ਭਾਜਪਾ ਦੀ ਧਮਕੀ ਅਤੇ ਦਬਾਅ ਕਾਰਨ ਕੰਮ ਨਹੀਂ ਕਰ ਰਹੇ ਅਧਿਕਾਰੀ : ਅਰਵਿੰਦ ਕੇਜਰੀਵਾਲ
Monday, Feb 19, 2024 - 02:38 PM (IST)
ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਕਿਹਾ ਕਿ ਰਾਸ਼ਟਰੀ ਰਾਜਧਾਨੀ 'ਚ ਗੰਭੀਰ ਸੰਵਿਧਾਨਕ ਸੰਕਟ ਪੈਦਾ ਹੋ ਗਿਆ ਹੈ, ਕਿਉਂਕਿ ਅਧਿਕਾਰੀ ਕਹਿ ਰਹੇ ਹਨ ਕਿ ਉਹ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਧਮਕੀ ਅਤੇ ਦਬਾਅ ਕਾਰਨ ਕੰਮ ਨਹੀਂ ਕਰਨਗੇ। ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ 'ਚ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਇਹ ਸਮੱਸਿਆ ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਨਾ ਮਿਲਣ ਨਾਲ ਪੈਦਾ ਹੋਈ ਹੈ ਅਤੇ ਅਸਲ ਅਧਿਕਾਰ ਕੇਂਦਰ ਸਰਕਾਰ ਕੋਲ ਹੈ। ਕੇਂਦਰ 'ਚ ਇਕ ਵੱਖ ਪਾਰਟੀ ਦੀ ਸਰਕਾਰ ਹੈ ਅਤੇ ਪਾਰਟੀ ਨਹੀਂ ਚਾਹੁੰਦੀ ਹੈ ਕਿ ਚੁਣੀ ਹੋਈ ਸਰਕਾਰ (ਦਿੱਲੀ ਦੀ) ਆਪਣਾ ਕੰਮ ਕਰੇ।''
ਉਨ੍ਹਾਂ ਕਿਹਾ ਕਿ ਪਾਣੀ ਦੇ ਬਿੱਲਾਂ 'ਚ ਸੁਧਾਰ ਲਈ ਇਕਮੁਸ਼ਤ ਨਿਪਟਾਰਾ ਯੋਜਨਾ 'ਚ ਕੁਝ ਅਧਿਕਾਰੀਆਂ ਵਲੋਂ ਰੁਕਾਵਟ ਪਾਈ ਜਾ ਰਹੀ ਹੈ। ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਭਾਜਪਾ ਦੇ ਦਬਾਅ ਕਾਰਨ ਅਧਿਕਾਰੀਆਂ ਨੂੰ ਪਾਣੀ ਦੇ ਬਿੱਲਾਂ 'ਚ ਸੁਧਾਰ ਲਈ ਇਕਮੁਸ਼ਤ ਨਿਪਟਾਰਾ ਯੋਜਨਾ ਨੂੰ ਰੋਕਣ ਦੀ ਧਮਕੀ ਦਿੱਤੀ ਜਾ ਰਹੀ ਹੈ। ਭਾਜਪਾ ਵਲੋਂ ਇਸ ਮਾਮਲੇ 'ਤੇ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਕੇਜਰੀਵਾਲ ਨੇ ਇਹ ਵੀ ਦਾਅਵਾ ਕੀਤਾ ਕਿ ਅਧਿਕਾਰੀਆਂ ਦੀ ਕੰਮ ਕਰਨ ਦੀ ਇੱਛਾ ਨਾ ਹੋਣ ਕਾਰਨ ਦਿੱਲੀ 'ਚ ਗੰਭੀਰ ਸੰਵਿਧਾਨਕ ਸੰਕਟ' ਪੈਦਾ ਹੋ ਗਿਆ ਹੈ। ਉਨ੍ਹਾਂ ਨੇ ਉੱਪ ਰਾਜਪਾਲ ਵੀ.ਕੇ. ਸਕਸੈਨਾ ਤੋਂ ਯੋਜਨਾ ਦੀ ਮਨਜ਼ੂਰੀ ਲਈ ਅਧਿਕਾਰੀਆਂ ਨੂੰ ਬੁਲਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਇਸ 'ਚੰਗੀ ਯੋਜਨਾ' ਨਾਲ 1.05 ਲੱਖ ਪਰਿਵਾਰਾਂ ਨੂੰ ਫ਼ਾਇਦਾ ਹੋਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8