ਉੜੀਸਾ ਦੇ ਮੁੱਖ ਮੰਤਰੀ ਨੇ ਪੁਲਸ ਨੂੰ ਕਿਹਾ-''ਔਰਤਾਂ ਦੀ ਸੁਰੱਖਿਆ ਯਕੀਨੀ ਕਰੋ''
Saturday, Sep 28, 2024 - 05:48 PM (IST)
ਭੁਵਨੇਸ਼ਵਰ : ਓਡੀਸ਼ਾ 'ਚ ਔਰਤਾਂ ਨਾਲ ਛੇੜਛਾੜ ਦੇ ਮਾਮਲਿਆਂ 'ਚ ਵਾਧੇ ਦੇ ਮੱਦੇਨਜ਼ਰ ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਸ਼ਨੀਵਾਰ ਨੂੰ ਪੁਲਸ ਨੂੰ ਸੜਕਾਂ 'ਤੇ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ। ਮਾਝੀ ਨੇ ਜ਼ਿਲ੍ਹਾ ਮੈਜਿਸਟਰੇਟਾਂ ਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ 22 ਸਾਲਾਂ ਵਿੱਚ ਔਰਤਾਂ ਖ਼ਿਲਾਫ਼ ਅਪਰਾਧਾਂ ਵਿੱਚ ਸਜ਼ਾਵਾਂ ਦੀ ਦਰ ਘੱਟ ਰਹੀ ਹੈ। ਉਨ੍ਹਾਂ ਦੀ ਸਰਕਾਰ ਇਸ ਨੂੰ ਬਰਦਾਸ਼ਤ ਨਹੀਂ ਕਰੇਗੀ।
ਇਹ ਵੀ ਪੜ੍ਹੋ - ਇਸ ਜ਼ਿਲ੍ਹੇ 'ਚ ਇੰਟਰਨੈੱਟ ਸੇਵਾਵਾਂ ਮੁਅੱਤਲ, 9 ਲੋਕਾਂ ਨੂੰ ਲਿਆ ਗਿਆ ਹਿਰਾਸਤ 'ਚ
ਉਨ੍ਹਾਂ ਕਿਹਾ, ''ਰਿਕਾਰਡ ਤੋਂ ਦੇਖਿਆ ਜਾ ਸਕਦਾ ਹੈ ਕਿ ਓਡੀਸ਼ਾ ਵਿੱਚ ਔਰਤਾਂ ਨਾਲ ਛੇੜਛਾੜ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਪੁਲਸ ਵਿਭਾਗ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਲੜਕੀਆਂ, ਵਿਦਿਆਰਥੀ ਅਤੇ ਔਰਤਾਂ ਰਾਜ ਭਰ ਵਿੱਚ ਖੁੱਲ੍ਹ ਕੇ ਘੁੰਮ ਸਕਣ।'' ਮਾਝੀ ਨੇ ਕਿਹਾ, ''ਔਰਤਾਂ ਦੇ ਖ਼ਿਲਾਫ਼ ਅਪਰਾਧਾਂ ਵਿੱਚ ਤੁਹਾਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਇਸ ਤਰ੍ਹਾਂ ਦੇ ਅੰਕੜਿਆਂ ਤੋਂ ਦੋ ਗੱਲਾਂ ਸਾਹਮਣੇ ਆਉਂਦੀਆਂ ਹਨ ਜਾਂ ਤਾਂ ਪੁਲਸ ਜਾਂਚ ਵਿੱਚ ਖਾਮੀਆਂ ਹਨ ਜਾਂ ਵਿਭਾਗ ਦੀ ਤੇਜ਼ੀ ਨਾਲ ਸੁਣਵਾਈ ਲਈ ਇਰਾਦੇ ਦੀ ਘਾਟ ਹੈ।" ਕਾਨਫਰੰਸ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੇ ਪੁਲਸ ਸੁਪਰਡੈਂਟ ਅਤੇ ਸੀਨੀਅਰ ਪੁਲਸ ਅਧਿਕਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ - ਮੋਬਾਈਲ ਰੀਚਾਰਜ ਲਈ ਨਹੀਂ ਦਿੱਤੇ ਪੈਸੇ, ਪੁੱਤ ਨੇ ਕੁਹਾੜੀ ਨਾਲ ਵੱਡ 'ਤਾ ਪਿਓ
