ਗਰਮੀ ਦਾ ਕਹਿਰ: ਇਸ ਸੂਬੇ ’ਚ ਸਵੇਰੇ 6 ਤੋਂ 9 ਵਜੇ ਤੱਕ ਖੁੱਲ੍ਹਣਗੇ ਸਕੂਲ
Monday, May 02, 2022 - 09:45 AM (IST)
ਭੁਵਨੇਸ਼ਵਰ– ਦੇਸ਼ ਭਰ ’ਚ ਇਨ੍ਹੀਂ ਦਿਨੀਂ ਭਿਆਨਕ ਗਰਮੀ ਪੈ ਰਹੀ ਹੈ। ਗਰਮੀ ਦੇ ਕਹਿਰ ਕਾਰਨ ਲੋਕ ਕਈ ਤਰ੍ਹਾਂ ਦੀਆਂ ਸਾਵਧਾਨੀਆਂ ਵਰਤ ਰਹੇ ਹਨ। ਅਜਿਹੇ ’ਚ ਸਕੂਲੀ ਵਿਦਿਆਰਥੀਆਂ ਨੂੰ ਵੀ ਗਰਮੀ ਦੀ ਵਜ੍ਹਾ ਕਾਰਨ ਕਾਫੀ ਪਰੇਸ਼ਾਨ ਹੋਣਾ ਪੈ ਰਿਹਾ ਹੈ, ਜਿਸ ਦੇ ਚੱਲਦੇ ਹੁਣ ਸੂਬਾਈ ਸਰਕਾਰਾਂ ਨੇ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਸਕੂਲਾਂ ਦੇ ਸਮੇਂ ’ਚ ਬਦਲਾਅ ਕੀਤੇ ਗਏ ਹਨ ਅਤੇ ਕਿਤੇ ਜਲਦੀ ਹੀ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਓਡੀਸ਼ਾ ਸਰਕਾਰ ਨੇ ਵੀ ਸਕੂਲਾਂ ਦੇ ਸਮੇਂ ’ਚ ਬਦਲਾਅ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਚਾਰ ਧਾਮ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਤੈਅ, ਜਾਣੋ ਇਕ ਦਿਨ ’ਚ ਇੰਨੇ ਲੋਕ ਕਰ ਸਕਣਗੇ ਦਰਸ਼ਨ
ਓਡੀਸ਼ਾ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਸਕੂਲ ਹੁਣ ਸਵੇਰੇ 6 ਵਜੇ ਤੋਂ ਸਵੇਰੇ 9 ਵਜੇ ਤੱਕ ਹੀ ਖੋਲ੍ਹੇ ਜਾਣਗੇ। ਸੂਬੇ ਭਰ ਦੇ ਸਕੂਲਾਂ ’ਚ ਇਹ ਫੈਸਲਾ ਅੱਜ ਤੋਂ ਯਾਨੀ ਕਿ 2 ਮਈ ਤੋਂ ਲਾਗੂ ਹੋ ਗਿਆ ਹੈ। ਦੱਸ ਦੇਈਏ ਕਿ ਓਡੀਸ਼ਾ ਦੇ ਕਈ ਜ਼ਿਲ੍ਹਿਆਂ ’ਚ ਤਾਪਮਾਨ 40 ਡਿਗਰੀ ਦੇ ਪਾਰ ਪਹੁੰਚ ਚੁੱਕਾ ਹੈ। ਸੂਬੇ ’ਚ ਕਈ ਥਾਵਾਂ ’ਤੇ ਤਾਪਮਾਨ 45 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ।
ਦੱਸ ਦੇਈਏ ਕਿ ਪੱਛਮੀ ਬੰਗਾਲ, ਪੰਜਾਬ, ਛੱਤੀਸਗੜ੍ਹ ਆਦਿ ਸੂਬਿਆਂ ’ਚ ਭਿਆਨਕ ਗਰਮੀ ਨੂੰ ਵੇਖਦੇ ਹੋਏ ਸੂਬਾਈ ਸਰਕਾਰਾਂ ਨੇ ਪਹਿਲਾਂ ਹੀ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ’ਚ 15 ਮਈ ਤੋਂ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਬੰਗਾਲ ’ਚ ਅੱਜ ਤੋਂ ਸਕੂਲਾਂ ’ਚ ਗਰਮੀਆਂ ਦੀਆਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ- ਪ੍ਰੇਰਣਾਦਾਇਕ ਕਹਾਣੀ: ਪਿਤਾ ਚਲਾਉਂਦੇ ਹਨ ਜੱਜ ਦੀ ਕਾਰ, ਧੀ ਪਹਿਲੀ ਕੋਸ਼ਿਸ਼ ’ਚ ਬਣੀ ਸਿਵਲ ਜੱਜ