82 ਸਾਲਾ ਔਰਤ ਨੇ 14ਵੀਂ ਮੰਜ਼ਿਲ ਤੋਂ ਮਾਰ''ਤੀ ਛਾਲ ! ਹੋਈ ਦਰਦਨਾਕ ਮੌਤ

Thursday, Jun 04, 2026 - 02:15 PM (IST)

82 ਸਾਲਾ ਔਰਤ ਨੇ 14ਵੀਂ ਮੰਜ਼ਿਲ ਤੋਂ ਮਾਰ''ਤੀ ਛਾਲ ! ਹੋਈ ਦਰਦਨਾਕ ਮੌਤ

ਨੈਸ਼ਨਲ ਡੈਸਕ- ਰਾਜਸਥਾਨ ਦੀ ਰਾਜਧਾਨੀ ਜੈਪੁਰ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਹਰਮਾੜਾ ਇਲਾਕੇ 'ਚ ਸਥਿਤ ਇੱਕ ਰਿਹਾਇਸ਼ੀ ਸੁਸਾਇਟੀ 'ਚ 82 ਸਾਲਾ ਬਜ਼ੁਰਗ ਔਰਤ ਨੇ 14ਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਦਰਦਨਾਕ ਮੌਤ ਹੋ ਗਈ।

ਪੁਲਸ ਮੁਤਾਬਕ ਇਹ ਘਟਨਾ ਸਨਸਿਟੀ ਦੇ 'ਜੈ ਵਿਲਾਸ ਅਪਾਰਟਮੈਂਟ' 'ਚ ਵਾਪਰੀ, ਜਿੱਥੇ ਲਕਸ਼ਮੀ ਜੈਨ ਨਾਂ ਦੀ ਬਜ਼ੁਰਗ ਮਹਿਲਾ ਆਪਣੀ ਧੀ ਅਤੇ ਜਵਾਈ ਨਾਲ ਰਹਿੰਦੀ ਸੀ। ਬੁੱਧਵਾਰ ਨੂੰ ਮਹਿਲਾ ਦੇ ਪਰਿਵਾਰਕ ਮੈਂਬਰ ਕਿਸੇ ਕੰਮ ਲਈ ਅਜਮੇਰ ਗਏ ਹੋਏ ਸਨ। ਲਕਸ਼ਮੀ ਦੀ ਤਬੀਅਤ ਠੀਕ ਨਾ ਹੋਣ ਅਤੇ ਨਜ਼ਰ ਕਮਜ਼ੋਰ ਹੋਣ ਕਾਰਨ ਪਰਿਵਾਰ ਵਾਲੇ ਫ਼ਲੈਟ ਨੂੰ ਬਾਹਰੋਂ ਤਾਲਾ ਲਗਾ ਕੇ ਗਏ ਸਨ।

ਇਹ ਵੀ ਪੜ੍ਹੋ- ਜੰਗ ਖ਼ਤਮ ! ਅਮਰੀਕੀ ਸੰਸਦ 'ਚ War Powers Resolution ਹੋਇਆ ਪਾਸ

ਸ਼ੁਰੂਆਤੀ ਜਾਂਚ ਅਨੁਸਾਰ, ਵੀਰਵਾਰ ਸਵੇਰੇ ਲਕਸ਼ਮੀ ਨੇ ਫ਼ਲੈਟ ਦੀ ਬਾਲਕੋਨੀ ਤੋਂ ਹੇਠਾਂ ਛਾਲ ਮਾਰ ਦਿੱਤੀ। ਸੁਸਾਇਟੀ ਦੇ ਲੋਕਾਂ ਨੇ ਜਦੋਂ ਉਨ੍ਹਾਂ ਨੂੰ ਜ਼ਮੀਨ 'ਤੇ ਖ਼ੂਨ ਨਾਲ ਲੱਥਪੱਥ ਹਾਲਤ ਵਿੱਚ ਦੇਖਿਆ, ਤਾਂ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਲਕਸ਼ਮੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਹਰਮਾੜਾ ਥਾਣੇ ਦੇ ਇੰਚਾਰਜ ਉਦੈ ਸਿੰਘ ਯਾਦਵ ਨੇ ਦੱਸਿਆ, "ਮੁੱਢਲੀ ਜਾਂਚ ਵਿੱਚ ਇਹ ਮਾਮਲਾ ਖ਼ੁਦਕੁਸ਼ੀ ਦਾ ਜਾਪਦਾ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਹੈ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।"

ਇਹ ਵੀ ਪੜ੍ਹੋ- ਪ੍ਰਵਾਸੀਆਂ ਨੂੰ ਖੁੱਲ੍ਹ ਕੇ ਵੀਜ਼ੇ ਦੇਵੇਗਾ ਕੈਨੇਡਾ ! 'ਮੰਦੀ' ਨਾਲ ਜੂਝ ਰਿਹਾ ਦੇਸ਼, PM ਨੇ ਦਿੱਤਾ ਵੱਡਾ ਬਿਆਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News