''2 ਮਹੀਨੇ ਤੱਕ ਟੈਂਸ਼ਨ ਲੈਣ ਦੀ ਲੋੜ ਨਹੀਂ..!'' ਤੇਲ-ਗੈਸ ਦੀ ਸਪਲਾਈ ਬਾਰੇ ਸਰਕਾਰ ਦਾ ਵੱਡਾ ਬਿਆਨ
Wednesday, Apr 01, 2026 - 05:13 PM (IST)
ਇੰਟਰਨੈਸ਼ਨਲ ਡੈਸਕ- ਮਿਡਲ ਈਸਟ 'ਚ ਜਾਰੀ ਜੰਗ ਕਾਰਨ ਜਿੱਥੇ ਦੁਨੀਆ ਭਰ 'ਚ ਤੇਲ-ਗੈਸ ਦੀ ਕਿੱਲਤ ਹੋ ਗਈ ਹੈ, ਉੱਥੇ ਹੀ ਭਾਰਤ ਸਰਕਾਰ ਨੇ ਦੇਸ਼ ਵਾਸੀਆਂ ਨੂੰ ਭਰੋਸਾ ਦਿੱਤਾ ਹੈ ਕਿ ਦੇਸ਼ ਵਿੱਚ ਪੈਟਰੋਲ, ਡੀਜ਼ਲ ਅਤੇ ਐੱਲ.ਪੀ.ਜੀ. ਦੀ ਕੋਈ ਕਿੱਲਤ ਨਹੀਂ ਹੈ।
ਪੈਟਰੋਲੀਅਮ ਮੰਤਰਾਲੇ ਦੀ ਸੰਯੁਕਤ ਸਕੱਤਰ ਸੁਜਾਤਾ ਸ਼ਰਮਾ ਨੇ ਬੁੱਧਵਾਰ ਨੂੰ ਇੱਕ ਵਿਸ਼ੇਸ਼ ਬ੍ਰੀਫਿੰਗ ਦੌਰਾਨ ਦੱਸਿਆ ਕਿ ਭਾਰਤ ਕੋਲ ਅਗਲੇ ਦੋ ਮਹੀਨਿਆਂ ਲਈ ਕੱਚੇ ਤੇਲ ਦਾ ਲੋੜੀਂਦਾ ਭੰਡਾਰ ਮੌਜੂਦ ਹੈ। ਭਾਵੇਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ 70 ਡਾਲਰ ਤੋਂ ਵਧ ਕੇ 100 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਈ ਹੈ, ਪਰ ਭਾਰਤ ਸਰਕਾਰ ਨੇ ਘਰੇਲੂ ਖਪਤਕਾਰਾਂ ਲਈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਹੈ।
ਦੇਸ਼ ਦੀਆਂ ਸਾਰੀਆਂ ਰਿਫਾਇਨਰੀਆਂ ਪੂਰੀ ਸਮਰੱਥਾ ਨਾਲ ਕੰਮ ਕਰ ਰਹੀਆਂ ਹਨ। ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਪੈਟਰੋਲ ਪੰਪਾਂ 'ਤੇ ਤੇਲ ਖ਼ਤਮ ਹੋਣ ਦੀ ਕੋਈ ਖ਼ਬਰ ਨਹੀਂ ਹੈ। ਭਾਰਤ ਆਪਣੀ 60 ਫ਼ੀਸਦੀ ਲੋੜ ਲਈ ਆਯਾਤ 'ਤੇ ਨਿਰਭਰ ਹੈ। ਅੰਤਰਰਾਸ਼ਟਰੀ ਕੀਮਤਾਂ 522 ਡਾਲਰ ਤੋਂ ਵਧ ਕੇ 780 ਡਾਲਰ ਹੋਣ ਦੇ ਬਾਵਜੂਦ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਨਹੀਂ ਵਧਾਈਆਂ ਗਈਆਂ।
ਇਹ ਵੀ ਪੜ੍ਹੋ- ਜੰਗ 'ਚ ਇਕੱਲੇ ਪੈਣ ਲੱਗੇ ਟਰੰਪ ਸਾਬ੍ਹ ! ਸਪੇਨ, ਬ੍ਰਿਟੇਨ ਮਗਰੋਂ ਇਕ ਹੋਰ ਦੇਸ਼ ਨੇ ਛੱਡਿਆ ਸਾਥ
ਲੋਕਾਂ 'ਤੇ ਬੋਝ ਘਟਾਉਣ ਲਈ ਸਰਕਾਰ ਨੇ ਟੈਕਸ ਘਟਾਏ ਹਨ ਤੇ ਅੰਤਰਰਾਸ਼ਟਰੀ ਕੀਮਤਾਂ ਵਧਣ ਕਾਰਨ ਤੇਲ ਕੰਪਨੀਆਂ ਨੂੰ ਹੋਣ ਵਾਲੇ ਨੁਕਸਾਨ ਦੀ ਭਰਪਾਈ ਲਈ ਸਰਕਾਰ ਨੇ 30,000 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਦੇਸ਼ ਵਿੱਚ ਡੀਜ਼ਲ ਅਤੇ ਹਵਾਈ ਈਂਧਨ ਦੀ ਕਮੀ ਨਾ ਆਵੇ, ਇਸ ਲਈ ਇਨ੍ਹਾਂ ਦੇ ਨਿਰਯਾਤ 'ਤੇ 'ਐਕਸਪੋਰਟ ਲੈਵੀ' ਲਗਾਈ ਗਈ ਹੈ। ਇਸ ਤੋਂ ਇਲਾਵਾ ਸਰਕਾਰ ਨੇ ਹੁਣ ਤੱਕ 2,800 ਛਾਪੇਮਾਰੀ ਕੀਤੀ ਹੈ ਅਤੇ ਕਾਲਾਬਾਜ਼ਾਰੀ ਕਰਨ ਵਾਲਿਆਂ ਤੋਂ 500 ਸਿਲੰਡਰ ਜ਼ਬਤ ਕੀਤੇ ਹਨ।
ਸੁਜਾਤਾ ਸ਼ਰਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ 'ਤੇ ਵਿਸ਼ਵਾਸ ਨਾ ਕਰਨ ਅਤੇ ਜ਼ਰੂਰਤ ਤੋਂ ਵੱਧ ਤੇਲ ਜਾਂ ਗੈਸ ਸਟੋਰ ਨਾ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸੀ.ਐੱਨ.ਜੀ. ਅਤੇ ਪੀ.ਐੱਨ.ਜੀ. ਦੀ ਸਪਲਾਈ ਵੀ 100 ਫ਼ੀਸਦੀ ਯਕੀਨੀ ਬਣਾਈ ਗਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
