ਪੱਛਮੀ ਬੰਗਾਲ ''ਚ ਕਾਂਗਰਸ ਨੂੰ ਝਟਕਾ, TMC ''ਚ ਸ਼ਾਮਲ ਹੋਏ ਓਮ ਪ੍ਰਕਾਸ਼ ਮਿਸ਼ਰਾ

09/04/2019 7:48:14 PM

ਕੋਲਕਾਤਾ— ਪੱਛਮੀ ਬੰਗਾਲ 'ਚ ਸਿਆਸੀ ਫੇਰ ਬਦਲ ਲੋਕ ਸਭਾ ਚੋਣਾਂ ਤੋਂ ਬਾਅਦ ਵੀ ਜਾਰੀ ਹੈ। ਸੂਬੇ ਦੇ ਕਈ ਨੇਤਾ ਆਪਣੀ-ਆਪਣੀ ਪਾਰਟੀ ਬਦਲ ਚੁੱਕੇ ਹਨ। ਇਸ ਦੌਰਾਨ ਬੁੱਧਵਾਰ ਨੂੰ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਹੋਣ ਦਾ ਦਾਅਵਾ ਕਰਨ ਵਾਲੀ ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਜਾਣਕਾਰੀ ਮੁਤਾਬਕ ਪਾਰਟੀ ਦੇ ਸੀਨੀਅਰ ਨੇਤਾ ਓਮ ਪ੍ਰਕਾਸ਼ ਮਿਸ਼ਰਾ ਨੇ ਪੱਛਮੀ ਬੰਗਾਲ ਦੀ ਮੌਜੂਦਾ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਮੌਜੂਦਗੀ 'ਚ ਟੀ.ਐੱਮ.ਸੀ. ਦਾ ਪੱਲਾ ਫੜ੍ਹ ਲਿਆ ਹੈ। ਵਿਧਾਨ ਸਭਾ ਚੋਣ 'ਚ ਪਹਿਲਾਂ ਕਾਂਗਰਸ ਦੇ ਵੱਡੇ ਚਿਹਰੇ ਦੇ ਟੀ.ਐੱਮ.ਸੀ. 'ਚ ਸ਼ਾਮਲ ਹੋ ਜਾਣ ਕਾਰਨ ਕਾਂਗਰਸ ਦੀਆਂ ਚੋਣ ਤਿਆਰੀਆਂ ਨੂੰ ਵੱਡਾ ਝਟਕਾ ਲੱਗਾ ਹੈ।
ਮੌਜੂਦਾ ਜਾਣਕਾਰੀ ਮੁਤਾਬਕ ਬੁੱਧਵਾਰ ਨੂੰ ਕਾਂਗਰਸ ਦੇ ਸੀਨੀਅਰ ਨੇਤਾ ਓਮ ਪ੍ਰਕਾਸ਼ ਮਿਸ਼ਰਾ ਨੇ ਤ੍ਰਿਣਮੂਲ ਕਾਂਗਰਸ ਦੀ ਮੈਂਬਰਸ਼ਿਪ ਲੈ ਲਈ ਹੈ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਤੇ ਟੀ.ਐੱਮ.ਸੀ. ਪ੍ਰਧਾਨ ਮਮਤਾ ਬੈਨਰਜੀ ਨੇ ਓਮ ਪ੍ਰਕਾਸ਼ ਮਿਸ਼ਰਾ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾਈ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਚੋਣ ਤੋਂ ਪਹਿਲਾਂ ਓਮ ਪ੍ਰਕਾਸ਼ ਮਿਸ਼ਰਾ ਦੇ ਟੀ.ਐੱਮ.ਸੀ. 'ਚ ਸ਼ਾਮਲ ਹੋਣ ਨਾਲ ਹੁਣ ਵਿਧਾਨ ਸਭਾ ਚੋਣਾਂ 'ਚ ਟੀ.ਐੱਮ.ਸੀ. ਦਾ ਪੱਖ ਥੋੜ੍ਹਾ ਭਾਰਾ ਹੋ ਗਿਆ ਹੈ।


Inder Prajapati

Content Editor

Related News