ਓਮਾਨ ''ਚ ਵਾਪਰਿਆ ਭਿਆਨਕ ਹਾਦਸਾ ! ਭਾਰਤੀ ਨੌਜਵਾਨ ਦੀ ਗਈ ਜਾਨ, 9 ਹੋਰ ਗੰਭੀਰ ਜ਼ਖ਼ਮੀ
Sunday, Aug 23, 2026 - 04:54 PM (IST)
ਇੰਟਰਨੈਸ਼ਨਲ ਡੈਸਕ- ਓਮਾਨ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਵਾਹਨ ਦੇ ਪਲਟ ਜਾਣ ਕਾਰਨ ਇੱਕ ਭਾਰਤੀ ਨਾਗਰਿਕ ਦੀ ਮੌਤ ਹੋ ਗਈ, ਜਦਕਿ 9 ਹੋਰ ਜ਼ਖਮੀ ਹੋ ਗਏ। ਓਮਾਨ ਪੁਲਸ ਅਨੁਸਾਰ ਇਹ ਹਾਦਸਾ ਸ਼ਨੀਵਾਰ ਨੂੰ ਸੁਲਤਾਨ ਸਈਦ ਬਿਨ ਤੈਮੂਰ ਸਟ੍ਰੀਟ 'ਤੇ ਵਾਪਰਿਆ।
ਓਮਾਨ ਪੁਲਸ ਨੇ ਅਲ ਹੇਮਾ ਗਵਰਨੋਰੇਟ ਤੋਂ ਦੋ ਗੰਭੀਰ ਜ਼ਖਮੀਆਂ ਨੂੰ ਇਲਾਜ ਲਈ ਨਿਜ਼ਵਾ ਹਸਪਤਾਲ ਪਹੁੰਚਾਉਣ ਲਈ ਵਿਸ਼ੇਸ਼ ਅਭਿਆਨ ਚਲਾਇਆ, ਜਦਕਿ ਬਾਕੀ ਜ਼ਖਮੀਆਂ ਨੂੰ ਐਂਬੂਲੈਂਸਾਂ ਰਾਹੀਂ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਹਾਲਾਂਕਿ ਪੁਲਸ ਵੱਲੋਂ ਹਾਦਸੇ ਦੇ ਕਾਰਨਾਂ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ। ਰਿਪੋਰਟਾਂ ਅਨੁਸਾਰ, ਅਧਿਕਾਰੀਆਂ ਨੇ ਹਾਦਸੇ ਤੋਂ ਪਹਿਲਾਂ ਇਲਾਕੇ 'ਚ ਹਨੇਰੀ-ਤੂਫ਼ਾਨ ਅਤੇ ਭਾਰੀ ਮੀਂਹ ਕਾਰਨ ਹਾਈਵੇਅ 'ਤੇ ਵਿਜ਼ੀਬਿਲਟੀ ਘੱਟ ਹੋਣ ਦੀ ਚਿਤਾਵਨੀ ਜਾਰੀ ਕੀਤੀ ਸੀ, ਜਿਸ ਮਗਰੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਹਾਦਸਾ ਘੱਟ ਵਿਜ਼ੀਬਿਲਟੀ ਕਾਰਨ ਵਾਪਰਿਆ ਹੋ ਸਕਦਾ ਹੈ।
