60 ਸਾਲਾ ਬਜ਼ੁਰਗ ਨੇ ਨਾਬਾਲਗ ਨਾਲ ਕੀਤਾ ਜ਼ਬਰ-ਜਿਨਾਹ, ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ
Wednesday, May 01, 2024 - 12:43 AM (IST)

ਚਾਈਬਾਸਾ — ਝਾਰਖੰਡ ਦੇ ਪੱਛਮੀ ਸਿੰਘਭੂਮ ਜ਼ਿਲ੍ਹੇ ਦੀ ਇਕ ਅਦਾਲਤ ਨੇ ਮੰਗਲਵਾਰ ਨੂੰ ਇਕ ਨਾਬਾਲਗ ਨਾਲ ਬਲਾਤਕਾਰ ਕਰਨ ਦੇ ਦੋਸ਼ 'ਚ ਇਕ 60 ਸਾਲਾ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਇਹ ਮਾਮਲਾ ਕਰੀਬ ਚਾਰ ਸਾਲ ਪਹਿਲਾਂ ਦਾ ਹੈ। ਉਸ ਸਮੇਂ ਲੜਕੀ ਦੀ ਉਮਰ 13 ਸਾਲ ਸੀ ਅਤੇ ਉਹ ਦੋਸ਼ੀ ਨੂੰ ਜਾਣਦੀ ਸੀ। ਬਲਾਤਕਾਰ ਕਾਰਨ ਉਹ ਗਰਭਵਤੀ ਹੋ ਗਈ ਅਤੇ ਬੱਚੀ ਨੂੰ ਜਨਮ ਦਿੱਤਾ। ਸੈਸ਼ਨ ਜੱਜ-1 ਦੀ ਅਦਾਲਤ ਨੇ ਸੇਲਾਈ ਬੀਰੂਆ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਅਤੇ ਉਸ 'ਤੇ 10,000 ਰੁਪਏ ਜੁਰਮਾਨਾ ਵੀ ਲਗਾਇਆ।
ਇਹ ਵੀ ਪੜ੍ਹੋ- ਭਾਰਤ-ਮਿਆਂਮਾਰ ਸਰਹੱਦ ਨੇੜੇ ਭਾਰੀ ਮਾਤਰਾ 'ਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ
ਇਸ ਸਬੰਧੀ ਪੀੜਤਾ ਦੀ ਮਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਮਾਂਝਰੀ ਥਾਣੇ 'ਚ ਭਾਰਤੀ ਦੰਡਾਵਲੀ ਅਤੇ ਪੋਕਸੋ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਬੀਰੂਆ ਲੱਕੜ ਇਕੱਠੀ ਕਰਨ ਦੇ ਬਹਾਨੇ ਲੜਕੀ ਨੂੰ ਨੇੜਲੇ ਜੰਗਲ ਵਿੱਚ ਲੈ ਗਿਆ ਅਤੇ ਉਸ ਨੂੰ ਡਰਾ ਧਮਕਾ ਕੇ ਉੱਥੇ ਉਸ ਨਾਲ ਬਲਾਤਕਾਰ ਕੀਤਾ। ਪੀੜਤਾ ਨੇ ਕਾਫੀ ਦੇਰ ਤੱਕ ਆਪਣੇ ਪਰਿਵਾਰ ਨੂੰ ਕੁਝ ਨਹੀਂ ਦੱਸਿਆ। ਪੇਟ ਦਰਦ ਹੋਣ 'ਤੇ ਉਸ ਨੇ ਇਹ ਗੱਲ ਆਪਣੀ ਮਾਂ ਨੂੰ ਦੱਸੀ। ਫਿਰ ਪਤਾ ਲੱਗਾ ਕਿ ਉਹ ਗਰਭਵਤੀ ਸੀ। ਪੱਛਮੀ ਸਿੰਘਭੂਮ ਦੇ ਪੁਲਸ ਸੁਪਰਡੈਂਟ ਆਸ਼ੂਤੋਸ਼ ਸ਼ੇਖਰ ਨੇ ਦੱਸਿਆ ਕਿ ਪੀੜਤਾ ਦੀ ਹੁਣ ਇੱਕ ਬੇਟੀ ਹੈ।
ਇਹ ਵੀ ਪੜ੍ਹੋ- ਵੱਡਾ ਹਾਦਸਾ: ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 25 ਲੋਕਾਂ ਦੀ ਹੋਈ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e