ਓਡੀਸ਼ਾ ''ਚ ਵੱਡਾ ਹਾਦਸਾ: ਸੈਪਟਿਕ ਟੈਂਕ ''ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ ਮੌਤ, CM ਵੱਲੋਂ ਮੁਆਵਜ਼ੇ ਦਾ ਐਲਾਨ

Tuesday, May 26, 2026 - 12:24 PM (IST)

ਓਡੀਸ਼ਾ ''ਚ ਵੱਡਾ ਹਾਦਸਾ: ਸੈਪਟਿਕ ਟੈਂਕ ''ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ ਮੌਤ, CM ਵੱਲੋਂ ਮੁਆਵਜ਼ੇ ਦਾ ਐਲਾਨ

ਭਵਾਨੀਪਟਨਾ (ਓਡੀਸ਼ਾ): ਓਡੀਸ਼ਾ ਦੇ ਕਾਲਾਹਾਂਡੀ ਜ਼ਿਲ੍ਹੇ ਤੋਂ ਇੱਕ ਬੇਹੱਦ ਦੁਖਦਾਈ ਅਤੇ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਮੰਗਲਵਾਰ ਨੂੰ ਇੱਕ ਨਿਰਮਾਣ ਅਧੀਨ ਸੈਪਟਿਕ ਟੈਂਕ ਦੇ ਅੰਦਰ ਦਮ ਘੁੱਟਣ ਕਾਰਨ ਘੱਟੋ-ਘੱਟ 6 ਮਜ਼ਦੂਰਾਂ ਦੀ ਮੌਤ ਹੋ ਗਈ। ਪੁਲਸ ਮੁਤਾਬਕ ਇਹ ਹਾਦਸਾ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ। ਇਸ ਹਾਦਸੇ ਵਿੱਚ ਇੱਕ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਬੀਮਾਰ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ - ਪੈਟਰੋਲ-ਡੀਜ਼ਲ ਤੋਂ ਬਾਅਦ ਮਹਿੰਗੀ ਹੋਈ CNG, 15 ਦਿਨਾਂ ਤੋਂ ਘੱਟ ਸਮੇਂ 'ਚ ਚੌਥੀ ਵਾਰ ਵਧੀਆਂ ਕੀਮਤਾਂ

ਕਿਵੇਂ ਵਾਪਰਿਆ ਹਾਦਸਾ?
ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਮਦਨਪੁਰ-ਰਾਮਪੁਰ ਥਾਣਾ ਖੇਤਰ ਦੇ ਕਰੀਆਖੁੰਟਾ ਪਿੰਡ ਵਿੱਚ ਵਾਪਰੀ ਹੈ। ਮਾਰੇ ਗਏ ਸਾਰੇ ਵਿਅਕਤੀ ਮਜ਼ਦੂਰ ਸਨ ਅਤੇ ਟੈਂਕ ਦੇ ਅੰਦਰ ਨਿਰਮਾਣ ਕਾਰਜ ਵਿੱਚ ਜੁਟੇ ਹੋਏ ਸਨ। ਅਚਾਨਕ ਟੈਂਕ ਦੇ ਅੰਦਰ ਦਮ ਘੁੱਟਣ ਕਾਰਨ ਉਹ ਬੇਹੋਸ਼ ਹੋ ਗਏ। ਜਦੋਂ ਤੱਕ ਉਨ੍ਹਾਂ ਨੂੰ ਬਾਹਰ ਕੱਢਿਆ ਗਿਆ, ਉਦੋਂ ਤੱਕ 6 ਲੋਕਾਂ ਦੀ ਮੌਤ ਹੋ ਚੁੱਕੀ ਸੀ।

ਇਹ ਵੀ ਪੜ੍ਹੋ - ਰਾਮ ਰਹੀਮ ਨੂੰ ਫਿਰ ਮਿਲੀ ਪੈਰੋਲ, 30 ਦਿਨਾਂ ਲਈ ਸੁਨਾਰੀਆ ਜੇਲ੍ਹ ਤੋਂ ਆਇਆ ਬਾਹਰ, ਹਨੀਪ੍ਰੀਤ ਆਈ ਲੈਣ

ਮੁੱਖ ਮੰਤਰੀ ਮੋਹਨ ਚਰਨ ਮਾਝੀ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
ਇਸ ਦਰਦਨਾਕ ਹਾਦਸੇ 'ਤੇ ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਡੂੰਘੇ ਦੁੱਖ ਅਤੇ ਸੰਵੇਦਨਾ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਦਫ਼ਤਰ (CMO) ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' (ਪਹਿਲਾਂ ਟਵਿੱਟਰ) 'ਤੇ ਸਾਂਝੀ ਕੀਤੀ ਗਈ ਇੱਕ ਪੋਸਟ ਵਿੱਚ ਕਿਹਾ, "ਕਾਲਾਹਾਂਡੀ ਜ਼ਿਲ੍ਹੇ ਦੇ ਮਦਨਪੁਰ-ਰਾਮਪੁਰ ਵਿੱਚ ਇੱਕ ਨਿਰਮਾਣ ਵਾਲੀ ਥਾਂ 'ਤੇ ਵਾਪਰੇ ਦੁਖਦਾਈ ਹਾਦਸੇ ਵਿੱਚ 6 ਲੋਕਾਂ ਦੀ ਜਾਨ ਜਾਣ ਦੀ ਖ਼ਬਰ ਸੁਣ ਕੇ ਮੁੱਖ ਮੰਤਰੀ ਸ਼੍ਰੀ ਮੋਹਨ ਚਰਨ ਮਾਝੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਜਤਾਈ ਹੈ।"

ਇਹ ਵੀ ਪੜ੍ਹੋ - ਪੈਨਸ਼ਨ ਦੀ ਖ਼ਾਤਰ 9 ਕਿਲੋਮੀਟਰ ਤੱਕ ਸੱਸ ਨੂੰ ਪਿੱਠ 'ਤੇ ਬੰਨ੍ਹ ਕੇ ਬੈਂਕ ਪਹੁੰਚੀ ਨੂੰਹ, ਵੀਡੀਓ ਹੋਈ ਵਾਇਰਲ

ਪੀੜਤ ਪਰਿਵਾਰਾਂ ਲਈ 4-4 ਲੱਖ ਰੁਪਏ ਦੀ ਸਹਾਇਤਾ
ਮੁੱਖ ਮੰਤਰੀ ਨੇ ਇਸ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਮਜ਼ਦੂਰਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਰਾਹਤ ਫੰਡ (CMRF) ਵਿੱਚੋਂ 4-4 ਲੱਖ ਰੁਪਏ ਦੀ ਵਿੱਤੀ ਸਹਾਇਤਾ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ ਹੈ। ਪੁਲਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ - ਮੁੜ ਤੋਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਚੌਥੀ ਵਾਰ ਵਧੀਆਂ ਕੀਮਤਾਂ, ਚੈਕ ਕਰੋ ਨਵੇਂ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News