ਓਡੀਸ਼ਾ ''ਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ''ਚ 4 ਮਾਓਵਾਦੀ ਢੇਰ

Sunday, Jul 05, 2020 - 12:25 PM (IST)

ਓਡੀਸ਼ਾ ''ਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ''ਚ 4 ਮਾਓਵਾਦੀ ਢੇਰ

ਭੁਵਨੇਸ਼ਵਰ- ਓਡੀਸ਼ਾ 'ਚ ਕੰਧਮਾਲ ਜ਼ਿਲ੍ਹੇ ਦੇ ਸਿਰਲਾ ਜੰਗਲ 'ਚ ਐਤਵਾਰ ਨੂੰ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ' 4 ਇਨਾਮੀ ਮਾਓਵਾਦੀ ਮਾਰੇ ਗਏ। ਸੂਤਰਾਂ ਨੇ ਦੱਸਿਆ ਕਿ ਸਿਰਲਾ ਜੰਗਲ 'ਚ ਮਾਓਵਾਦੀ ਕੈਂਪਸ ਸੰਚਾਲਤ ਹੋਣ ਦੀ ਖੁਫੀਆ ਸੂਚਨਾ ਦੇ ਆਧਾਰ 'ਤੇ ਵਿਸ਼ੇਸ਼ ਮੁਹਿੰਮ ਸਮੂਹ ਦੇ ਜਵਾਨਾਂ ਅਤੇ ਜ਼ਿਲ੍ਹਾ ਵਲੰਟਰੀ ਫੋਰਸ ਨੇ ਸਾਂਝੇ ਰੂਪ ਨਾਲ ਤਲਾਸ਼ ਮੁਹਿੰਮ ਸ਼ੁਰੂ ਕੀਤੀ।

ਕੰਧਮਾਲ ਦੇ ਪੁਲਸ ਸੁਪਰਡੈਂਟ ਪ੍ਰਤੀਕ ਸਿੰਘ ਨੇ ਦੱਸਿਆ ਕਿ ਮਾਓਵਾਦੀਆਂ ਨੇ ਸੁਰੱਖਿਆ ਫੋਰਸਾਂ ਨੂੰ ਆਪਣੇ ਵੱਲ ਵਧਦੇ ਦੇਖ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਸੁਰੱਖਿਆ ਦਸਤਿਆਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ। ਉਨ੍ਹਾਂ ਨੇ ਦੱਸਿਆ ਕਿ ਮੁਕਾਬਲੇ 'ਚ 4 ਮਾਓਵਾਦੀ ਮਾਰੇ ਗਏ। ਸੁਰੱਖਿਆ ਦਸਤਿਆਂ ਨੇ ਕੈਂਪਸ ਤੋਂ ਭਾਰੀ ਮਾਤਰਾ 'ਚ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤੇ ਹਨ। ਘਟਨਾ ਤੋਂ ਬਾਅਦ ਖੇਤਰ 'ਚ ਤਲਾਸ਼ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ।


author

DIsha

Content Editor

Related News