ਵੱਡੀ ਖ਼ਬਰ : ਓਲੰਪਿਕ 'ਚ ਝੰਡੇ ਗੱਡਣ ਵਾਲੇ ਮਨੂ ਭਾਕਰ ਤੇ ਸਰਬਜੋਤ ਸਿੰਘ ਨੂੰ ਮਿਲੀ ਸਰਕਾਰੀ ਨੌਕਰੀ
Friday, Aug 09, 2024 - 03:31 PM (IST)
ਹਰਿਆਣਾ - ਓਲੰਪਿਕ ਤਮਗਾ ਜੇਤੂ ਅਤੇ ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਅਤੇ ਸਰਬਜੋਤ ਸਿੰਘ ਨੇ ਸ਼ੁੱਕਰਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵੇਂ ਨਿਸ਼ਾਨੇਬਾਜ਼ ਅਤੇ ਉਹਨਾਂ ਦੇ ਪਰਿਵਾਰਕ ਮੈਂਬਰ ਵੀ ਮੁੱਖ ਮੰਤਰੀ ਦੇ ਨਿਵਾਸ ਸਥਾਨ ਪਹੁੰਚ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਦੋਵਾਂ ਖਿਡਾਰੀਆਂ ਦਾ ਸਨਮਾਨ ਕੀਤਾ ਅਤੇ ਉਹਨਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਮੁੱਖ ਮੰਤਰੀ ਨੇ ਦੋਵਾਂ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ ਡਿਪਟੀ ਡਾਇਰੈਕਟਰ ਦੇ ਅਹੁਦੇ ਲਈ ਨਿਯੁਕਤੀ ਪੱਤਰ ਵੀ ਦਿੱਤੇ। ਨਾਲ ਹੀ ਉਹਨਾਂ ਨੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਵਧੀਆ ਪ੍ਰਦਰਸ਼ਨ ਕਰਕੇ ਦੇਸ਼ ਦਾ ਨਾਂ ਰੌਸ਼ਨ ਕਰਨ ਦਾ ਆਸ਼ੀਰਵਾਦ ਦਿੱਤਾ।
ਇਹ ਵੀ ਪੜ੍ਹੋ - ਹਰ ਸੋਮਵਾਰ ਆਉਣਾ ਪਵੇਗਾ ਥਾਣੇ, 17 ਮਹੀਨਿਆਂ ਬਾਅਦ ਮਨੀਸ਼ ਸਿਸੋਦੀਆ ਨੂੰ ਇਨ੍ਹਾਂ ਸ਼ਰਤਾਂ 'ਤੇ ਮਿਲੀ ਰਾਹਤ
ਉਨ੍ਹਾਂ ਦੱਸਿਆ ਕਿ 17 ਅਗਸਤ ਨੂੰ ਰੋਹਤਕ ਵਿੱਚ ਹੋਣ ਵਾਲੇ ਪ੍ਰੋਗਰਾਮ ਵਿੱਚ ਖਿਡਾਰੀਆਂ ਲਈ ਕਈ ਐਲਾਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਖਿਡਾਰੀਆਂ ਦੀ ਹਰ ਇੱਛਾ ਪੂਰੀ ਕਰੇਗੀ। ਅੱਜ ਪੂਰੇ ਦੇਸ਼ ਵਿੱਚ ਹਰਿਆਣਾ ਦੇ ਖਿਡਾਰੀਆਂ ਨੂੰ ਸਭ ਤੋਂ ਵੱਧ ਨਕਦ ਇਨਾਮ ਦਿੱਤੇ ਜਾਂਦੇ ਹਨ। ਮਨੂ ਭਾਕਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਲਿਆਂਦੇ ਮੈਡਲਾਂ ਦੇ ਆਧਾਰ 'ਤੇ ਇਕੱਲੇ ਭਾਕਰ ਨੂੰ ਕਰੀਬ 6 ਕਰੋੜ ਰੁਪਏ ਦੀ ਨਕਦ ਰਾਸ਼ੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ - ਜੋੜੇ ਨੇ Swiggy ਤੋਂ ਆਰਡਰ ਕੀਤਾ ਮੰਗਣੀ ਦਾ ਪੂਰਾ ਖਾਣਾ, ਵੱਡਾ Order ਦੇਖ ਕੰਪਨੀ ਨੇ ਦਿੱਤਾ ਅਜਿਹਾ ਰਿਐਕਸ਼ਨ
ਹਰਿਣਾਣਾ ਸੀਐੱਮ ਨੇ ਖਿਡਾਰੀਆਂ ਨੂੰ ਦਿੱਤੀ ਵਧਾਈ
ਜੇਤੂ ਖਿਡਾਰੀਆਂ ਨਾਲ ਮੁਲਾਕਾਤ ਕਰਨ ਤੋਂ ਸੀਐੱਮ ਨਾਯਬ ਸੈਣੀ ਨੇ ਸੋਸ਼ਲ ਮੀਡੀਆ ਐਕਸ 'ਤੇ ਲਿਖਿਆ ਕਿ ਅੱਜ ਪੂਰਾ ਦੇਸ਼ ਮਨੂ-ਮੈਜਿਕ ਤੋਂ ਪ੍ਰਭਾਵਿਤ ਅਤੇ ਉਤਸ਼ਾਹਿਤ ਹੈ। ਤੁਹਾਡੀ ਪ੍ਰਤਿਭਾ ਦੀ ਚਮਕ ਨਾਲ ਪੂਰੀ ਦੁਨੀਆ ਰੌਸ਼ਨ ਹੈ ਅਤੇ ਹਰ ਭਾਰਤੀ ਖੁਸ਼ ਹੈ। ਮੁੱਖ ਮੰਤਰੀ ਨਿਵਾਸ 'ਤੇ ਦੇਸ਼ ਦੀ ਬਹਾਦਰ ਧੀ ਦਾ ਸੁਆਗਤ ਅਤੇ ਸਨਮਾਨ ਕੀਤਾ। ਹਰਿਆਣਾ ਦੀਆਂ ਕੁੜੀਆਂ ਲਈ ਤੁਸੀਂ ਇਕ ਪ੍ਰੇਰਨਾ ਦਾ ਨਵਾਂ ਸਰੋਤ ਹੋ। ਇੱਕੋ ਓਲੰਪਿਕ ਵਿੱਚ ਦੋ-ਦੋ ਕਾਂਸੀ ਦੇ ਤਗਮੇ ਜਿੱਤ ਕੇ ਤੁਸੀਂ ਆਪਣੇ ਸੂਬੇ ਦਾ ਮਾਣ ਵਧਾਇਆ ਹੈ। 140 ਕਰੋੜ ਭਾਰਤੀਆਂ ਨੂੰ ਮਾਣ ਦੇਣ ਲਈ ਤੁਹਾਡਾ ਤਹਿ ਦਿਲੋਂ ਧੰਨਵਾਦ ਅਤੇ ਵਧਾਈਆਂ।
ਇਹ ਵੀ ਪੜ੍ਹੋ - ਪ੍ਰੇਮੀ ਨਾਲ ਵਿਆਹ ਕਰਨ ਲਈ ਭੈਣ ਕਰ ਰਹੀ ਸੀ ਜ਼ਿੱਦ, ਗੁੱਸੇ 'ਚ ਭਰਾ ਨੇ ਦਿੱਤੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8