾ ਦੋਸ਼

Wednesday, Sep 18, 2024 - 04:19 PM (IST)

5ਵੀਂ ਜਮਾਤ ਦੀ ਵਿਦਿਆਰਥਣ ਦੀ ਮਿਲੀ ਲਾਸ਼, ਪਰਿਵਾਰ ਨੇ ਲਗਾਇਆ ਜਬਰ ਜ਼ਿਨਾਹ ਤੇ ਕਤਲ ਦਾ ਦੋਸ਼

ਨਬਰੰਗਪੁਰ (ਭਾਸ਼ਾ)- ਓਡੀਸ਼ਾ ਦੇ ਨਬਰੰਗਪੁਰ ਜ਼ਿਲ੍ਹੇ ਵਿਚ ਕਬਾਇਲੀ ਭਾਈਚਾਰੇ ਦੀ ਇਕ ਨਾਬਾਲਗ ਕੁੜੀ ਦੀ ਲਾਸ਼ ਮਿਲੀ ਹੈ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਪੰਜਵੀਂ ਜਮਾਤ ਦੀ ਵਿਦਿਆਰਥਣ ਦੀ ਲਾਸ਼ ਮੰਗਲਵਾਰ ਸ਼ਾਮ ਕਾਂਟਾਗਾਓਂ 'ਚ ਇਕ ਝਾੜੀ ਕੋਲ ਮਿਲੀ। ਇਹ ਮਾਮਲਾ ਮੰਗਲਵਾਰ ਸ਼ਾਮ ਨੂੰ ਸਾਹਮਣੇ ਆਇਆ। ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਪੁਲਸ ਨੂੰ ਝਾੜੀਆਂ 'ਚੋਂ ਬੱਚੀ ਦੀ ਲਾਸ਼ ਚੁੱਕਣ ਤੋਂ ਰੋਕ ਦਿੱਤਾ ਅਤੇ ਇਸ ਘਿਨਾਉਣੇ ਅਪਰਾਧ 'ਚ ਸ਼ਾਮਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਕੁੜੀ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਹ ਮੰਗਲਵਾਰ ਦੁਪਹਿਰ ਤੋਂ ਲਾਪਤਾ ਹੋ ਗਈ ਸੀ। ਉਸ ਨੇ ਦੋਸ਼ ਲਾਇਆ ਕਿ ਕੁੜੀ ਪਖਾਨੇ ਲਈ ਝਾੜੀਆਂ 'ਚ ਗਈ ਸੀ, ਜਿੱਥੇ ਉਸ ਨਾਲ ਕਥਿਤ ਤੌਰ 'ਤੇ ਜਬਰ-ਜ਼ਿਨਾਹ ਕਰ ਕੇ ਕਤਲ ਕਰ ਦਿੱਤਾ ਗਿਆ।

ਪੁਲਸ ਨੇ ਦੱਸਿਆ ਕਿ ਕੁੜੀ ਦੇ ਮੂੰਹ 'ਚ ਤੌਲੀਆ ਪਾਇਆ ਹੋਇਆ ਸੀ ਅਤੇ ਲਾਸ਼ ਤੋਂ ਕੁਝ ਦੂਰੀ 'ਤੇ ਉਸ ਦੇ ਕੱਪੜੇ ਬਰਾਮਦ ਕੀਤੇ ਗਏ ਸਨ। ਪੁਲਸ ਨੇ ਵਿਗਿਆਨੀ ਟੀਮ ਨਾਲ ਘਟਨਾ ਵਾਲੀ ਥਾਂ ਦਾ ਮੁਆਇਨਾ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਦੇ ਸੀਨੀਅਰ ਅਧਿਕਾਰੀ ਵੀ ਮੌਕੇ ’ਤੇ ਪੁੱਜੇ। ਨਬਰੰਗਪੁਰ ਜ਼ਿਲ੍ਹੇ ਦੇ ਉਪ ਮੰਡਲ ਪੁਲਸ ਅਧਿਕਾਰੀ (SDPO) ਕ੍ਰਿਸ਼ਨ ਚੰਦਰ ਭਾਤਰਾ ਨੇ ਕਿਹਾ,"ਪੁਲਸ ਨੇ 11 ਤੋਂ 12 ਸਾਲ ਦੀ ਉਮਰ ਦੇ ਨਾਬਾਲਗ ਦੀ ਲਾਸ਼ ਬਰਾਮਦ ਕੀਤੀ ਹੈ।" ਕੁੜੀ ਦੇ ਪਿਤਾ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਬੀਜੂ ਜਨਤਾ ਦਲ (ਬੀਜੇਡੀ) ਦੇ ਨੇਤਾ ਅਤੇ ਸਾਬਕਾ ਸੰਸਦ ਮੈਂਬਰ ਪ੍ਰਦੀਪ ਮਾਝੀ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News