ਓਡੀਸ਼ਾ ''ਚ ਵਾਪਰਿਆ ਭਿਆਨਕ ਹਾਦਸਾ, ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਮੌਤ
Wednesday, May 22, 2019 - 01:01 PM (IST)

ਭੁਵਨੇਸ਼ਵਰ— ਓਡੀਸ਼ਾ 'ਚ ਬੁੱਧਵਾਰ ਦੀ ਸਵੇਰ ਨੂੰ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ 'ਚ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਕਾਲਹਾਂਡੀ ਜ਼ਿਲੇ 'ਚ ਜੇਰਿੰਗ ਨੇੜੇ ਨੈਸ਼ਨਲ ਹਾਈਵੇਅ-26 'ਤੇ ਇਕ ਕਾਰ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ 2 ਲੋਕ ਬੁਰੀ ਤਰ੍ਹਾਂ ਨਾਲ ਜ਼ਖਮੀ ਵੀ ਹੋ ਗਏ ਹਨ।
ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਕਾਰ 'ਚ ਸਵਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪੁਲਸ ਪੁੱਜੀ ਅਤੇ ਕਾਰ 'ਚੋਂ ਮ੍ਰਿਤਕਾਂ ਨੂੰ ਬਾਹਰ ਕੱਢਿਆ ਗਿਆ। ਮ੍ਰਿਤਕਾਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਪੁਲਸ ਵਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।