ਬਜ਼ੁਰਗ ਮਹਿਲਾ ਨਾਲ ਬਦਸਲੂਕੀ ਮਾਮਲੇ ''ਚ ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ
Monday, Nov 11, 2019 - 05:59 PM (IST)

ਸ਼ਿਮਲਾ (ਵਾਰਤਾ)— ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਵ ਆਸਥਾ ਦੇ ਨਾਮ 'ਤੇ ਹਿਮਾਚਲ ਦੇ ਮੰਡੀ ਜ਼ਿਲੇ ਦੇ ਸਰਕਾਘਾਟ ਦੀ ਗਾਹਰ ਪੰਚਾਇਤ 'ਚ ਬਜ਼ੁਰਗ ਮਹਿਲ ਨਾਲ ਕੀਤੀ ਗਈ ਬਦਸਲੂਕੀ ਦੇ ਮਾਮਲੇ ਨੂੰ ਆਪਣੇ ਨੋਟਿਸ 'ਚ ਲਿਆ ਹੈ। ਸ਼ਿਮਲਾ 'ਚ ਵਕਾਲਤ ਦੀ ਪੜ੍ਹਾਈ ਕਰ ਰਹੀ ਪ੍ਰਜਵਲ ਬਸਟਾ ਨੇ ਇਸ ਸੰਬੰਧ ਵਿਚ ਕਮਿਸ਼ਨ ਨੂੰ ਸ਼ਿਕਾਇਤ ਭੇਜੀ ਹੈ। ਉਨ੍ਹਾਂ ਨੇ ਬਜ਼ੁਰਗ ਨਾਲ ਕੀਤੀ ਗਈ ਬਦਸਲੂਕੀ ਦੇ ਮਾਮਲੇ 'ਤੇ ਰਾਸ਼ਟਰੀ ਮਹਿਲਾ ਕਮਿਸ਼ਨ ਸਮੇਤ ਸੂਬਾ ਮਹਿਲਾ ਕਮਿਸ਼ਨ ਨੂੰ ਵੀ ਸ਼ਿਕਾਇਤ ਭੇਜੀ ਹੈ।
ਬਸਟਾ ਨੇ ਕਿਹਾ ਕਿ ਸਰਕਾਘਾਟ ਦੀ ਘਟਨਾ ਨਿੰਦਾਯੋਗ ਹੈ। ਇਸ ਨੇ ਮਨੁੱਖਤਾ ਨੂੰ ਸ਼ਰਮਸਾਰ ਕੀਤਾ ਹੈ ਅਤੇ ਮਨੁੱਖੀ ਅਧਿਕਾਰਾਂ ਦੇ ਘੋਰ ਉਲੰਘਣ ਦਾ ਉਦਾਹਰਣ ਹੈ। ਆਪਣੀ ਸ਼ਿਕਾਇਤ ਵਿਚ ਉਨ੍ਹਾਂ ਨੇ ਇਸ ਮਾਮਲੇ ਦੀ ਨਿਰਪੱਖ ਜਾਂਚ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਮੰਗ ਕੀਤੀ ਹੈ। ਓਧਰ ਮਹਿਲਾ ਕਮਿਸ਼ਨ ਦੀ ਪ੍ਰਧਾਨ ਡਾ. ਡੇਜੀ ਠਾਕੁਰ ਨੇ ਦੱਸਿਆ ਕਿ ਇਹ ਘਟਨਾ ਸਮਾਜ ਨੂੰ ਸ਼ਰਮਸਾਰ ਕਰਨ ਵਾਲੀ ਹੈ।