ਭਾਰਤੀ ਜਲ ਸੈਨਾ ਦੇ ਹੈਲੀਕਾਪਟਰ ਨੇ ਝੋਨੇ ਦੇ ਖੇਤ ''ਚ ਕੀਤੀ ਐਮਰਜੈਂਸੀ ਲੈਂਡਿੰਗ
Wednesday, Dec 04, 2024 - 07:21 PM (IST)

ਬਾਰੀਪੜਾ/ਓਡੀਸ਼ਾ (ਏਜੰਸੀ)- ਭਾਰਤੀ ਜਲ ਸੈਨਾ ਦੇ ਇਕ ਹੈਲੀਕਾਪਟਰ ਨੇ ਓਡੀਸ਼ਾ ਦੇ ਮਯੂਰਭੰਜ ਜ਼ਿਲ੍ਹੇ ਵਿਚ ਝੋਨੇ ਦੇ ਖੇਤ ਵਿਚ ਐਮਰਜੈਂਸੀ ਲੈਂਡਿੰਗ ਕੀਤੀ। ਪੁਲਸ ਨੇ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: ਦੋ ਦਿਨਾਂ ਦੌਰੇ 'ਤੇ ਭਾਰਤ ਆਉਣਗੇ ਭੂਟਾਨ ਦੇ ਰਾਜਾ
ਪੁਲਸ ਨੇ ਦੱਸਿਆ ਕਿ ਹੈਲੀਕਾਪਟਰ ਰਸਗੋਵਿੰਦਪੁਰ ਥਾਣਾ ਖੇਤਰ ਦੇ ਪਿੰਡ ਅਰਮਾਡਾ 'ਚ ਉਤਾਰਿਆ ਗਿਆ, ਜਿਸ ਨਾਲ ਖੇਤਾਂ 'ਚ ਕੰਮ ਕਰ ਰਹੇ ਕਿਸਾਨ ਹੈਰਾਨ ਰਹਿ ਗਏ। ਉਨ੍ਹਾਂ ਦੱਸਿਆ ਕਿ ਹੈਲੀਕਾਪਟਰ ਨੂੰ ਉਤਾਰਨ ਤੋਂ ਬਾਅਦ ਚਾਲਕ ਬਾਹਰ ਆਇਆ ਅਤੇ ਇਸ ਦੀ ਜਾਂਚ ਕੀਤੀ। ਕਰੀਬ 30 ਮਿੰਟ ਬਾਅਦ ਹੈਲੀਕਾਪਟਰ ਨੇ ਉਥੋਂ ਦੁਬਾਰਾ ਉਡਾਣ ਭਰੀ।
ਇਹ ਵੀ ਪੜ੍ਹੋ: ਪਾਕਿਸਤਾਨ ਦੀ ਅਦਾਲਤ ਨੇ ਵਿਰੋਧ ਪ੍ਰਦਰਸ਼ਨਾਂ ਲਈ ਸਰਕਾਰ ਤੇ ਇਮਰਾਨ ਖਾਨ ਦੀ ਪਾਰਟੀ ਦੀ ਕੀਤੀ ਆਲੋਚਨਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8