ਸੰਸਦ 'ਚ ਮੋਦੀ ਸਰਕਾਰ 3.0 ਦਾ ਪਹਿਲਾ ਇਮਤਿਹਾਨ, ਓਮ ਬਿਰਲਾ ਚੁਣੇ ਗਏ ਲੋਕ ਸਭਾ ਸਪੀਕਰ
Wednesday, Jun 26, 2024 - 11:37 AM (IST)
ਨਵੀਂ ਦਿੱਲੀ- ਲੋਕ ਸਭਾ ਸਪੀਕਰ ਦੀ ਚੋਣ ਨੂੰ ਲੈ ਕੇ ਅੱਜ ਯਾਨੀ ਕਿ ਬੁੱਧਵਾਰ ਨੂੰ ਸੰਸਦ ਵਿਚ ਵੋਟਿੰਗ ਹੋਈ। ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (NDA) ਨੇ ਰਾਜਸਥਾਨ ਦੇ ਕੋਟਾ ਤੋਂ ਤੀਜੀ ਵਾਰ ਸੰਸਦ ਮੈਂਬਰ ਓਮ ਬਿਰਲਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਉੱਥੇ ਹੀ ਵਿਰੋਧੀ ਧਿਰ 'ਇੰਡੀਆ' ਗਠਜੋੜ ਨੇ ਕੇਰਲ ਦੀ ਮਵੇਲੀਕਾਰਾ ਸੀਟ ਤੋਂ 8 ਵਾਰ ਸੰਸਦ ਮੈਂਬਰ ਕੇ. ਸੁਰੇਸ਼ ਨੂੰ ਮੈਦਾਨ ਵਿਚ ਉਤਾਰਿਆ ਹੈ। ਸੰਸਦ ਵਿਚ ਆਵਾਜ਼ ਵੋਟ ਰਾਹੀਂ ਓਮ ਬਿਰਲਾ ਨੂੰ ਲੋਕ ਸਭਾ ਦਾ ਸਪੀਕਰ ਚੁਣ ਲਿਆ ਗਿਆ। ਓਮ ਬਿਰਲਾ ਦੂਜੀ ਵਾਰ ਲੋਕ ਸਭਾ ਸਪੀਕਰ ਚੁਣੇ ਗਏ ਹਨ। ਦਰਅਸਲ NDA ਅਤੇ ਵਿਰੋਧੀ ਧਿਰ ਵਿਚਾਲੇ ਆਮ ਸਹਿਮਤੀ ਨਹੀਂ ਬਣ ਸਕੀ। NDA ਨੇ ਵਿਰੋਧੀ ਧਿਰ ਦੀਆਂ ਸ਼ਰਤਾਂ ਨੂੰ ਸਵੀਕਾਰ ਨਹੀਂ ਕੀਤਾ, ਜਿਸ ਕਾਰਨ ਸਪੀਕਰ ਦੀ ਚੋਣ ਕਰਵਾਈ ਗਈ ਹੈ।
ਇਹ ਵੀ ਪੜ੍ਹੋ- ਇਸ ਸਾਲ ਮਈ ਤੱਕ ਹਿਮਾਚਲ ਪਹੁੰਚੇ 74 ਲੱਖ ਸੈਲਾਨੀ, ਕੁੱਲੂ ਬਣਿਆ ਪਹਿਲੀ ਪਸੰਦ
ਪ੍ਰਧਾਨ ਮੰਤਰੀ ਮੋਦੀ ਨੇ ਸਪੀਕਰ ਦੇ ਅਹੁਦੇ ਲਈ ਓਮ ਬਿਰਲਾ ਦੇ ਨਾਂ ਦਾ ਪ੍ਰਸਤਾਵ ਰੱਖਿਆ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਲਲਨ ਸਿੰਘ ਨੇ ਓਮ ਬਿਰਲਾ ਦੇ ਨਾਂ ਦਾ ਪ੍ਰਸਤਾਵ ਵੀ ਰੱਖਿਆ। ਡਾ: ਰਾਜਕੁਮਾਰ ਸਾਂਗਵਾਨ ਨੇ ਇਸ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ। ਇਸ ਪ੍ਰਸਤਾਵ ਨੂੰ ਪ੍ਰੋਟੈਮ ਸਪੀਕਰ (ਐਕਟਿੰਗ ਸਪੀਕਰ) ਭਰਤਹਰਿ ਮਹਿਤਾਬ ਵੱਲੋਂ ਸਦਨਵਿੱਚ ਵੋਟਿੰਗ ਲਈ ਰੱਖਿਆ ਗਿਆ ਸੀ ਅਤੇ ਸਦਨ ਨੇ ਆਵਾਜ਼ ਵੋਟ ਰਾਹੀਂ ਇਸ ਨੂੰ ਮਨਜ਼ੂਰੀ ਦੇ ਦਿੱਤੀ ਸੀ। ਇਸ ਤੋਂ ਬਾਅਦ ਕਾਰਜਕਾਰੀ ਸਪੀਕਰ ਮਹਿਤਾਬ ਨੇ ਬਿਰਲਾ ਨੂੰ ਲੋਕ ਸਭਾ ਦਾ ਸਪੀਕਰ ਚੁਣੇ ਜਾਣ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਬਿਰਲਾ ਨੂੰ ਸਪੀਕਰ ਦੀ ਕੁਰਸੀ ਤੱਕ ਲੈ ਗਏ। ਜਦੋਂ ਬਿਰਲਾ ਨੇ ਸਪੀਕਰ ਦਾ ਅਹੁਦਾ ਸੰਭਾਲਿਆ ਤਾਂ ਪ੍ਰਧਾਨ ਮੰਤਰੀ ਮੋਦੀ, ਰਾਹੁਲ ਗਾਂਧੀ ਅਤੇ ਰਿਜਿਜੂ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
ਇਹ ਵੀ ਪੜ੍ਹੋ- ਜੰਮੂ ਤੋਂ ਮਾਤਾ ਵੈਸ਼ਨੋ ਦੇਵੀ ਤੱਕ ਹੈਲੀਕਾਪਟਰ ਸੇਵਾ ਸ਼ੁਰੂ, ਇੰਨਾ ਹੋਵੇਗਾ ਕਿਰਾਇਆ
ਦੱਸਣਯੋਗ ਹੈ ਕਿ 543 ਮੈਂਬਰੀ ਲੋਕ ਸਭਾ 'ਚ ਇਸ ਸਮੇਂ 542 ਸੰਸਦ ਮੈਂਬਰ ਹਨ ਕਿਉਂਕਿ ਕੇਰਲ ਦੀ ਵਾਇਨਾਡ ਸੀਟ ਰਾਹੁਲ ਗਾਂਧੀ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਹੈ। 293 ਸੰਸਦ ਮੈਂਬਰਾਂ ਵਾਲੇ NDA ਕੋਲ ਸਦਨ ਵਿਚ ਸਪੱਸ਼ਟ ਬਹੁਮਤ ਹੈ। ਜਦੋਂ ਕਿ ਵਿਰੋਧੀ ਧਿਰ 'ਇੰਡੀਆ ਗਠਜੋੜ' ਦੇ 233 ਸੰਸਦ ਮੈਂਬਰ ਹਨ। ਜਦੋਂ ਕਿ ਹੋਰ ਪਾਰਟੀਆਂ ਜੋ ਨਾ ਤਾਂ NDA ਅਤੇ ਨਾ ਹੀ ਇੰਡੀਆ ਬਲਾਕ ਦਾ ਹਿੱਸਾ ਹਨ, ਦੇ 16 ਸੰਸਦ ਮੈਂਬਰ ਹਨ। ਇਨ੍ਹਾਂ ਵਿਚ ਕੁਝ ਆਜ਼ਾਦ ਉਮੀਦਵਾਰ ਵੀ ਸ਼ਾਮਲ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e