ਓਲੰਪਿਕ ਕਾਂਸੀ ਜੇਤੂ ਕੁਸਾਲੇ ਨੂੰ ਮਹਾਰਾਸ਼ਟਰ ਸਰਕਾਰ ਨੇ ਕੀਤਾ ਸਨਮਾਨਿਤ

Monday, Oct 14, 2024 - 06:42 PM (IST)

ਓਲੰਪਿਕ ਕਾਂਸੀ ਜੇਤੂ ਕੁਸਾਲੇ ਨੂੰ ਮਹਾਰਾਸ਼ਟਰ ਸਰਕਾਰ ਨੇ ਕੀਤਾ ਸਨਮਾਨਿਤ

ਮੁੰਬਈ (ਭਾਸ਼ਾ)- ਪੈਰਿਸ ਓਲੰਪਿਕ ਵਿਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਨਿਸ਼ਾਨੇਬਾਜ਼ ਸਵਪਨਿਲ ਕੁਸਾਲੇ ਨੂੰ ਸੋਮਵਾਰ ਨੂੰ ਮਹਾਰਾਸ਼ਟਰ ਸਰਕਾਰ ਨੇ 2 ਕਰੋੜ ਰੁਪਏ ਦੇ ਚੈੱਕ ਨਾਲ ਸਨਮਾਨਿਤ ਕੀਤਾ। ਰਾਜ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਅਜੀਤ ਪਵਾਰ ਨੇ ਮੁੰਬਈ ਵਿੱਚ ਇੱਕ ਸਮਾਗਮ ਵਿੱਚ ਕੁਸਾਲੇ ਅਤੇ ਹੋਰ ਖਿਡਾਰੀਆਂ ਨੂੰ ਸਨਮਾਨਿਤ ਕੀਤਾ।

ਇਹ ਵੀ ਪੜ੍ਹੋ: ਰਿਕਾਰਡ ਬਣਾਉਣ ਵਾਲੇ ਨੌਜਵਾਨ ਪਰਬਤਾਰੋਹੀ ਦਾ ਨੇਪਾਲ 'ਚ ਗਮਰਜੋਸ਼ੀ ਨਾਲ ਸਵਾਗਤ

ਕੁਸਾਲੇ ਨੇ ਪੈਰਿਸ ਓਲੰਪਿਕ ਦੇ 50 ਮੀਟਰ ਰਾਈਫਲ 3 ਪੋਜੀਸ਼ਨ ਈਵੈਂਟ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ। ਪੈਰਿਸ ਪੈਰਾਲੰਪਿਕ 'ਚ ਪੁਰਸ਼ਾਂ ਦੇ ਸ਼ਾਟ ਪੁਟ F46 ਈਵੈਂਟ 'ਚ ਏਸ਼ਿਆਈ ਰਿਕਾਰਡ ਤੋੜ ਕੇ ਚਾਂਦੀ ਦਾ ਤਗਮਾ ਜਿੱਤਣ ਵਾਲੇ ਅਥਲੀਟ ਸਚਿਨ ਸਰਜੇਰਾਓ ਖਿਲਾਰੀ ਨੂੰ ਇਸ ਮੌਕੇ 3 ਕਰੋੜ ਰੁਪਏ ਦਾ ਚੈੱਕ ਦੇ ਕੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਖਿਡਾਰੀਆਂ ਦੇ ਕੋਚਾਂ ਨੂੰ ਵੀ 20 ਤੋਂ 30 ਲੱਖ ਰੁਪਏ ਦੇ ਚੈੱਕ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਇਹ ਵੀ ਪੜ੍ਹੋ: ਇਮਰਾਨ ਖਾਨ ਦੀ ਪਾਰਟੀ ਦੇ ਕਰੀਬ 200 ਵਰਕਰ SCO ਸੰਮੇਲਨ ਤੋਂ ਪਹਿਲਾਂ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News