ਓਡੀਸ਼ਾ ਰੇਲ ਹਾਦਸਾ: CM ਨਵੀਨ ਪਟਨਾਇਕ ਵਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ

06/04/2023 1:04:01 PM

ਭੁਵਨੇਸ਼ਵਰ- ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਐਤਵਾਰ ਨੂੰ ਓਡੀਸ਼ਾ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ। ਇਹ ਸਹਾਇਤਾ ਮੁੱਖ ਮੰਤਰੀ ਰਾਹਤ ਫੰਡ 'ਚੋਂ ਦਿੱਤੀ ਜਾਵੇਗੀ। ਮੁੱਖ ਮੰਤਰੀ ਦਫ਼ਤਰ (CMO) ਨੇ ਕਿਹਾ ਕਿ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ, ਜਦੋਂ ਕਿ ਹਾਦਸੇ 'ਚ ਜ਼ਖਮੀਆਂ ਨੂੰ 1-1 ਲੱਖ ਰੁਪਏ ਦਿੱਤੇ ਜਾਣਗੇ।

ਇਹ ਵੀ ਪੜ੍ਹੋ-  ਓਡੀਸ਼ਾ ਰੇਲ ਹਾਦਸੇ ਦਾ ਖ਼ੌਫਨਾਕ ਮੰਜ਼ਰ; ਮਾਪੇ ਮਰ ਚੁੱਕੇ ਸਨ, ਰੋਂਦੇ-ਰੋਂਦੇ ਬੱਚੇ ਨੇ ਵੀ ਤੋੜਿਆ ਦਮ

ਮੁੱਖ ਮੰਤਰੀ ਪਟਨਾਇਕ ਨੇ ਸ਼ਨੀਵਾਰ ਨੂੰ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ ਸੀ। ਉਨ੍ਹਾਂ ਨੇ ਦੁਖੀ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਇਸ ਤੋਂ ਪਹਿਲਾਂ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨੇ ਵੀ ਮ੍ਰਿਤਕਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਅਤੇ ਪ੍ਰਧਾਨ ਮੰਤਰੀ ਦਫ਼ਤਰ (PMO) ਵੱਲੋਂ 2-2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ।

ਇਹ ਵੀ ਪੜ੍ਹੋ- ਓਡੀਸ਼ਾ ਰੇਲ ਹਾਦਸਾ: ਜ਼ਖ਼ਮੀਆਂ ਲਈ ਫ਼ਰਿਸ਼ਤਾ ਬਣਿਆ ਸ਼ਖ਼ਸ, ਘਟਨਾ ਵਾਲੀ ਥਾਂ 'ਤੇ ਪਹੁੰਚ ਕੇ ਬਚਾਈ 300 ਲੋਕਾਂ ਦੀ ਜਾਨ

PunjabKesari

ਦੱਸਣਯੋਗ ਹੈ ਕਿ ਰੇਲਵੇ ਦੀ ਮੁੱਢਲੀ ਰਿਪੋਰਟ ਮੁਤਾਬਕ ਬਾਹਾਨਗਾ ਬਾਜ਼ਾਰ ਰੇਲਵੇ ਸਟੇਸ਼ਨ ਨੇੜੇ ਕੋਰੋਮੰਡਲ ਐਕਸਪ੍ਰੈਸ ਮੇਨ ਲਾਈਨ ਦੀ ਬਜਾਏ ਲੂਪ ਲਾਈਨ 'ਚ ਦਾਖ਼ਲ ਹੋਣ ਤੋਂ ਬਾਅਦ ਉੱਥੇ ਖੜ੍ਹੀ ਇਕ ਮਾਲ ਗੱਡੀ ਨਾਲ ਟਕਰਾ ਗਈ। ਕੋਲਕਾਤਾ ਤੋਂ 250 ਕਿਲੋਮੀਟਰ ਦੱਖਣ ਅਤੇ ਭੁਵਨੇਸ਼ਵਰ ਤੋਂ 170 ਕਿਲੋਮੀਟਰ ਉੱਤਰ 'ਚ ਬਾਲਾਸੋਰ ਨੇੜੇ ਬਾਹਾਨਗਾ ਬਾਜ਼ਾਰ ਸਟੇਸ਼ਨ 'ਤੇ ਸ਼ੁੱਕਰਵਾਰ ਨੂੰ ਹੋਏ ਇਸ ਹਾਦਸੇ ਵਿਚ ਬੈਂਗਲੁਰੂ-ਹਾਵੜਾ ਸੁਪਰਫਾਸਟ ਐਕਸਪ੍ਰੈੱਸ ਲਪੇਟ 'ਚ ਆ ਗਈ। ਇਹ ਰੇਲ ਹਾਦਸਾ ਰੇਲ ਇਤਿਹਾਸ ਦੇ ਸਭ ਤੋਂ ਭਿਆਨਕ ਹਾਦਸਿਆਂ 'ਚੋਂ ਇਕ ਹੈ। ਇਸ ਹਾਦਸੇ 'ਚ ਘੱਟੋ-ਘੱਟ 288 ਯਾਤਰੀ ਮਾਰੇ ਗਏ ਅਤੇ 1100 ਤੋਂ ਵੱਧ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋਓਡੀਸ਼ਾ ਰੇਲ ਹਾਦਸਾ: ਆਪਣਿਆਂ ਨੂੰ ਲੱਭਦੀਆਂ ਰੋਂਦੀਆਂ ਅੱਖਾਂ, ਮ੍ਰਿਤਕਾਂ ਦੀ ਗਿਣਤੀ ਹੋਈ 288


Tanu

Content Editor

Related News