ਬਜ਼ੁਰਗਾਂ ਲਈ ਖੁਸ਼ਖ਼ਬਰੀ, ਰੁਕੀ ਹੋਈ ਪੈਨਸ਼ਨ ਹੋਈ ਸ਼ੁਰੂ

Friday, Aug 23, 2024 - 11:54 AM (IST)

ਬਜ਼ੁਰਗਾਂ ਲਈ ਖੁਸ਼ਖ਼ਬਰੀ, ਰੁਕੀ ਹੋਈ ਪੈਨਸ਼ਨ ਹੋਈ ਸ਼ੁਰੂ

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੀ ਵਿੱਤ ਮੰਤਰੀ ਆਤਿਸ਼ੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਬਜ਼ੁਰਗਾਂ ਨੂੰ ਹੁਣ ਪੈਨਸ਼ਨ ਮਿਲਣੀ ਸ਼ੁਰੂ ਹੋ ਗਈ ਹੈ ਅਤੇ ਉਨ੍ਹਾਂ ਨੇ ਕੇਂਦਰ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ 'ਤੇ ਪਿਛਲੇ 5 ਮਹੀਨੇ ਤੋਂ ਇਸ ਨੂੰ ਰੋਕਣ ਦਾ ਦੋਸ਼ ਲਗਾਇਆ। ਆਤਿਸ਼ੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਦਿੱਲੀ ਦੇ ਬਜ਼ੁਰਗਾਂ ਲਈ ਖੁਸ਼ਖ਼ਬਰੀ! ਪਿਛਲੇ 5 ਮਹੀਨੇ ਤੋਂ ਕੇਂਦਰ ਦੀ ਭਾਜਪਾ ਸਰਕਾਰ ਨੇ ਦਿੱਲੀ ਦੇ ਇਕ ਲੱਖ ਬਜ਼ੁਰਗਾਂ ਦੀ ਬੁਢਾਪਾ ਪੈਨਸ਼ਨ ਰੋਕੀ ਹੋਈ ਸੀ। ਬਜ਼ੁਰਗ ਬਹੁਤ ਪਰੇਸ਼ਾਨ ਸਨ।'' 

ਉਨ੍ਹਾਂ ਕਿਹਾ,''ਮੈਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਕਾਫ਼ੀ ਸੰਘਰਸ਼ ਤੋਂ ਬਾਅਦ ਕੇਜਰੀਵਾਲ ਸਰਕਾਰ ਨੇ ਬਜ਼ੁਰਗਾਂ ਦੀ ਰੁਕੀ ਹੋਈ ਪੈਨਸ਼ਨ ਸ਼ੁਰੂ ਕਰ ਦਿੱਤੀ ਹੈ। ਪਿਛਲੇ 5 ਮਹੀਨੇ ਦੀ ਪੈਨਸ਼ਨ ਬਜ਼ੁਰਗਾਂ ਦੇ ਬੈਂਕ ਖਾਤਿਆਂ 'ਚ ਜਮ੍ਹਾ ਹੋ ਰਹੀ ਹੈ।'' ਇਹ ਪੈਨਸ਼ਨ 60 ਸਾਲ ਤੋਂ ਵੱਧ ਉਮਰ ਦੇ ਉਨ੍ਹਾਂ ਬਜ਼ੁਰਗਾਂ ਲਈ ਹੈ, ਜਿਨ੍ਹਾਂ ਦੀ ਸਾਲਾਨਾ ਪਰਿਵਾਰਕ ਆਮਦਨ ਇਕ ਲੱਖ ਰੁਪਏ ਤੋਂ ਘੱਟ ਹੈ। ਇਸ ਯੋਜਨਾ ਦੇ ਅਧੀਨ 60 ਤੋਂ 69 ਸਾਲ ਦੀ ਉਮਰ ਦੇ ਲਾਭਪਾਤਰਾਂ ਨੂੰ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤੇ ਜਾਂਦੇ ਹਨ, ਜਦੋਂ ਕਿ ਅਨੁਸੂਚਿਤ ਜਾਤੀ, ਅਨੁਸੂਚਿਤ ਜਨਜਾਤੀ ਅਤੇ ਘੱਟ ਗਿਣਤੀ ਭਾਈਚਾਰੇ ਦੇ ਲਾਭਪਾਤਰਾਂ ਨੂੰ 500 ਰੁਪਏ ਪ੍ਰਤੀ ਮਹੀਨਾ ਹੋਰ ਦਿੱਤਾ ਜਾਂਦਾ ਹੈ। ਯੋਜਨਾ ਦੇ ਅਧੀਨ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਢਾਈ ਹਜ਼ਾਰ ਰੁਪਏ ਪ੍ਰਤੀ ਮਹੀਨੇ ਮਿਲਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News