ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲੇ 'ਚ ਓਮ ਪ੍ਰਕਾਸ਼ ਚੌਟਾਲਾ ਦੋਸ਼ੀ ਕਰਾਰ

Saturday, May 21, 2022 - 04:06 PM (IST)

ਨਵੀਂ ਦਿੱਲੀ/ਹਰਿਆਣਾ (ਕਮਲ ਕਾਂਸਲ)- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਆਮਦਨ ਤੋਂ ਵਧ ਜਾਇਦਾਦ ਮਾਮਲੇ 'ਚ ਅੱਜ ਯਾਨੀ ਸ਼ਨੀਵਾਰ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਦਿੱਲੀ ਦੇ ਰਾਊਜ ਐਵੇਨਿਊ ਕੋਰਟ ਨੇ ਆਮਦਨ ਤੋਂ ਵਧ ਜਾਇਦਾਦ ਮਾਮਲੇ 'ਚ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ, ਜੋ ਅੱਜ ਸੁਣਾਇਆ ਗਿਆ। ਇਸ ਮਾਮਲੇ 'ਚ ਹੁਣ ਅਗਲੀ ਕਾਰਵਾਈ 26 ਮਈ ਨੂੰ ਹੋਵੇਗੀ।

ਇਹ ਵੀ ਪੜ੍ਹੋ : ਬਰੂਹਾਂ 'ਤੇ ਢੁਕਣ ਵਾਲੀ ਸੀ ਬਰਾਤ, ਅਚਾਨਕ ਮਿਲੀ ਲਾੜੀ ਦੀ ਮੌਤ ਦੀ ਖ਼ਬਰ ਨੇ ਪੈਰਾਂ ਹੇਠੋਂ ਖਿਸਕਾਈ ਜ਼ਮੀਨ

ਜਾਣਕਾਰੀ ਅਨੁਸਾਰ ਸਾਲ 2019 'ਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀਆਂ 3 ਕਰੋੜ 68 ਲੱਖ ਦੀ ਜਾਇਦਾਦਾਂ ਜ਼ਬਤ ਕਰ ਲਈਆਂ ਸਨ। ਇਨ੍ਹਾਂ ਜਾਇਦਾਦਾਂ 'ਚ ਓਮ ਪ੍ਰਕਾਸ਼ ਚੌਟਾਲਾ ਦੇ ਫਲੈਟ, ਪਲਾਟ ਅਤੇ ਜ਼ਮੀਨ ਸ਼ਾਮਲ ਸੀ। ਜ਼ਬਤ ਕੀਤੀਆਂ ਗਈਆਂ ਜਾਇਦਾਦਾਂ ਨਵੀਂ ਦਿੱਲੀ, ਪੰਚਕੂਲਾ ਅਤੇ ਸਿਰਸਾ 'ਚ ਹਨ। ਇਹ ਕਾਰਵਾਈ ਆਮਦਨ ਤੋਂ ਵੱਧ ਜਾਇਦਾਦ ਦੇ ਇਕ ਮਾਮਲੇ 'ਚ ਮਨੀ ਲਾਂਡਰਿੰਗ ਦੇ ਅਧੀਨ ਦਰਜ ਐੱਫ.ਆਈ.ਆਰ. ਨੂੰ ਲੈ ਕੇ ਹੋਈ ਸੀ। ਦੱਸਣਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਜਨਵਰੀ 2013 'ਚ ਜੇ.ਬੀ.ਟੀ. ਘਪਲੇ 'ਚ ਦੋਸ਼ੀ ਕਰਾਰ ਦਿੱਤਾ ਗਿਆ ਸੀ। ਇਨੈਲੋ ਸੁਪਰੀਮੋ ਨੂੰ ਪ੍ਰੀਵੇਂਸ਼ਨ ਆਫ਼ ਕਰਪਸ਼ਨ 'ਚ 7 ਸਾਲ ਅਤੇ ਯੋਜਨਾ 'ਚ ਦੋਸ਼ੀ ਪਾਏ ਜਾਣ 'ਤੇ 10 ਸਾਲ ਦੀ ਸਜ਼ਾ ਹੋਈ ਸੀ। ਪਿਛਲੇ ਸਾਲ ਹੀ ਉਹ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਸਜ਼ਾ ਪੂਰੀ ਕਰ ਕੇ ਬਾਹਰ ਆਏ ਸਨ। 

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News