ਉਹਨਾਂ ਨੇ ਕਿਹਾ, ''ਮੈਂ ਡੀਜੀਪੀ (ਡਾਇਰੈਕਟਰ ਜਨਰਲ ਆਫ਼ ਪੁਲਸ) ਨੂੰ ਇੱਕ ਹਫ਼ਤੇ ਦੇ ਅੰਦਰ ਔਰਤਾਂ ਵਿਰੁੱਧ ਕੇਸਾਂ, ਲੰਬਿਤ ਸਜ਼ਾ ਦੀ ਸਥਿਤੀ ਅਤੇ ਹੋਰ ਅੰਕੜੇ ਦੇ ਜ਼ਿਲ੍ਹਾ-ਵਾਰ ਅੰਕੜੇ ਪ੍ਰਦਾਨ ਕਰਨ ਦੀ ਅਪੀਲ ਕਰਦਾ ਹਾਂ। ਕਾਨੂੰਨੀ ਸਲਾਹ-ਮਸ਼ਵਰੇ ਤੋਂ ਬਾਅਦ ਭਵਿੱਖ ਦੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ।'' ਔਰਤਾਂ ਅਤੇ ਬੱਚਿਆਂ ਦੇ ਖ਼ਿਲਾਫ਼ ਅਪਰਾਧਾਂ ਨੂੰ ਬਰਦਾਸ਼ਤ ਨਾ ਕਰਨ ਦੀ ਸੂਬਾ ਸਰਕਾਰ ਦੀ ਨੀਤੀ 'ਤੇ ਜ਼ੋਰ ਦਿੰਦੇ ਹੋਏ ਸਾਂਝੀ ਨੇ ਕਿਹਾ ਜੇਕਰ ਪ੍ਰਭਾਵਸ਼ਾਲੀ ਲੋਕ ਵੀ ਇਸ ਵਿੱਚ ਸ਼ਾਮਲ ਪਾਏ ਗਏ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਪੁਲਸ ਨੂੰ ਕਿਹਾ ਕਿ ਉਹ ਥਾਣਿਆਂ ਵਿੱਚ ਔਰਤਾਂ ਦਾ ਸਤਿਕਾਰ ਕਰਨ, ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਧੀਰਜ ਨਾਲ ਸੁਣਨ ਅਤੇ ਤੁਰੰਤ ਕਾਰਵਾਈ ਕਰਨ।
ਇਹ ਵੀ ਪੜ੍ਹੋ - ਗੱਡੀ ਦੀ ਬ੍ਰੇਕ ਮਾਰਨ ਤੋਂ ਪਹਿਲਾਂ ਹੋ ਜਾਓ ਸਾਵਧਾਨ! ਸੜਕ 'ਤੇ ਖੜ੍ਹਾਈ ਗੱਡੀ ਤਾਂ ਦੇਣੇ ਪੈਣਗੇ ਇਨ੍ਹੇ ਰੁਪਏ
ਮਾਝੀ ਨੇ ਕਿਹਾ, ''ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਸ਼ਿਕਾਇਤ ਦਿਨ ਵੇਲੇ ਮਿਲਣ ਜਾਂ ਰਾਤ ਦੇ ਸਮੇਂ। ਸਾਡੀ ਡਿਊਟੀ ਸਿਰਫ਼਼ 8 ਤੋਂ 10 ਘੰਟਿਆਂ ਤੱਕ ਸੀਮਤ ਨਹੀਂ ਹੈ। ਪੀੜਤਾਂ ਦੀ ਗੱਲ ਸੁਣ ਕੇ ਪੁਲਸ ਲੋਕਾਂ ਦਾ ਵਿਸ਼ਵਾਸ ਜਿੱਤ ਸਕਦੀ ਹੈ ਅਤੇ ਉਹਨਾਂ ਦੀ ਦੋਸਤ ਵੀ ਬਣ ਸਕਦੀ ਹੈ।" ਮੁੱਖ ਮੰਤਰੀ ਨੇ ਕਿਹਾ, "ਓਡੀਸ਼ਾ ਨੂੰ ਬਹੁਤੇ ਪੁਲਸ ਕਰਮਚਾਰੀਆਂ ਦੇ ਸਮਰਪਿਤ ਕੰਮ ਕਰਕੇ ਇੱਕ ਸ਼ਾਂਤੀਪੂਰਨ ਰਾਜ ਹੋਣ ਦਾ ਮਾਣ ਪ੍ਰਾਪਤ ਹੋਇਆ ਹੈ।" ਉਨ੍ਹਾਂ ਕਿਹਾ ਕਿ ਪੁਲਸ ਨੇ ਸ਼ਾਂਤੀਪੂਰਵਕ ਚੋਣਾਂ, ਨਿਰਵਿਘਨ ਰੱਥ ਯਾਤਰਾ ਦਾ ਆਯੋਜਨ ਕੀਤਾ ਅਤੇ ਨਕਸਲਵਾਦ 'ਤੇ ਵੀ ਲਗਾਮ ਲਗਾਈ। ਮਾਝੀ ਨੇ ਕਿਹਾ, "ਸੂਬਾ ਸਰਕਾਰ ਸੂਬੇ ਨੂੰ ਖੱਬੇ ਪੱਖੀ ਕੱਟੜਵਾਦ ਤੋਂ ਮੁਕਤ ਕਰਨ ਲਈ ਸਮਰਪਣ ਨਾਲ ਕੰਮ ਕਰ ਰਹੀ ਹੈ ਅਤੇ ਇਸ ਲਈ ਸਾਰੇ ਲੋੜੀਂਦੇ ਮਨੁੱਖੀ ਸ਼ਕਤੀ ਅਤੇ ਹੋਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾਵੇਗਾ।"
ਇਹ ਵੀ ਪੜ੍ਹੋ - ਹੈਰਾਨੀਜਨਕ: ਮਾਂ ਦੇ ਢਿੱਡ 'ਚ ਬੱਚਾ, ਬੱਚੇ ਦੀ ਕੁੱਖ 'ਚ ਬੱਚਾ! ਅਨੋਖਾ ਮਾਮਲਾ ਆਇਆ ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8