ਓਡੀਸ਼ਾ ਰੇਲ ਹਾਦਸਾ: ਜ਼ਖਮੀਆਂ ਨੂੰ ਡਾਕਟਰੀ ਸਹਾਇਤਾ ਦੇਣ ਲਈ ਦਿੱਲੀ ਤੋਂ ਡਾਕਟਰਾਂ ਦੀ ਟੀਮ ਰਵਾਨਾ

Sunday, Jun 04, 2023 - 11:52 AM (IST)

ਓਡੀਸ਼ਾ ਰੇਲ ਹਾਦਸਾ: ਜ਼ਖਮੀਆਂ ਨੂੰ ਡਾਕਟਰੀ ਸਹਾਇਤਾ ਦੇਣ ਲਈ ਦਿੱਲੀ ਤੋਂ ਡਾਕਟਰਾਂ ਦੀ ਟੀਮ ਰਵਾਨਾ

ਨਵੀਂ ਦਿੱਲੀ- ਨਵੀਂ ਦਿੱਲੀ ਦੇ ਇੰਡੀਅਨ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਅਤੇ ਕੇਂਦਰ ਸਰਕਾਰ ਦੇ ਹੋਰ ਹਸਪਤਾਲਾਂ ਦੇ ਮੈਡੀਕਲ ਦੀ ਇਕ ਟੀਮ ਨੂੰ ਓਡੀਸ਼ਾ ਰੇਲ ਹਾਦਸੇ 'ਚ ਜ਼ਖ਼ਮੀਆਂ ਨੂੰ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਲਈ ਭਾਰਤੀ ਹਵਾਈ ਫ਼ੌਜ ਦੇ ਇਕ ਵਿਸ਼ੇਸ਼ ਜਹਾਜ਼ ਰਾਹੀਂ ਭੁਵਨੇਸ਼ਵਰ ਭੇਜਿਆ ਗਿਆ ਹੈ। ਅਧਿਕਾਰਤ ਸੂਤਰਾਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਇਹ ਟੀਮ ਦਵਾਈਆਂ ਅਤੇ ਹੋਰ ਜ਼ਰੂਰੀ ਮੈਡੀਕਲ ਸਾਮਾਨ ਲੈ ਕੇ ਗਈ ਹੈ।

ਇਹ ਵੀ ਪੜ੍ਹੋ- ਓਡੀਸ਼ਾ ਰੇਲ ਹਾਦਸਾ: ਜ਼ਖ਼ਮੀਆਂ ਲਈ ਫ਼ਰਿਸ਼ਤਾ ਬਣਿਆ ਸ਼ਖ਼ਸ, ਘਟਨਾ ਵਾਲੀ ਥਾਂ 'ਤੇ ਪਹੁੰਚ ਕੇ ਬਚਾਈ 300 ਲੋਕਾਂ ਦੀ ਜਾਨ

ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਓਡੀਸ਼ਾ 'ਚ ਹਨ ਅਤੇ ਐਤਵਾਰ ਨੂੰ ਏਮਜ਼ ਭੁਵਨੇਸ਼ਵਰ ਅਤੇ ਕਟਕ ਮੈਡੀਕਲ ਕਾਲਜ ਦਾ ਦੌਰਾ ਕਰਕੇ ਹਾਦਸੇ ਦੇ ਪੀੜਤਾਂ ਨੂੰ ਦਿੱਤੀ ਜਾ ਰਹੀ ਡਾਕਟਰੀ ਸਹਾਇਤਾ ਦਾ ਜਾਇਜ਼ਾ ਲੈਣਗੇ। ਇਸ ਤੋਂ ਪਹਿਲਾਂ ਮਾਂਡਵੀਆ ਨੇ ਸ਼ਨੀਵਾਰ ਨੂੰ ਕਿਹਾ ਸੀ ਕਿ ਏਮਜ਼ ਭੁਵਨੇਸ਼ਵਰ ਦੇ ਡਾਕਟਰਾਂ ਨੂੰ ਰਾਹਤ ਕਾਰਜਾਂ 'ਚ ਸਹਾਇਤਾ ਲਈ ਓਡੀਸ਼ਾ 'ਚ ਹਾਦਸੇ ਵਾਲੀ ਥਾਂ ਦੇ ਨਾਲ-ਨਾਲ ਕਟਕ ਦੇ ਹਸਪਤਾਲ ਵਿਚ ਭੇਜਿਆ ਗਿਆ ਹੈ, ਜਿੱਥੇ ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ ਹੁਣ ਤੱਕ ਵਾਪਰੇ 7 ਵੱਡੇ ਰੇਲ ਹਾਦਸੇ, ਜਿਨ੍ਹਾਂ ’ਚ ਹਜ਼ਾਰਾਂ ਲੋਕ ਗੁਆ ​​ਚੁੱਕੇ ਹਨ ਆਪਣੀ ਜਾਨ

ਜ਼ਿਕਰਯੋਗ ਹੈ ਕਿ ਬਾਲਾਸੋਰ ਜ਼ਿਲ੍ਹੇ ਵਿਚ ਸ਼ੁੱਕਰਵਾਰ ਦੀ ਸ਼ਾਮ ਲੱਗਭਗ 7 ਵਜੇ ਸ਼ਾਲੀਮਾਰ-ਚੇਨਈ ਸੈਂਟਰਲ ਕੋਰੋਮੰਡਲ ਐਕਸਪ੍ਰੈਸ ਅਤੇ ਬੈਂਗਲੁਰੂ-ਹਾਵੜਾ ਐਕਸਪ੍ਰੈਸ ਰੇਲ ਦੇ ਪਟੜੀ ਤੋਂ ਉਤਰਨ ਅਤੇ ਇਕ ਮਾਲ ਗੱਡੀ ਨਾਲ ਟਕਰਾਉਣ ਕਾਰਨ ਇਹ ਹਾਦਸਾ ਵਾਪਰਿਆ, ਜਿਸ ਵਿਚ 288 ਲੋਕਾਂ ਦੀ ਮੌਤ ਹੋ ਗਈ ਅਤੇ 1100 ਤੋਂ ਵੱਧ ਯਾਤਰੀ ਜ਼ਖਮੀ ਹੋ ਗਏ। ਇਸ ਹਾਦਸੇ ਨੂੰ ਭਾਰਤ ਦੇ ਹੁਣ ਤੱਕ ਦੀ ਸਭ ਤੋਂ ਭਿਆਨਕ ਰੇਲ ਹਾਦਸਿਆਂ ਵਿਚੋਂ ਇਕ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋਓਡੀਸ਼ਾ ਰੇਲ ਹਾਦਸੇ ਦਾ ਖ਼ੌਫਨਾਕ ਮੰਜ਼ਰ; ਮਾਪੇ ਮਰ ਚੁੱਕੇ ਸਨ, ਰੋਂਦੇ-ਰੋਂਦੇ ਬੱਚੇ ਨੇ ਵੀ ਤੋੜਿਆ ਦਮ

 


author

Tanu

Content Editor

Related News