ਪੀ. ਐੱਮ. ਮੋਦੀ ਨੇ ਵੱਖਵਾਦੀਆਂ ਅੱਗੇ ਟੇਕੇ ਗੋਡੇ : ਉਮਰ ਅਬਦੁੱਲਾ

04/27/2019 12:58:22 PM

ਸ਼੍ਰੀਨਗਰ (ਵਾਰਤਾ)— ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਦੋਸ਼ ਲਾਇਆ ਕਿ ਸੂਬੇ 'ਚ ਸਮੇਂ 'ਤੇ ਵਿਧਾਨ ਸਭਾ ਚੋਣਾਂ ਨਾ ਕਰਵਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਤਰ੍ਹਾਂ ਨਾਲ ਵੱਖਵਾਦੀਆਂ ਅਤੇ ਅੱਤਵਾਦੀਆਂ ਦੇ ਅੱਗੇ ਗੋਡੇ ਟੇਕੇ ਹਨ। ਉਮਰ ਨੇ ਕਿਹਾ ਹੈ ਕਿ ਜ਼ਿਆਦਾਤਰ ਸਿਆਸੀ ਪਾਰਟੀਆਂ ਵੱਖਵਾਦੀਆਂ ਵਲੋਂ ਚੋਣ ਬਾਈਕਾਟ ਅਤੇ ਅੱਤਵਾਦੀਆਂ ਦੀਆਂ ਧਮਕੀਆਂ ਦੇ ਬਾਵਜੂਦ ਵਿਧਾਨ ਸਭਾ ਚੋਣਾਂ ਕਰਾਉਣ ਲਈ ਤਿਆਰ ਸਨ। ਉਨ੍ਹਾਂ ਨੇ ਕਿਹਾ ਕਿ ਮੋਦੀ ਰਾਜ 'ਚ ਸਮੇਂ 'ਤੇ ਚੋਣਾਂ ਨਾ ਕਰਵਾ ਸਕਣ ਵਾਲੇ 1996 ਤੋਂ ਬਾਅਦ ਇਕਲੌਤੇ ਪ੍ਰਧਾਨ ਮੰਤਰੀ ਹਨ। 



ਉਮਰ ਨੇ ਟਵਿੱਟਰ 'ਤੇ ਟਵੀਟ ਕੀਤਾ, ''ਜੰਮੂ-ਕਸ਼ਮੀਰ 'ਚ ਜ਼ਿਆਦਾਤਰ ਸਿਆਸੀ ਪਾਰਟੀਆਂ ਵੱਖਵਾਦੀਆਂ ਅਤੇ ਅੱਤਵਾਦੀਆਂ ਦੇ ਵਿਧਾਨ ਸਭਾ ਚੋਣਾਂ ਦਾ ਬਾਈਕਾਟ ਕਰਨ ਅਤੇ ਹਿੰਸਾ ਫੈਲਾਉਣ ਦੀ ਧਮਕੀ ਨੂੰ ਦਰਕਿਨਾਰ ਕਰ ਕੇ ਇਸ 'ਚ ਹਿੱਸਾ ਲੈਣ ਨੂੰ ਤਿਆਰ ਸਨ। ਬਦਕਿਸਮਤੀ ਨਾਲ ਮੋਜੀ ਜੀ ਅਤੇ ਜੰਮੂ-ਕਸ਼ਮੀਰ ਵਿਚ ਉਨ੍ਹਾਂ ਦੀ ਟੀਮ ਨੇ ਇਕ ਵਾਰ ਫਿਰ ਇਨ੍ਹਾਂ ਤਾਕਤਾਂ ਅੱਗੇ ਗੋਡੇ ਟੇਕਣ ਦਾ ਫੈਸਲਾ ਲਿਆ। ਸ਼ਰਮਨਾਕ।'' ਅਬਦੁੱਲਾ ਨੇ ਸਰਕਾਰ ਵਲੋਂ ਜੰਮੂ-ਕਸ਼ਮੀਰ 'ਚ ਵਿਧਾਨ ਸਭਾ ਚੋਣਾਂ ਨੂੰ ਟਾਲਣ ਲਈ ਨੋਡਲ ਅਧਿਕਾਰੀਆਂ ਦੀ ਨਿਯੁਕਤੀ ਕਰਨ ਦੇ ਹੁਕਮ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਇਹ ਗੱਲਾਂ ਆਖੀਆਂ। ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਵਿਚ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ. ਡੀ. ਪੀ.) ਅਤੇ ਭਾਜਪਾ ਜਨਤਾ ਪਾਰਟੀ (ਭਾਜਪਾ) ਦਾ ਗਠਜੋੜ ਟੁੱਟ ਗਿਆ। ਭਾਜਪਾ ਵਲੋਂ ਸਰਕਾਰ ਤੋਂ ਸਮਰਥਨ ਵਾਪਸ ਲੈਣ ਦੇ ਫੈਸਲੇ ਤੋਂ ਬਾਅਦ 20 ਦਸੰਬਰ 2018 ਤੋਂ ਰਾਸ਼ਟਰਪਤੀ ਸ਼ਾਸਨ ਲਾਗੂ ਹੈ।

Tanu

This news is Content Editor Tanu