ਸੰਸਦ ਕੰਟੀਨ ''ਚ ਭੋਜਨ ''ਤੇ ਦਿੱਤੀ ਜਾਣ ਵਾਲੀ ਸਬਸਿਡੀ ਖ਼ਤਮ, ਕੀਮਤਾਂ ਵਧਣਗੀਆਂ : ਓਮ ਬਿਰਲਾ

01/19/2021 5:38:43 PM

ਨਵੀਂ ਦਿੱਲੀ- ਲੋਕ ਸਭਾ ਸਪੀਕਰ ਓਮ ਬਿਰਲਾ ਨੇ ਮੰਗਲਵਾਰ ਨੂੰ ਦੱਸਿਆ ਕਿ ਸੰਸਦ ਦੀ ਕੰਟੀਨ 'ਚ ਸੰਸਦ ਮੈਂਬਰਾਂ, ਹੋਰ ਨੂੰ ਭੋਜਨ 'ਤੇ ਦਿੱਤੀ ਜਾਣ ਵਾਲੀ ਸਬਸਿਡੀ ਬੰਦ ਕਰ ਦਿੱਤੀ ਗਈ ਹੈ। ਬਿਰਲਾ ਨੇ ਇਸ ਨਾਲ ਜੁੜੇ ਵਿੱਤੀ ਪਹਿਲੂਆਂ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ। ਹਾਲਾਂਕਿ ਸੂਤਰਾਂ ਨੇ ਦੱਸਿਆ ਕਿ ਸਬਸਿਡੀ ਖ਼ਤਮ ਕੀਤੇ ਜਾਣ ਨਾਲ ਲੋਕ ਸਭਾ ਸਕੱਤਰੇਤ ਨੂੰ ਸਾਲਾਨਾ 8 ਕਰੋੜ ਰੁਪਏ ਦੀ ਬਚਤ ਹੋ ਸਕੇਗੀ। ਲੋਕ ਸਭਾ ਸਪੀਕਰ ਨੇ ਬਜਟ ਸੈਸ਼ਨ ਦੀਆਂ ਤਿਆਰੀਆਂ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉੱਤਰ ਰੇਲਵੇ ਦੀ ਬਜਾਏ ਹੁਣ ਆਈ.ਟੀ.ਡੀ.ਸੀ. ਸੰਸਦ ਦੀ ਕੰਟੀਨਾਂ ਦਾ ਸੰਚਾਲਨ ਕਰੇਗਾ।
ਉਨ੍ਹਾਂ ਨੇ ਕਿਹਾ ਕਿ ਸੰਸਦ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਸੰਸਦ ਮੈਂਬਰਾਂ ਤੋਂ ਕੋਵਿਡ-19 ਜਾਂਚ ਕਰਵਾਉਣ ਦੀ ਅਪੀਲ ਕੀਤੀ ਜਾਵੇਗੀ। ਬਿਰਲਾ ਨੇ ਕਿਹਾ ਕਿ ਸੰਸਦ ਮੈਂਬਰਾਂ ਦੀ ਰਿਹਾਇਸ਼ ਦੇ ਨੇੜੇ ਵੀ ਉਨ੍ਹਾਂ ਦੇ ਆਰ.ਟੀ.-ਪੀ.ਸੀ.ਆਰ. ਕੋਵਿਡ-19 ਪ੍ਰੀਖਣ ਕੀਤੇ ਜਾਣ ਦੇ ਪ੍ਰਬੰਧ ਕੀਤੇ ਗਏ ਹਨ। ਲੋਕ ਸਭਾ

ਸਪੀਕਰ ਨੇ ਕਿਹਾ ਕਿ ਕੇਂਦਰ, ਸੂਬਿਆਂ ਵਲੋਂ ਤੈਅ ਕੀਤੀ ਗਈ ਟੀਕਾਕਰਨ ਮੁਹਿੰਮ ਨੀਤੀ ਸੰਸਦ ਮੈਂਬਰਾਂ 'ਤੇ ਵੀ ਲਾਗੂ ਹੋਵੇਗੀ। ਉਨ੍ਹਾਂ ਕਿਹਾ ਕਿ ਸੰਸਦ ਕੰਪਲੈਕਸ 'ਚ 27-28 ਜਨਵਰੀ ਨੂੰ ਆਰ.ਟੀ.-ਪੀ.ਸੀ.ਆਰ. ਜਾਂਚ ਕੀਤੀ ਜਾਵੇਗੀ। ਸੰਸਦ ਮੈਂਬਰਾਂ ਦੇ ਪਰਿਵਾਰ, ਕਰਮੀਆਂ ਦੀ ਆਰ.ਟੀ.-ਪੀ.ਸੀ.ਆਰ. ਜਾਂਚ ਦੇ ਵੀ ਪ੍ਰਬੰਧ ਕੀਤੇ ਗਏ ਹਨ। ਬਿਰਲਾ ਨੇ ਕਿਹਾ ਕਿ 29 ਜਨਵਰੀ ਤੋਂ ਸ਼ੁਰੂ ਹੋਣ ਵਾਲੇ ਸੰਸਦ ਸੈਸ਼ਨ ਦੌਰਾਨ ਰਾਜ ਸਭਾ ਦੀ ਕਾਰਵਾਈ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗੀ ਅਤੇ ਲੋਕ ਸਭਾ ਦੀ ਕਾਰਵਾਈ ਸ਼ਾਮ 4 ਤੋਂ ਰਾਤ 8 ਵਜੇ ਤੱਕ ਹੋਵੇਗੀ। ਉਨ੍ਹਾਂ ਕਿਹਾ ਕਿ ਸੰਸਦ ਸੈਸ਼ਨ ਦੌਰਾਨ ਪਹਿਲਾਂ ਤੋਂ ਤੈਅ ਇਕ ਘੰਟੇ ਦੇ ਪ੍ਰਸ਼ਨਕਾਲ ਦੀ ਮਨਜ਼ੂਰੀ ਰਹੇਗੀ।

ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


DIsha

Content Editor

Related News