ਓਡੀਸ਼ਾ ਰੇਲ ਹਾਦਸਾ: CM ਪਟਨਾਇਕ ਨੇ ਫੋਨ ''ਤੇ PM ਮੋਦੀ ਨੂੰ ਤਾਜ਼ਾ ਸਥਿਤੀ ਬਾਰੇ ਦਿੱਤੀ ਜਾਣਕਾਰੀ

06/04/2023 6:08:16 PM

ਭੁਵਨੇਸ਼ਵਰ- ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ 'ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਹਾਦਸੇ ਤੋਂ ਬਾਅਦ ਦੀ ਸਥਿਤੀ ਖਾਸ ਤੌਰ 'ਤੇ ਜ਼ਖਮੀ ਯਾਤਰੀਆਂ ਦੇ ਇਲਾਜ ਬਾਰੇ ਜਾਣਕਾਰੀ ਦਿੱਤੀ। ਪਟਨਾਇਕ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਡਾਕਟਰ, ਮੈਡੀਕਲ ਵਿਦਿਆਰਥੀ ਅਤੇ ਹੋਰ ਸਿਹਤ ਸੰਭਾਲ ਪੇਸ਼ੇਵਰ ਕੋਸ਼ਿਸ਼ਾਂ ਕਰ ਰਹੇ ਹਨ ਅਤੇ ਓਡੀਸ਼ਾ ਦੇ ਵੱਖ-ਵੱਖ ਹਸਪਤਾਲਾਂ 'ਚ ਦਾਖਲ ਜ਼ਖਮੀ ਯਾਤਰੀਆਂ ਦੀ ਜਾਨ ਬਚਾਉਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਡੀਸ਼ਾ 'ਹਰ ਜ਼ਿੰਦਗੀ ਕੀਮਤੀ ਹੈ' ਦੀ ਨੀਤੀ 'ਤੇ ਚੱਲਦਾ ਹੈ।

ਇਹ ਵੀ ਪੜ੍ਹੋਓਡੀਸ਼ਾ ਰੇਲ ਹਾਦਸਾ: ਆਪਣਿਆਂ ਨੂੰ ਲੱਭਦੀਆਂ ਰੋਂਦੀਆਂ ਅੱਖਾਂ, ਮ੍ਰਿਤਕਾਂ ਦੀ ਗਿਣਤੀ ਹੋਈ 288

ਪਟਨਾਇਕ ਨੇ ਕਿਹਾ ਕਿ ਬਚਾਅ ਕਾਰਜਾਂ ਤੋਂ ਲੈ ਕੇ ਜ਼ਖਮੀਆਂ ਨੂੰ ਹਸਪਤਾਲਾਂ ਤੱਕ ਪਹੁੰਚਾਉਣ ਅਤੇ ਇਲਾਜ ਦਾ ਪ੍ਰਬੰਧ ਕਰਨ ਤੱਕ ਸੂਬਾ ਸਰਕਾਰ ਨੇ ਲੋਕਾਂ ਦੀ ਜ਼ਿੰਦਗੀ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਹੈ। ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਵੱਖ-ਵੱਖ ਹਸਪਤਾਲਾਂ 'ਚ ਕਰੀਬ 1175 ਮਰੀਜ਼ ਦਾਖ਼ਲ ਹਨ, ਜਿਨ੍ਹਾਂ 'ਚੋਂ 793 ਨੂੰ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ 'ਚੋਂ ਜ਼ਿਆਦਾਤਰ ਦੀ ਹਾਲਤ ਸਥਿਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮੇਂ ਵੱਖ-ਵੱਖ ਸਰਕਾਰੀ ਅਤੇ ਨਿੱਜੀ ਹਸਪਤਾਲਾਂ 'ਚ 382 ਯਾਤਰੀਆਂ ਦਾ ਇਲਾਜ ਜਾਰੀ ਹੈ।

ਇਹ ਵੀ ਪੜ੍ਹੋ-  ਓਡੀਸ਼ਾ ਰੇਲ ਹਾਦਸੇ ਦਾ ਖ਼ੌਫਨਾਕ ਮੰਜ਼ਰ; ਮਾਪੇ ਮਰ ਚੁੱਕੇ ਸਨ, ਰੋਂਦੇ-ਰੋਂਦੇ ਬੱਚੇ ਨੇ ਵੀ ਤੋੜਿਆ ਦਮ

ਮੁੱਖ ਮੰਤਰੀ ਦਫ਼ਤਰ ਨੇ ਇਕ ਬਿਆਨ ਜਾਰੀ ਕਰ ਕੇ ਪ੍ਰਧਾਨ ਮੰਤਰੀ ਮੋਦੀ ਦੇ ਹਵਾਲੇ ਤੋਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਸੰਕਟ ਦੇ ਸਮੇਂ ਤੁਰੰਤ ਅਤੇ ਕੁਸ਼ਲ ਜਵਾਬ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਕੇਂਦਰ ਸਰਕਾਰ ਲੋੜ ਪੈਣ 'ਤੇ ਹਰ ਤਰ੍ਹਾਂ ਦੀ ਮਦਦ ਪ੍ਰਦਾਨ ਕਰਨ ਲਈ ਤਿਆਰ ਹੈ। ਪ੍ਰਧਾਨ ਮੰਤਰੀ ਮੋਦੀ ਅਤੇ ਮੁੱਖ ਮੰਤਰੀ ਪਟਨਾਇਕ ਦੋਵਾਂ ਨੇ ਸ਼ਨੀਵਾਰ ਨੂੰ ਬਾਲਾਸੋਰ ਦੇ ਬਹਾਨਾਗਾ ਬਾਜ਼ਾਰ ਇਲਾਕੇ 'ਚ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ। ਬਾਲਾਸੋਰ ਜ਼ਿਲੇ 'ਚ ਸ਼ੁੱਕਰਵਾਰ ਸ਼ਾਮ ਕਰੀਬ 7 ਵਜੇ ਹੋਏ ਭਿਆਨਕ ਰੇਲ ਹਾਦਸੇ 'ਚ ਘੱਟੋ-ਘੱਟ 288 ਲੋਕਾਂ ਦੀ ਮੌਤ ਹੋ ਗਈ ਅਤੇ 1100 ਤੋਂ ਵੱਧ ਯਾਤਰੀ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ-  ਓਡੀਸ਼ਾ ਰੇਲ ਹਾਦਸਾ: CM ਨਵੀਨ ਪਟਨਾਇਕ ਵਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ


Tanu

Content Editor

Related News