ਮਾਤਮ ''ਚ ਬਦਲੀਆਂ ਖੁਸ਼ੀਆਂ, ਵਿਆਹ ਸਮਾਗਮ ''ਚ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਬਜ਼ੁਰਗ

05/01/2024 10:35:05 PM

ਕੋਟਾ— ਰਾਜਸਥਾਨ 'ਚ ਬੂੰਦੀ ਸਿਟੀ ਥਾਣਾ ਖੇਤਰ ਦੇ ਨੈਣਵਾਨ ਰੋਡ 'ਤੇ ਇਕ ਵਿਆਹ ਵਾਲੀ ਥਾਂ 'ਤੇ ਸ਼ਾਰਟ ਸਰਕਟ ਨਾਲ ਅੱਗ ਲੱਗਣ ਕਾਰਨ 75 ਸਾਲਾ ਵਿਅਕਤੀ ਦੀ ਮੌਤ ਹੋ ਗਈ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਘਟਨਾ 'ਚ ਦੋ ਹੋਰ ਲੋਕ ਮਾਮੂਲੀ ਰੂਪ 'ਚ ਝੁਲਸ ਗਏ ਪਰ ਉਹ ਬਾਹਰ ਨਿਕਲਣ 'ਚ ਕਾਮਯਾਬ ਰਹੇ। ਪੁਲਸ ਨੇ ਵਿਆਹ ਵਾਲੀ ਥਾਂ ਦੇ ਮਾਲਕ ਖ਼ਿਲਾਫ਼ ਅਣਗਹਿਲੀ ਕਾਰਨ ਹੋਈ ਮੌਤ ਦਾ ਕੇਸ ਦਰਜ ਕਰਕੇ ਘਟਨਾ ਵਾਲੀ ਥਾਂ ਨੂੰ ਸੀਲ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਇਸ ਸਰਕਾਰ ਨੇ ਪੈਟਰੋਲ-ਡੀਜ਼ਲ ਦੀ ਖਰੀਦ 'ਤੇ ਸੀਮਾ ਕੀਤੀ ਤੈਅ, ਮਾਲ ਗੱਡੀਆਂ ਪ੍ਰਭਾਵਿਤ ਹੋਣ ਕਾਰਨ ਲਿਆ ਫੈਸਲਾ

ਪੁਲਸ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਪਛਾਣ ਟੋਂਕ ਜ਼ਿਲੇ ਦੇ ਟੋਡਰਾਈਸਿੰਘ ਨਿਵਾਸੀ ਲਾਲ ਮੁਹੰਮਦ ਵਜੋਂ ਹੋਈ ਹੈ, ਜੋ ਕਿ ਆਪਣੀਆਂ ਦੋ ਪੋਤੀਆਂ ਫਿਜ਼ਾ ਅਤੇ ਰਹਿਨੁਮਾ ਦੇ ਵਿਆਹ 'ਚ ਸ਼ਾਮਲ ਹੋਣ ਲਈ ਬੂੰਦੀ ਆਇਆ ਸੀ। ਬੂੰਦੀ ਸ਼ਹਿਰ ਦੇ ਉਪ ਪੁਲਸ ਕਪਤਾਨ ਅਮਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਕੰਧ ਦੇ ਪਿੱਛੇ ਲੱਗੇ ਏਸੀ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗੀ, ਜਿੱਥੇ ਤਿੰਨ ਟੈਂਟਾਂ ਲੱਗੇ ਹੋਏ ਸਨ। ਉਨ੍ਹਾਂ ਦੱਸਿਆ ਕਿ ਲਾਲ ਮੁਹੰਮਦ ਸਮੇਂ ਸਿਰ ਤੰਬੂ ਤੋਂ ਬਾਹਰ ਨਹੀਂ ਨਿਕਲ ਸਕਿਆ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਕਾਂਗਰਸ ਦੀ ਹਾਲਤ ਡਾਇਨਾਸੌਰ ਵਰਗੀ, ਸਪਾ ਦਾ ਮਤਲਬ 'ਸਮਾਪਤ ਪਾਰਟੀ': ਰਾਜਨਾਥ ਸਿੰਘ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


Inder Prajapati

Content Editor

Related News