CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

Sunday, May 31, 2026 - 03:19 PM (IST)

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

ਸ਼੍ਰੀਨਗਰ- ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਤਿੰਨ ਜੂਨ ਨੂੰ ਸੱਤਾਧਾਰੀ ਨੈਸ਼ਨਲ ਕਾਨਫਰੰਸ ਦੇ ਵਿਧਾਇਕਾਂ ਅਤੇ ਸਰਕਾਰ ਦਾ ਸਮਰਥਨ ਕਰਨ ਵਾਲੇ ਆਜ਼ਾਦ ਵਿਧਾਇਕਾਂ ਦੀ ਬੈਠਕ ਬੁਲਾਈ ਹੈ, ਜਿਸ 'ਚ 'ਸਮੂਹਿਕ ਮਹੱਤਵ ਨਾਲ ਜੁੜੇ ਮਾਮਲਿਆਂ' 'ਤੇ ਚਰਚਾ ਕੀਤੀ ਜਾਵੇਗੀ। ਅਬਦੁੱਲਾ ਨੇ ਵਿਧਾਇਕਾਂ ਨੂੰ ਲਿਖੇ ਸੱਦਾ ਪੱਤਰ 'ਚ ਕਿਹਾ ਕਿ ਸਮੂਹਿਕ ਮਹੱਤਵ ਦੇ ਮਾਮਲਿਆਂ ਅਤੇ ਜਨ ਕਲਿਆਣ ਨਾਲ ਸੰਬੰਧਤ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਅਬਦੁੱਲਾ ਨੇ ਆਪਣੀ ਪਾਰਟੀ ਦੇ ਵਿਧਾਇਕਾਂ ਤੋਂ ਇਲਾਵਾ ਸਰਕਾਰ ਦਾ ਸਮਰਥਨ ਕਰ ਰਹੇ ਚਾਰ ਆਜ਼ਾਦ ਵਿਧਾਇਕਾਂ ਨੂੰ ਵੀ ਸੱਦਾ ਦਿੱਤਾ ਹੈ। ਹਾਲਾਂਕਿ ਮੁੱਖ ਮੰਤਰੀ ਨੇ ਅਜੇ ਤੱਕ ਉਨ੍ਹਾਂ 6 ਕਾਂਗਰਸ ਵਿਧਾਇਕਾਂ ਨੂੰ ਸੱਦਾ ਨਹੀਂ ਦਿੱਤਾ, ਜੋ ਨੈਸ਼ਨਲ ਕਾਨਫਰੰਸ ਸਰਕਾਰ ਦਾ ਸਮਰਥਨ ਕਰ ਰਹੇ ਹਨ। ਇਕ ਨੇਕਾਂ ਵਿਧਾਇਕ ਨੇ ਕਿਹਾ ਕਿ ਬੈਠਕ 'ਚ ਜੰਮੂ ਕਸ਼ਮੀਰ ਦੇ ਮੌਜੂਦਾ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ,''ਸੱਦੇ ਤੋਂ ਪਤਾ ਲੱਗਦਾ ਹੈ ਕਿ ਮੁੱਖ ਮੰਤਰੀ ਉਨ੍ਹਾਂ ਸਮੱਸਿਆਂ ਅਤੇ ਮੁੱਦਿਆਂ ਬਾਰੇ ਵਿਧਾਇਕਾਂ ਤੋਂ ਸੁਣਨਾ ਚਾਹੁੰਦੇ ਹਨ, ਜਿਨ੍ਹਾਂ ਦਾ ਇੱਥੇ ਦੇ ਲੋਕ ਸਾਹਮਣਾ ਕਰ ਰਹੇ ਹਨ।'' ਇਹ ਬੈਠਕ ਜੰਮੂ ਕਸ਼ਮੀਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਸੁਨੀਲ ਸ਼ਰਮਾ ਵਲੋਂ ਕੀਤੇ ਗਏ ਉ੍ਹਾਂ ਦਾਅਵਿਆਂ ਦੇ ਪਿਛੋਕੜ 'ਚ ਹੋਵੇਗੀ, ਜਿਸ 'ਚ ਉਨ੍ਹਾਂ ਕਿਹਾ ਸੀ ਕਿ ਸੱਤਾਧਾਰੀ ਦਲ ਦੇ ਕਈ ਵਿਧਾਇਕ ਪਾਲਾ ਬਦਲਣ ਵਾਲੇ ਹਨ। ਸ਼ਰਮਾ ਨੇ ਦਾਅਵਾ ਕੀਤਾ ਕਿ ਉਮਰ ਅਬਦੁੱਲਾ ਦੀ ਅਗਵਾਈ ਵਾਲੀ ਸਰਕਾਰ ਆਪਣਾ ਕਾਰਜਕਾਲ ਪੂਰਾ ਨਹੀਂ ਕਰ ਸਕੇਗੀ ਅਤੇ ਕਿਸੇ ਵੀ ਸਮੇਂ ਡਿੱਗ ਸਕਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News