ਉਮਰ ਅਬਦੁੱਲਾ ਦੀ ਨਜ਼ਰਬੰਦੀ ਨੂੰ ਭੈਣ ਨੇ ਸੁਪਰੀਮ ਕੋਰਟ ’ਚ ਦਿੱਤੀ ਚੁਣੌਤੀ

Monday, Feb 10, 2020 - 11:01 PM (IST)

ਉਮਰ ਅਬਦੁੱਲਾ ਦੀ ਨਜ਼ਰਬੰਦੀ ਨੂੰ ਭੈਣ ਨੇ ਸੁਪਰੀਮ ਕੋਰਟ ’ਚ ਦਿੱਤੀ ਚੁਣੌਤੀ

ਨਵੀਂ ਦਿੱਲੀ – ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਦੀ ਜਨ ਸੁਰੱਖਿਆ ਕਾਨੂੰਨ ਅਧੀਨ ਨਜ਼ਰਬੰਦੀ ਨੂੰ ਉਨ੍ਹਾਂ ਦੀ ਭੈਣ ਸਾਰਾ ਅਬਦੁੱਲਾ ਪਾਇਲਟ ਨੇ ਸੋਮਵਾਰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ। ਮਾਣਯੋਗ ਜੱਜ ਐੱਨ. ਵੀ. ਰਮੰਨਾ ਦੀ ਪ੍ਰਧਾਨਗੀ ਵਾਲੇ ਬੈਂਚ ਸਾਹਮਣੇ ਸਾਰਾ ਵਲੋਂ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਪਟੀਸ਼ਨ ਦਾਇਰ ਕੀਤੀ ਅਤੇ ਇਸ ’ਤੇ ਇਸੇ ਹਫਤੇ ਸੁਣਵਾਈ ਕਰਨ ਦੀ ਬੇਨਤੀ ਕੀਤੀ। ਬੈਂਚ ਪਟੀਸ਼ਨ ਨੂੰ ਜਲਦੀ ਸੂਚੀਬੱਧ ਕਰਨ ਬਾਰੇ ਸਹਿਮਤ ਹੋ ਗਈ। ਪਟੀਸ਼ਨ ਵਿਚ ਉਮਰ ਦੀ ਨਜ਼ਰਬੰਦੀ ਦੇ ਹੁਕਮ ਨੂੰ ਗੈਰ-ਕਾਨੂੰਨੀ ਦੱਸਦਿਆਂ ਕਿਹਾ ਕਿ ਉਹ 4-5 ਅਗਸਤ 2019 ਦੀ ਰਾਤ ਤੋਂ ਆਪਣੇ ਘਰ ਵਿਚ ਹੀ ਨਜ਼ਰਬੰਦ ਹਨ।


author

Inder Prajapati

Content Editor

Related News